
ਕਰਨਾਟਕ ਵਿਚ ਕਾਂਗਰਸ ਅਤੇ ਜਨਤਾ ਦਲ (ਐਸ) ਦੇ ਗਠਜੋੜ ਦੀ ਬਜਾਏ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਬੀ.ਐਸ. ਯੇਦੀਯੁਰੱਪਾ ਨੂੰ ਸਹੁੰ ਚੁਕਾਏ ਜਾਣ ...
ਚੰਡੀਗੜ੍ਹ, ਕਰਨਾਟਕ ਵਿਚ ਕਾਂਗਰਸ ਅਤੇ ਜਨਤਾ ਦਲ (ਐਸ) ਦੇ ਗਠਜੋੜ ਦੀ ਬਜਾਏ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਬੀ.ਐਸ. ਯੇਦੀਯੁਰੱਪਾ ਨੂੰ ਸਹੁੰ ਚੁਕਾਏ ਜਾਣ 'ਤੇ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਸਖ਼ਤ ਸ਼ਬਦਾਂ 'ਚ ਕਿਹਾ ਹੈ ਕਿ ਦੇਸ਼ ਅੰਦਰ ਲੋਕਤੰਤਰ ਨੂੰ ਜਾਣਬੁੱਝ ਕੇ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ ਕਿਸੇ ਹੋਰ ਵਲੋਂ ਨਹੀਂ ਬਲਕਿ ਦੇਸ਼ ਦੀ ਕੇਂਦਰ ਸਰਕਾਰ ਵਲੋਂ ਹੀ ਹੋ ਰਹੀ ਹੈ, ਜੋ ਵੱਖੋ-ਵੱਖ ਸੂਬਿਆਂ ਦੇ ਰਾਜਪਾਲਾਂ ਜ਼ਰੀਏ ਤਾਨਾਸ਼ਾਹੀ ਚਲਾ ਰਹੀ ਹੈ।
Manpreet Badal
ਕਰਨਾਟਕ ਦੇ ਰਾਜਪਾਲ ਵਲੋਂ ਬਹੁਮਤ ਤੋਂ ਖੁੱਝੀ ਭਾਜਪਾ ਨੂੰ ਸਰਕਾਰ ਬਣਾਉਣ ਦਾ ਸੱਦਾ ਦਿਤੇ ਜਾਣ ਵਿਰੁਧ ਦਿੱਲੀ ਦੇ ਵਿਜੈ ਚੌਕ 'ਤੇ ਭਾਜਪਾ ਆਗੂ ਯਸ਼ਵੰਤ ਸਿਨਹਾ ਨਾਲ ਧਰਨਾ ਦਿੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਗੋਆ, ਬਿਹਾਰ ਅਤੇ ਮੇਘਾਲਿਆ ਤੋਂ ਬਾਅਦ ਹੁਣ ਕਰਨਾਟਕ ਵਿਚ ਵੀ ਭਾਜਪਾ ਗ਼ੈਰ-ਲੋਕਤੰਤਰੀ ਤਰੀਕਿਆਂ ਨਾਲ ਸਰਕਾਰ ਬਣਾਉਣ ਲਈ ਜ਼ੋਰ ਲਾ ਰਹੀ ਹੈ, ਜੋ ਦੇਸ਼ ਦੇ ਆਮ ਲੋਕਾਂ ਲਈ ਚੰਗਾ ਨਹੀਂ ਹੋਵੇਗਾ। ਕਾਂਗਰਸ ਨੇ ਅੱਜ ਕਿਹਾ ਕਿ ਉਹ ਕਲ ਪੂਰੇ ਦੇਸ਼ ਵਿਚ 'ਲੋਕਤੰਤਰ ਬਚਾਉ ਦਿਵਸ' ਮਨਾਇਆ ਜਾਵੇਗਾ। ਕਾਂਗਰਸ ਕਲ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਅਤੇ ਜ਼ਿਲ੍ਹਾ ਮੁੱਖ ਦਫ਼ਤਰਾਂ ਵਿਖੇ ਧਰਨਾ-ਪ੍ਰਦਰਸ਼ਨ ਕਰੇਗੀ।