ਖ਼ਬਰਾਂ |

ਤਾਜ਼ਾ |

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ 24 ਅਪ੍ਰੈਲ ਨੂੰ ਸਾਬਤ ਕਰਨਗੇ ਬਹੁਮਤ
Published : Apr 18, 2026, 4:32 pm IST
Updated : Apr 18, 2026, 4:32 pm IST
SHARE ARTICLE
CM Samrat Chaudhary will prove majority on April 24
CM Samrat Chaudhary will prove majority on April 24

ਬਿਹਾਰ ਵਿਧਾਨ ਸਭਾ ਦਾ ਇਕ ਦਿਨ ਲਈ ਵਿਸ਼ੇਸ਼ ਇਜਲਾਸ ਸੱਦਿਆ

ਪਟਨਾ : ਬਿਹਾਰ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ 24 ਅਪ੍ਰੈਲ ਨੂੰ ਸੱਦਿਆ ਗਿਆ ਹੈ। ਇਸ ਦਿਨ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਆਪਣਾ ਬਹੁਮਤ ਸਾਬਤ ਕਰਨ ਲਈ ਸਦਨ ਵਿੱਚ ਵਿਸ਼ਵਾਸ ਪ੍ਰਸਤਾਵ ਪੇਸ਼ ਕਰਨਗੇ। ਇਸ ਸਬੰਧੀ ਇੱਕ ਅਧਿਕਾਰਤ ਪੱਤਰ ਵੀ ਸਕੱਤਰੇਤ ਵੱਲੋਂ ਜਾਰੀ ਕੀਤਾ ਗਿਆ ਹੈ । ਇਜਲਾਸ ਸਵੇਰੇ 11:00 ਵਜੇ ਸ਼ੁਰੂ ਹੋਵੇਗਾ ਅਤੇ ਇਸ ਵਿਸ਼ੇਸ਼ ਇਜਲਾਸ ਨੂੰ ਬਹੁਤ ਮਹੱਤਵ ਮੰਨਿਆ ਜਾ ਰਿਹਾ ਹੈ, ਕਿਉਂਕਿ ਇਹ ਨਵੀਂ ਸਰਕਾਰ ਦੇ ਗਠਨ ਦੇ ਮੱਦੇਨਜ਼ਰ ਦੱਸਿਆ ਗਿਆ ਹੈ। 

ਵਿਸ਼ਵਾਸ ਪ੍ਰਸਤਾਵ ਰਾਹੀਂ ਇਹ ਤੈਅ ਕੀਤਾ ਜਾਂਦਾ ਹੈ ਕਿ ਸਰਕਾਰ ਨੂੰ ਵਿਧਾਇਕਾਂ ਤੋਂ ਢੁਕਵਾਂ ਸਮਰਥਨ ਪ੍ਰਾਪਤ ਹੈ ਜਾਂ ਨਹੀਂ । ਇਸ ਸਬੰਧ ਵਿੱਚ ਇੱਕ ਹੁਕਮ ਰਾਜਪਾਲ ਵੱਲੋਂ ਜਾਰੀ ਕੀਤਾ ਜਾਂਦਾ ਹੈ । ਇਸ ਤੋਂ ਬਾਅਦ ਸਰਕਾਰ ਨੂੰ ਇੱਕ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਦੀ ਲੋੜ ਹੁੰਦੀ ਹੈ। ਸਦਨ ਵਿੱਚ ਵਿਸ਼ਵਾਸ ਪ੍ਰਸਤਾਵ ਪੇਸ਼ ਕੀਤਾ ਜਾਂਦਾ ਹੈ ਜਦੋਂ ਸਰਕਾਰ ਦੇ ਬਹੁਮਤ 'ਤੇ ਸ਼ੱਕ ਹੁੰਦਾ ਹੈ, ਜਾਂ ਜਦੋਂ ਨਵੀਂ ਬਣੀ ਸਰਕਾਰ ਨੂੰ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਲੋੜ ਹੁੰਦੀ ਹੈ। ਜੇਕਰ ਕੋਈ ਨਵੀਂ ਸਰਕਾਰ ਆਪਣਾ ਬਹੁਮਤ ਸਾਬਤ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਉਸ ਨੂੰ ਆਪਣਾ ਅਸਤੀਫਾ ਦੇਣਾ ਪੈਂਦਾ ਹੈ।

ਜ਼ਿਕਰਯੋਗ ਹੈ ਕਿ ਬਿਹਾਰ ਦੇ ਨਵੇਂ ਬਣੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਲੰਘੀ 15 ਅਪ੍ਰੈਲ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ । ਉਨ੍ਹਾਂ ਦੇ ਨਾਲ ਦੋ ਉਪ ਮੁੱਖ ਮੰਤਰੀ ਵਿਜੇ ਚੌਧਰੀ ਅਤੇ ਬਿਜੇਂਦਰ ਯਾਦਵ  ਨੂੰ ਜੇਡੀ (ਯੂ) ਕੋਟੇ ਤੋਂ ਨਿਯੁਕਤ ਕੀਤਾ ਗਿਆ ਸੀ । 
 

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement