Punjab News : ਅਮਰੀਕਾ ਵਿੱਚ ਅੱਤਵਾਦੀ ਹੈਪੀ ਪਾਸੀਆ ਗ੍ਰਿਫ਼ਤਾਰ - ਪੰਜਾਬ ਨੂੰ ਬਦਨਾਮ ਕਰਨ ਵਾਲਿਆਂ ਨੂੰ ਮਿਲਿਆ ਢੁਕਵਾਂ ਜਵਾਬ- ਨੀਲ ਗਰਗ

By : BALJINDERK

Published : Apr 18, 2025, 7:16 pm IST
Updated : Apr 18, 2025, 7:16 pm IST
SHARE ARTICLE
Neil Garg
Neil Garg

Punjab News : ਕਿਹਾ - ਜਿਸ ਅੱਤਵਾਦੀ ਨੂੰ ਪਿਛਲੀਆਂ ਸਰਕਾਰਾਂ ਨਹੀਂ ਲੱਭ ਸਕੀਆਂ, ਉਸ ਨੂੰ 'ਆਪ' ਸਰਕਾਰ ਨੇ ਕੀਤਾ ਗ੍ਰਿਫ਼ਤਾਰ

Punjab News in Punjabi : ਪੰਜਾਬ ਵਿੱਚ ਦਰਜਨ ਤੋਂ ਵੱਧ ਗ੍ਰਨੇਡ ਹਮਲਿਆਂ ਦੇ ਮਾਸਟਰਮਾਈਂਡ ਅਤੇ ਮੋਸਟ ਵਾਂਟੇਡ ਅੱਤਵਾਦੀ ਹੈਪੀ ਪਾਸੀਆ ਦੀ ਅਮਰੀਕਾ ਵਿੱਚ  ਗ੍ਰਿਫ਼ਤਾਰੀ 'ਤੇ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਨੂੰ ਢੁਕਵਾਂ ਜਵਾਬ ਮਿਲਿਆ ਹੈ ਜੋ ਪੰਜਾਬ ਨੂੰ ਬਦਨਾਮ ਕਰਨ ਅਤੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਨੀਲ ਗਰਗ ਨੇ ਕਿਹਾ ਕਿ ਜਿਹੜੇ ਅੱਤਵਾਦੀ ਪਾਸੀਆ, ਨੂੰ ਪਿਛਲੀਆਂ ਸਰਕਾਰਾਂ ਨਹੀਂ ਲੱਭ ਸਕੀਆਂ, ਉਸ ਦੀ 'ਆਪ' ਸਰਕਾਰ ਨੇ ਨਾ ਸਿਰਫ਼ ਇਕ ਗਤੀਵਿਧੀ ਨੂੰ ਟਰੈਕ ਕੀਤਾ, ਸਗੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਵੀ ਦਿਖਾਇਆ। ਇਹ ਗ੍ਰਿਫ਼ਤਾਰੀ ਪੰਜਾਬ ਸਰਕਾਰ ਲਈ ਇੱਕ ਵੱਡੀ ਸਫਲਤਾ ਹੈ। ਇਸ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸੁਨੇਹਾ ਮਿਲੇਗਾ।

ਨੀਲ ਗਰਗ ਨੇ ਇਸ ਮੁੱਦੇ 'ਤੇ ਕਾਂਗਰਸੀ ਨੇਤਾ ਪ੍ਰਤਾਪ ਬਾਜਵਾ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਅਜੇ ਵੀ ਉਨ੍ਹਾਂ ਨੂੰ ਲਗਦਾ ਹੈ ਕਿ ਪੰਜਾਬ ਪੁਲਿਸ ਸ਼ਾਮ 7 ਵਜੇ ਸੌਂ ਜਾਂਦੀ ਹੈ? ਗਰਗ ਨੇ ਕਿਹਾ ਕਿ ਪੰਜਾਬ ਪੁਲਿਸ 24×7 ਚੌਕਸ ਰਹਿੰਦੀ ਹੈ ਅਤੇ ਇਹ ਅੱਜ ਸਾਬਤ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵੱਲ ਅੱਖ ਚੁੱਕਣ ਵਾਲਿਆਂ ਦਾ ਅੰਜਾਮ ਸਿਰਫ਼ ਜੇਲ੍ਹ ਹੁੰਦਾ ਹੈ। ਪਿਛਲੇ ਡੇਢ ਮਹੀਨਿਆਂ ਵਿੱਚ, 'ਆਪ' ਸਰਕਾਰ ਨੇ ਹਜ਼ਾਰਾਂ ਅਪਰਾਧੀਆਂ ਅਤੇ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਬਾਜਵਾ ਵਰਗੇ ਆਗੂ ਸਿਰਫ਼ ਬਿਆਨ ਦਿੰਦੇ ਹਨ ਜਦੋਂ ਕਿ 'ਆਪ' ਸਰਕਾਰ ਅਤੇ ਪੰਜਾਬ ਪੁਲਿਸ ਜ਼ਮੀਨੀ ਪੱਧਰ 'ਤੇ ਕੰਮ ਕਰਦੀ ਹੈ।

(For more news apart from Terrorist Happy Pasia arrested in America - Those who defamed Punjab got a befitting reply - Neil Garg News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement