ਮਾਲਵੇ ਦੀਆਂ ਇਨ੍ਹਾਂ ਤਿੰਨ ਸੀਟਾਂ ’ਤੋਂ ਅੱਜ ਹੋਵੇਗਾ ਜ਼ਬਰਦਸਤ ਮੁਕਾਬਲਾ
Published : May 19, 2019, 6:30 am IST
Updated : Apr 10, 2020, 8:33 am IST
SHARE ARTICLE
Lok Sabha Election
Lok Sabha Election

ਅੱਜ ਜਨਤਾ ਕਰੇਗੀ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

ਚੰਡੀਗੜ੍ਹ: ਪੰਜਾਬ ਦੇ ਮਾਲਵਾ ਖੇਤਰ ਵਿਚ ਬਠਿੰਡਾ, ਫਿਰੋਜ਼ਪੁਰ ਤੇ ਪਟਿਆਲਾ ਲੋਕ ਸਭਾ ਸੀਟ ਤੋਂ ਅੱਜ ਬਹੁਤ ਫਸਵਾਂ ਮੁਕਾਬਲਾ ਹੋਣ ਵਾਲਾ ਹੈ। ਇਹ ਤਿੰਨੇ ਸੀਟਾਂ ਤੋਂ ਮੁਕਾਬਲਾ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਬਠਿੰਡਾ ਸੀਟ ਤੋਂ ਜਿੱਥੇ ਅਕਾਲੀ ਦਲ ਵਲੋਂ ਹਰਸਿਮਰਤ ਕੌਰ ਬਾਦਲ ਚੋਣ ਲੜ ਰਹੀ ਹੈ ਉੱਥੇ ਹੀ ਕਾਂਗਰਸ ਵਲੋਂ ਅਮਰਿੰਦਰ ਸਿੰਘ ਰਾਜ ਵੜਿੰਗ ਚੋਣ ਮੈਦਾਨ ਵਿਚ ਹਨ। ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੀ ਬਠਿੰਡਾ ਤੋਂ ਚੋਣ ਲੜ ਰਹੇ ਹਨ ਤੇ ਕਿਤੇ ਨਾ ਕਿਤੇ ਇਸ ਸੀਟ ਤੋਂ ਉਹ ਵੀ ਜ਼ਬਰਦਸਤ ਟੱਕਰ ਦੇ ਸਕਦੇ ਹਨ।

ਜੇਕਰ ਗੱਲ ਕਰੀਏ ਤਾਂ ਫਿਰੋਜ਼ਪੁਰ ਸੀਟ ਦੀ ਤਾਂ ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਚੋਣ ਮੈਦਾਨ ਵਿਚ ਉਤਰੇ ਹਨ ਤੇ ਇੱਥੇ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਵਲੋਂ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਵਾਲੀ ਹੈ।

ਉੱਥੇ ਹੀ ਜੇਕਰ ਗੱਲ ਕਰੀਏ ਤਾਂ ਪਟਿਆਲਾ ਸੀਟ ਦੀ ਤਾਂ ਇੱਥੇ ਕਾਂਗਰਸ ਵਲੋਂ ਮਹਾਰਾਣੀ ਪ੍ਰਨੀਤ ਕੌਰ ਖ਼ੁਦ ਚੋਣ ਮੈਦਾਨ ਵਿਚ ਹਨ ਤੇ ਦੂਜੇ ਪਾਸੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਡਾ. ਧਰਮਵੀਰ ਗਾਂਧੀ ਤੇ ਅਕਾਲੀ ਦਲ ਵਲੋਂ ਸੁਰਜੀਤ ਸਿੰਘ ਰੱਖੜਾ ਚੋਣ ਮੈਦਾਨ ਵਿਚ ਹਨ। ਇੱਥੇ ਵੀ ਮੁਕਾਬਲਾ ਬਹੁਤ ਦਿਲਚਸਪ ਰਹਿਣ ਵਾਲਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement