ਖ਼ਬਰਾਂ |

ਤਾਜ਼ਾ |

ਸਾਬਕਾ DGP ਮੁਹੰਮਦ ਮੁਸਤਫਾ ਦੀ ਸ਼ਿਕਾਇਤ 'ਤੇ ਮਾਲੇਰਕੋਟਲਾ ਪੁਲਿਸ ਵੱਲੋਂ ਮਾਣਹਾਨੀ ਦਾ ਕੇਸ ਦਰਜ
Published : Apr 18, 2026, 11:29 am IST
Updated : Apr 18, 2026, 11:29 am IST
SHARE ARTICLE
Former DGP Mohammad Mustafa News
Former DGP Mohammad Mustafa News

ਮੁਲਜ਼ਮਾਂ ਵੱਲੋਂ ਸੋਸ਼ਲ ਮੀਡੀਆ 'ਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਇਤਰਾਜ਼ਯੋਗ ਅਤੇ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕੀਤੀ ਜਾ ਰਹੀ

ਸਾਈਬਰ ਸੈੱਲ ਮਾਲੇਰਕੋਟਲਾ ਨੇ ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸੀਨੀਅਰ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੀ ਸ਼ਿਕਾਇਤ 'ਤੇ ਮਾਣਹਾਨੀ ਅਤੇ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਮਾਲੇਰਕੋਟਲਾ ਦੇ ਵਸਨੀਕ ਸ਼ਮਸ਼ੂਦੀਨ ਚੌਧਰੀ ਅਤੇ ਕੁਝ ਹੋਰ ਅਣਪਛਾਤੇ ਸੋਸ਼ਲ ਮੀਡੀਆ ਉਪਭੋਗਤਾਵਾਂ ਵਿਰੁੱਧ ਕੀਤੀ ਗਈ ਹੈ।

 ਮੁਹੰਮਦ ਮੁਸਤਫਾ ਨੇ ਇਲਜ਼ਾਮ ਲਾਇਆ ਹੈ ਕਿ ਮੁਲਜ਼ਮਾਂ ਵੱਲੋਂ ਸੋਸ਼ਲ ਮੀਡੀਆ 'ਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ (ਜਿਨ੍ਹਾਂ ਵਿੱਚ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਵੀ ਸ਼ਾਮਲ ਹਨ) ਵਿਰੁੱਧ ਇਤਰਾਜ਼ਯੋਗ ਅਤੇ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕੀਤੀ ਜਾ ਰਹੀ ਹੈ।

ਸ਼ਮਸ਼ੂਦੀਨ ਚੌਧਰੀ ਅਤੇ ਮੁਸਤਫਾ ਵਿਚਾਲੇ ਵਿਵਾਦ ਪਿਛਲੇ ਸਾਲ ਅਕਤੂਬਰ ਵਿੱਚ ਮੁਸਤਫਾ ਦੇ ਪੁੱਤਰ ਅਕੀਲ ਅਖ਼ਤਰ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਤੋਂ ਬਾਅਦ ਸ਼ੁਰੂ ਹੋਇਆ ਸੀ।

ਸਾਈਬਰ ਸੈੱਲ ਦੇ ਇੰਚਾਰਜ ਮਨਜੋਤ ਸਿੰਘ ਨੂੰ ਮਾਮਲੇ ਦੀ ਪੜਤਾਲ ਸੌਂਪੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਵਾਬ ਦੇਣ ਲਈ ਤਲਬ ਕੀਤਾ ਗਿਆ ਹੈ।

ਪੁਲਿਸ ਨੇ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 351(2) (ਅਕਸ ਖਰਾਬ ਕਰਨ ਦੀ ਧਮਕੀ), 356(2) (ਮਾਣਹਾਨੀ), 61(2) (ਅਪਰਾਧਿਕ ਸਾਜ਼ਿਸ਼) ਅਤੇ ਆਈਟੀ ਐਕਟ ਦੀਆਂ ਧਾਰਾਵਾਂ 66-ਸੀ ਤੇ 67 ਤਹਿਤ ਐਫਆਈਆਰ ਦਰਜ ਕੀਤੀ ਹੈ। ਦੂਜੇ ਪਾਸੇ, ਸ਼ਮਸ਼ੂਦੀਨ ਚੌਧਰੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਅਜਿਹੀ ਕੋਈ ਵੀ ਪੋਸਟ ਸਾਂਝੀ ਨਹੀਂ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement