ਪੰਜਾਬ ਦੇ 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ
Published : May 18, 2019, 6:38 pm IST
Updated : Apr 10, 2020, 8:33 am IST
SHARE ARTICLE
voters of Punjab
voters of Punjab

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ 19 ਮਈ ਨੂੰ ਹੋਣ ਜਾ ਰਹੀ ਹੈ।

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ 19 ਮਈ ਨੂੰ ਹੋਣ ਜਾ ਰਹੀ ਹੈ। ਇਨ੍ਹਾਂ ਚੋਣਾਂ ਵਿਚ ਪੰਜਾਬ ਤੋਂ ਕੁੱਲ 278 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਵਿਚ 24 ਮਹਿਲਾ ਉਮੀਦਵਾਰ ਵੀ ਸ਼ਾਮਲ ਹਨ। ਪੰਜਾਬ ਦੀਆਂ 13 ਤੇ ਚੰਡੀਗੜ੍ਹ ਦੀ ਇਕ ਲੋਕ ਸਭਾ ਸੀਟ ਲਈ ਐਤਵਾਰ 19 ਮਈ 2019 ਨੂੰ ਵੋਟਿੰਗ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਚੋਣ ਕਮਿਸ਼ਨ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਪੰਜਾਬ ਵਿਚ ਕੁੱਲ 2,08,92,674 ਵੋਟਰ ਹਨ। ਜਿਨ੍ਹਾਂ ਵਿਚੋਂ 1,10,59, 828 ਪੁਰਸ਼ ਵੋਟਰ, 98,32,286 ਮਹਿਲਾ ਵੋਟਰ ਅਤੇ 560 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹੈ। ਸ਼ਾਂਤਮਈ ਵੋਟਿੰਗ ਲਈ ਪੰਜਾਬ ਵਿਚ ਕੁਲ 23,213 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿਚੋਂ 6819 ਸ਼ਹਿਰੀ ਨੇ ਅਤੇ 16,394 ਪੇਂਡੂ ਖੇਤਰਾਂ ਵਿਚ ਨੇ। ਇਸ ਤੋਂ ਇਲਾਵਾ ਪੰਜਾਬ ਭਰ ਵਿਚ 719 ਪੋਲਿੰਗ ਬੂਥ ਸੰਵੇਦਨਸ਼ੀਲ ਅਤੇ 509 ਪੋਲਿੰਗ ਬੂਥਾਂ ਨੂੰ ਅਤਿਸੰਵੇਦਨਸ਼ੀਲ ਐਲਾਨਿਆ ਗਿਆ ਹੈ।

ਸੂਬੇ ਵਿਚ ਕੁੱਲ 23,213 ਪੋਲਿੰਗ ਬੂਥ ਕੇਂਦਰ ਬਣਾਏ ਗਏ ਹਨ। ਸੂਬੇ ਵਿਚ ਆਜ਼ਾਦ ਅਤੇ ਨਿਰਪੱਖ ਚੋਣ ਕਰਵਾਉਣ ਲਈ ਅਰਧ ਸੈਨਿਕ ਬਲਾਂ ਦੇ 30 ਹਜ਼ਾਰ ਅਤੇ ਪੰਜਾਬ ਪੁਲਿਸ ਦੇ 75000 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਵਿਚ ਇਕ ਖ਼ਾਸ ਗੱਲ ਇਹ ਹੈ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸਭ ਤੋਂ ਜ਼ਿਆਦਾ 30 ਉਮੀਦਵਾਰ ਚੋਣ ਮੈਦਾਨ ਵਿਚ ਹਨ ਜਦਕਿ ਸਭ ਤੋਂ ਘੱਟ 7 ਉਮੀਦਵਾਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜ ਰਹੇ ਹਨ।

ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੁੱਲ 36 ਉਮੀਦਵਾਰ ਚੋਣ ਲੜ ਰਹੇ ਹਨ। ਜਿਨ੍ਹਾਂ ਵਿਚ 9 ਔਰਤਾਂ ਵੀ ਸ਼ਾਮਲ ਹਨ। ਇਸ ਹਲਕੇ ਵਿਚ ਵੋਟਿੰਗ ਲਈ ਕੁੱਲ 597 ਪੋਲਿੰਗ ਬੂਥ ਬਣਾਏ ਗਏ। ਚੰਡੀਗੜ੍ਹ ਵਿਚ ਕੁੱਲ ਵੋਟਰਾਂ ਜੀ ਗਿਣਤੀ 6,46,084 ਹੈ। ਜਿਨ੍ਹਾਂ ਵਿਚ 3,41,640 ਪੁਰਸ਼ ਵੋਟਰ ਨੇ ਅਤੇ 3,04,423 ਮਹਿਲਾ ਵੋਟਰ ਜਦਕਿ 21 ਵੋਟਰ ਤੀਜੇ ਲਿੰਗ ਦੇ ਸ਼ਾਮਲ ਹਨ। ਇਨ੍ਹਾਂ ਵੋਟਾਂ ਤੋਂ ਬਾਅਦ ਸਾਰੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਜਾਵੇਗੀ। ਜਿਸ ਤੋਂ 23 ਮਈ ਨੂੰ ਹੀ ਪਤਾ ਚੱਲੇਗਾ ਕਿ ਕਿਸ-ਕਿਸ ਉਮੀਦਵਾਰ ਦੇ ਸਿਰ ਜਿੱਤ ਦਾ ਸਿਹਰਾ ਸਜਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement