
ਭਲਕੇ ਪੰਜਾਬ ’ਚ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ 2,07,81,211 ਵੋਟਰ
ਚੰਡੀਗੜ੍ਹ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ 19 ਮਈ ਨੂੰ ਯਾਨੀ ਭਲਕੇ ਵੋਟਾਂ ਪੈਣਗੀਆਂ। ਇਸ ਸਬੰਧੀ ਲਗਭੱਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੋਣਾਂ ਕਰਵਾਉਣ ਲਈ ਪੋਲਿੰਗ ਬੂਥਾਂ ਵੱਲ ਪੋਲਿੰਗ ਪਾਰਟੀਆਂ ਰਵਾਨਾ ਹੋਣ ਲੱਗੀਆਂ ਹਨ। ਦੱਸ ਦਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਕੱਲ੍ਹ ਕੁੱਲ 278 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।
Polling Parties leave for lok sabha election in Punjab
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ, ਹੁਸ਼ਿਆਰਪੁਰ, ਸ਼੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫਿਰੋਜ਼ਪੁਰ, ਬਠਿੰਡਾ, ਸੰਗਰੂਰ ਅਤੇ ਪਟਿਆਲਾ ਹਨ। ਇਨ੍ਹਾਂ ਵਿਚੋਂ ਜਲੰਧਰ, ਹੁਸ਼ਿਆਰਪੁਰ, ਫ਼ਤਿਹਗੜ੍ਹ ਸਾਹਿਬ ਤੇ ਫ਼ਰੀਦਕੋਟ ਰਾਖਵੀਆਂ ਸੀਟਾਂ ਹਨ ਤੇ ਬਾਕੀ 9 ਆਮ ਵਰਗ ਸੀਟਾਂ ਹਨ।
Machines
ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 14,339 ਪੋਲਿੰਗ ਲੋਕੇਸ਼ਨਾਂ ਉਤੇ 23,213 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਨ੍ਹਾਂ ਲਈ 42,689 ਬੈਲਟ ਯੂਨਿਟ, 28,703 ਵੀਵੀਪੈਂਟ ਮਸ਼ੀਨਾਂ ਲਗਾਈਆਂ ਜਾਣਗੀਆਂ। ਚੋਣ ਕਮਿਸ਼ਨ ਵਲੋਂ ਆਬਜ਼ਰਵਰਾਂ ਦੀ ਰਿਪੋਰਟ ’ਤੇ 249 ਪੋਲਿੰਗ ਸਟੇਸ਼ਨਾਂ ਨੂੰ ਕ੍ਰਿਟੀਕਲ, 719 ਸੰਵੇਦਨਸ਼ੀਲ ਅਤੇ 509 ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ।
Punjab Police
ਇਸ ਤੋਂ ਇਲਾਵਾ ਚੰਡੀਗੜ੍ਹ ਸੰਸਦੀ ਸੀਟ ਤੋਂ ਕੁੱਲ 36 ਉਮੀਦਵਾਰ ਚੋਣ ਮੈਦਾਨ ਵਿਚ ਹਨ ਤੇ ਇੱਥੇ ਕੁੱਲ 6,46,084 ਵੋਟਰ ਹਨ। ਇਸ ਚੋਣ ਖੇਤਰ ਵਿਚ ਕੁੱਲ 597 ਪੋਲਿੰਗ ਬੂਥ ਬਣਾਏ ਗਏ ਹਨ।