16 ਵਿਚੋਂ 8 ਕੋਵਿਡ ਪੁਲਿਸ ਕਰਮਚਾਰੀ ਪੂਰੀ ਤਰ੍ਹਾਂ ਠੀਕ ਹੋਣ ਬਾਅਦ ਡਿਸਚਾਰਜ: ਡੀਜੀਪੀ
Published : May 18, 2020, 12:03 am IST
Updated : May 18, 2020, 12:03 am IST
SHARE ARTICLE
16 ਵਿਚੋਂ 8 ਕੋਵਿਡ ਪੁਲਿਸ ਕਰਮਚਾਰੀ ਪੂਰੀ ਤਰ੍ਹਾਂ ਠੀਕ ਹੋਣ ਬਾਅਦ ਡਿਸਚਾਰਜ: ਡੀਜੀਪੀ
16 ਵਿਚੋਂ 8 ਕੋਵਿਡ ਪੁਲਿਸ ਕਰਮਚਾਰੀ ਪੂਰੀ ਤਰ੍ਹਾਂ ਠੀਕ ਹੋਣ ਬਾਅਦ ਡਿਸਚਾਰਜ: ਡੀਜੀਪੀ

20 ਜ਼ਿਲ੍ਹਾ ਕੁਆਰੰਟੀਨ ਸੈਂਟਰ ਸਥਾਪਤ ਕਰਨ ਨਾਲ ਕੁੱਲ ਸੈਂਟਰਾਂ ਦੀ ਗਿਣਤੀ 78 ਹੋਈ

ਚੰਡੀਗੜ੍ਹ, 17 ਮਈ : ਸੂਬੇ ਦੇ ਹਸਪਤਾਲਾਂ ਵਿਚ ਦਾਖ਼ਲ 16 ਵਿਚੋਂ 8 ਕੋਵਿਡ ਪੁਲਿਸ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਬਾਅਦ ਅੱਜ ਡਿਸਚਾਰਜ ਕਰ ਦਿੱਤਾ ਗਿਆ, ਪੰਜਾਬ ਪੁਲਿਸ ਵਲੋਂ ਮੋਹਰਲੀ ਕਤਾਰ 'ਚ ਡਿਊਟੀ ਕਰਨ ਵਾਲੇ ਜਵਾਨਾਂ ਲਈ ਸੁਰੱਖਿਆ ਅਤੇ ਭਲਾਈ ਉਪਰਾਲਿਆਂ ਨੂੰ ਜਾਰੀ ਰਖਿਆ ਗਿਆ ਅਤੇ ਅਪਣੇ ਕਰਮਚਾਰੀਆਂ ਲਈ ਪਿਛਲੇ ਇਕ ਹਫ਼ਤੇ ਵਿੱਚ 20 ਜ਼ਿਲ੍ਹਾ ਕੁਆਰੰਟੀਨ ਸੈਂਟਰ ਸਥਾਪਤ ਕੀਤੇ ਗਏ।


ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਦਸਿਆ ਕਿ ਇਸ ਦੇ ਨਾਲ ਹੀ ਸਿਹਤ ਅਤੇ ਪ੍ਰਵਾਰ ਭਲਾਈ ਵਿਭਾਗ ਦੁਆਰਾ ਨੋਟੀਫਾਈਡ ਕੀਤੇ ਗਏ ਸੈਂਟਰਾਂ ਦੀ ਕੁਲ ਸੰਖਿਆ 78 ਹੋ ਗਈ। ਉਹਨਾਂ ਅੱਗੇ ਕਿਹਾ ਕਿ 14 ਮਈ ਨੂੰ ਹਸਪਤਾਲਾਂ ਵਿਚ ਦਾਖ਼ਲ 16 ਪੁਲਿਸ ਮੁਲਾਜ਼ਮਾਂ ਵਿਚੋਂ 8 ਪੂਰੀ ਤਰ੍ਹਾਂ ਠੀਕ ਹੋ ਕੇ ਅੱਜ ਅਪਣੇ ਘਰ ਚਲੇ ਗਏ ਹਨ।


ਇਕਾਂਤਵਾਸ ਵਿਚ ਭੇਜੇ ਪੁਲਿਸ ਮੁਲਾਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ (110) ਅਤੇ ਆਰਮਡ ਪੁਲਿਸ (80) ਸਮੇਤ ਕੁੱਲ 190 ਪੁਲਿਸ ਮੁਲਾਜ਼ਮ ਫਿਲਹਾਲ ਵਿਭਾਗ ਦੁਆਰਾ ਬਣਾਏ ਗਏ ਜ਼ਿਲ੍ਹਾ ਕੁਆਰੰਟੀਨ ਸੈਂਟਰਾਂ ਵਿਚ ਕੁਆਰੰਟੀਨ ਵਿਚ ਹਨ ਜੋ ਅਪਣੀ ਡਿਊਟੀ ਦੌਰਾਨ ਸੰਕਰਮਿਤ ਵਿਅਕਤੀਆਂ ਦੇ ਸੰਪਰਕ ਵਿਚ ਆਏ ਸਨ।

ਹੋਰ 90 ਜ਼ਿਲ੍ਹਾ ਪੁਲਿਸ ਮੁਲਾਜ਼ਮ ਅਤੇ 69 ਆਰਮਡ ਪੁਲਿਸ ਮੁਲਾਜ਼ਮ ਘਰੇਲੂ ਕੁਆਰੰਟੀਨ ਅਧੀਨ ਹਨ ਅਤੇ ਹੁਣ ਉਨ੍ਹਾਂ ਦੀ ਕੁਲ ਗਿਣਤੀ 349 ਰਹਿ ਗਈ ਹੈ ਜੋ ਕਿ ਪਹਿਲਾਂ 615 ਸੀ ਕਿਉਂਕਿ ਬਾਕੀ 266 ਮੁਲਾਜ਼ਮਾਂ ਦੇ ਲਾਜ਼ਮੀ ਕੁਆਰੰਟੀਨ ਦੀ ਮਿਆਦ ਪੂਰੀ ਹੋ ਗਈ ਹੈ।

ਡੀਜੀਪੀ ਨੇ ਕਿਹਾ ਕਿ ਕੁਆਰੰਟੀਨ ਸੈਂਟਰਾਂ ਵਿਚ ਪੁਲਿਸ ਮੁਲਾਜ਼ਮਾਂ ਦੀ ਦੇਖਭਾਲ ਯਕੀਨੀ ਬਣਾਉਣ ਲਈ ਜ਼ਿਲ੍ਹਿਆਂ ਦੇ ਪੁਲਿਸ ਨੋਡਲ ਅਫ਼ਸਰਾਂ ਅਤੇ ਡਾਕਟਰਾਂ ਨਾਲ ਨੇੜਿਓ ਤਾਲਮੇਲ ਕਾਇਮ ਰਖਿਆ ਜਾ ਰਿਹਾ ਹੈ।

ਵੈਲਫੇਅਰ ਵਿੰਗ ਨੋਡਲ ਅਫ਼ਸਰਾਂ ਤੋਂ ਰੋਜ਼ਾਨਾ ਕੁਆਰੰਟੀਨ ਕਰਮਚਾਰੀਆਂ ਦੀ ਸਿਹਤ ਸੰਬੰਧੀ ਅਪਡੇਟ ਲੈਂਦਾ ਹੈ, ਇਸ ਦੇ ਨਾਲ ਹੀ ਕੋਵਿਡ -19 ਬਾਰੇ ਪੰਜਾਬ ਦੇ ਸਿਹਤ ਵਿਭਾਗ ਅਤੇ ਡਬਲਯੂਐਚਓ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਸਾਰੇ ਕੁਆਰੰਟੀਨ ਪੁਲਿਸ ਕਰਮਚਾਰੀਆਂ ਨੂੰ ਸਰਕੂਲੇਟ ਕੀਤੀਆਂ ਗਈਆਂ ਹਨ।

ਘਰੇਲੂ ਕੁਆਰੰਟੀਨ ਲਈ ਵੀ ਇਸੇ ਤਰ੍ਹਾਂ ਦੀ ਦੇਖਭਾਲ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਲਈ ਮੈਡੀਕਲ ਅਧਿਕਾਰੀਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਂਦਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement