
ਗੁਰਸੇਵਕ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਚੋਣ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਸਬੰਧੀ ਅਖਬਾਰਾਂ ਵਿੱਚ ਲੱਗੀਆਂ ਸਨ ਖਬਰਾਂ
ਚੰਡੀਗੜ: ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਅੱਜ ਇਕ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਪੰਜਾਬ ਵਲੋਂ ਬਠਿੰਡਾ ਸਥਿਤ ਦਫ਼ਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਵਿਖੇ ਤਾਇਨਾਤ ਗੁਰਸੇਵਕ ਸਿੰਘ, ਆਬਕਾਰੀ ਤੇ ਕਰ ਇੰਸਪੈਕਟਰ ਨੂੰ ਤੁਰੰਤ ਸਰਕਾਰੀ ਸੇਵਾ ਤੋਂ ਮੁੱਅਤਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
Dr. S. Karuna Raju
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਗੁਰਸੇਵਕ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਚੋਣ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਸਬੰਧੀ ਅਖਬਾਰਾਂ ਵਿੱਚ ਖਬਰਾਂ ਲਗੀਆਂ ਸਨ ਅਤੇ ਸੁਖਬੀਰ ਬਾਦਲ ਨਾਲ ਗੁਰਸੇਵਕ ਸਿੰਘ ਦੀ ਫੋਟੋ ਵੀ ਪ੍ਰਕਾਸ਼ਿਤ ਹੋਈ ਸੀ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ।