
278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ ਅੱਜ
ਚੰਡੀਗੜ੍ਹ: ਲੋਕ ਸਭਾ ਚੋਣਾਂ 2019 ਨੂੰ ਲੈ ਕੇ ਪੰਜਾਬ ਵਿਚ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ। ਲੋਕਾਂ ਵਿਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਅੱਜ 19 ਮਈ ਨੂੰ ਆਖ਼ਰੀ ਗੇੜ ਤਹਿਤ ਪੰਜਾਬ ਵਿਚ ਵੋਟਿੰਗ ਹੋਵੇਗੀ। ਪੋਲਿੰਗ ਪਾਰਟੀਆਂ ਵਲੋਂ ਤਿਆਰੀਆਂ ਲਗਭੱਗ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਦੂਜੇ ਪਾਸੇ ਪੁਲਿਸ ਵਲੋਂ ਵੀ ਹਰ ਬੂਥ ’ਤੇ ਕੜੀ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
Lok Sabha Election
ਦੱਸਣਯੋਗ ਹੈ ਕਿ ਅੱਜ ਪੰਜਾਬ ਵਿਚ ਵੋਟਿੰਗ ਹੋਣ ਜਾ ਰਹੀ ਹੈ ਤੇ ਵੱਖ-ਵੱਖ ਬੂਥਾਂ ’ਤੇ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੋਵੇਗਾ। ਇਹ ਵੀ ਦੱਸ ਦਈਏ ਕਿ ਅੱਜ ਪੰਜਾਬ ਵਿਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਹੋਵੇਗੀ ਤੇ ਪੰਜਾਬ ਵਿਚ ਕੁੱਲ 2,07,81,211 ਵੋਟਰ ਹਨ, ਜਿਹੜੇ ਅੱਜ ਇਨ੍ਹਾਂ 13 ਲੋਕ ਸਭਾ ਸੀਟਾਂ ’ਤੇ ਕੁੱਲ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।