ਖ਼ਬਰਾਂ |

ਤਾਜ਼ਾ |

ਸੰਗਰੂਰ ਬਾਈਪਾਸ ’ਤੇ ਤੇਜ਼ ਰਫ਼ਤਾਰ ਥਾਰ ਨੇ ਕਾਰ ਨੂੰ ਪਿੱਛੋਂ ਮਾਰੀ ਟੱਕਰ 
Published : Apr 18, 2026, 4:04 pm IST
Updated : Apr 18, 2026, 4:04 pm IST
SHARE ARTICLE
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਦੋ ਵਿਅਕਤੀਆਂ ਹੋਏ ਜ਼ਖ਼ਮੀ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਦੋ ਵਿਅਕਤੀਆਂ ਹੋਏ ਜ਼ਖ਼ਮੀ

ਹਾਦਸੇ ਦੌਰਾਨ ਇਕ ਦੀ ਮੌਤ ਅਤੇ ਦੋ ਵਿਅਕਤੀਆਂ ਹੋਏ ਜ਼ਖ਼ਮੀ

ਸੰਗਰੂਰ : ਸੰਗਰੂਰ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ, ਜਿੱਥੇ ਬਾਈਪਾਸ 'ਤੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਜਦਕਿ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਇੰਸਪੈਕਟਰ ਸ਼ਮਸ਼ੇਰ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਭਗ 10 ਮਿੰਟ ਪਹਿਲਾਂ ਹੀ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਸੀ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਕਾਰ 'ਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ।

ਹਾਦਸੇ ਦਾ ਸ਼ਿਕਾਰ ਹੋਏ ਮਹਿੰਦਰ ਸ਼ਰਮਾ ਨੇ ਦੱਸਿਆ ਕਿ ਉਹ ਜਲੰਧਰ ਤੋਂ ਲੁਧਿਆਣਾ ਜਾ ਰਹੇ ਸਨ। ਉਹ ਆਪਣੇ ਪਰਿਵਾਰ ਨਾਲ ਆਪਣੀ ਭੈਣ ਦੇ ਅੰਤਿਮ ਸੰਸਕਾਰ ਲਈ ਜਾ ਰਹੇ ਸਨ, ਜਦੋਂ ਸੰਗਰੂਰ ਬਾਈਪਾਸ 'ਤੇ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਥਾਰ ਨੇ ਉਨ੍ਹਾਂ ਦੀ ਟੈਕਸੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਡਾ. ਗੀਤਾਂਸ਼ੂ ਨੇ ਦੱਸਿਆ ਕਿ ਦੁਪਹਿਰ ਕਰੀਬ 1:30 ਵਜੇ ਐਂਬੂਲੈਂਸ ਰਾਹੀਂ ਤਿੰਨ ਮਰੀਜ਼ਾਂ ਨੂੰ ਲਿਆਂਦਾ ਗਿਆ ਸੀ। ਡਾਕਟਰ ਅਨੁਸਾਰ ਇੱਕ ਵਿਅਕਤੀ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਜਦਕਿ ਬਾਕੀ ਦੋ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement