ਪ੍ਰਵਾਸੀ ਕਾਮਿਆਂ ਦੇ ਸੰਕਟ ਲਈ ਕੇਂਦਰ ਤੇ ਸੂਬਿਆਂ ਦੀਆਂ ਭਾਜਪਾ ਸਰਕਾਰਾਂ ਜ਼ਿੰਮੇਵਾਰ : ਕੈਪਟਨ
Published : May 18, 2020, 12:09 am IST
Updated : May 18, 2020, 12:09 am IST
SHARE ARTICLE
ਪ੍ਰਵਾਸੀ ਕਾਮਿਆਂ ਦੇ ਸੰਕਟ ਲਈ ਕੇਂਦਰ ਤੇ ਸੂਬਿਆਂ ਦੀਆਂ ਭਾਜਪਾ ਸਰਕਾਰਾਂ ਜ਼ਿੰਮੇਵਾਰ : ਕੈਪਟਨ
ਪ੍ਰਵਾਸੀ ਕਾਮਿਆਂ ਦੇ ਸੰਕਟ ਲਈ ਕੇਂਦਰ ਤੇ ਸੂਬਿਆਂ ਦੀਆਂ ਭਾਜਪਾ ਸਰਕਾਰਾਂ ਜ਼ਿੰਮੇਵਾਰ : ਕੈਪਟਨ

ਕੇਂਦਰੀ ਵਿੱਤ ਮੰਤਰੀ ਵਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵਿਰੁਧ ਕੀਤੀ ਬੇਤੁਕੀ ਟਿੱਪਣੀ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ

ਚੰਡੀਗੜ੍ਹ, 17 ਮਈ (ਸਪੋਕਸਮੈਨ ਸਮਾਚਾਰ ਸੇਵਾ): ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਕਾਂਗਰਸ ਪਾਰਟੀ ਵਲੋਂ ਅਪਣਾਈ ਜਾ ਰਹੀ  ਮਾਨਵਤਾਵਾਦੀ ਪਹੁੰਚ ਦੀ ਕੇਂਦਰੀ ਵਿੱਤ ਮੰਤਰੀ ਵਲੋਂ ਨਿਖੇਧੀ ਕਰਨ 'ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਵਾਸੀਆਂ ਦੇ ਸੰਕਟ ਨੂੰ ਹੋਰ ਡੂੰਘਾ ਧੱਕਣ ਅਤੇ ਅਜਿਹੇ ਗੰਭੀਰ ਮੁੱਦੇ ਦੇ ਸਿਆਸੀਕਰਨ ਲਈ ਕੇਂਦਰ ਅਤੇ ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਸਮੇਤ ਸਮੁੱਚੀ ਪਾਰਟੀ ਸੰਕਟ ਦੀ ਇਸ ਘੜੀ ਵਿਚ ਪਰਵਾਸੀ ਕਾਮਿਆਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੀ ਆਪਣੀ ਸਰਕਾਰ 16 ਮਈ ਤਕ 178909 ਪਰਵਾਸੀਆਂ ਨੂੰ ਉਨ੍ਹਾਂ ਦੇ ਪਿਤਰੀ ਸੂਬਿਆਂ ਵਿਚ ਭੇਜਣ ਲਈ 149 ਰੇਲ ਗੱਡੀਆਂ ਦਾ ਪ੍ਰਬੰਧ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਪੰਜਾਬ ਵਿਚ ਇਹ ਪ੍ਰਕ੍ਰਿਆ ਅਜੇ ਵੀ ਜਾਰੀ ਹੈ।

ਨਿਰਮਲਾ ਸੀਤਾਰਮਨ ਵਲੋਂ ਕੀਤੀ ਬੇਤੁੱਕੀ ਟਿੱਪਣੀ ਕਿ ਸੋਨੀਆ ਗਾਂਧੀ ਨੂੰ ਪਰਵਾਸੀ ਕਾਮਿਆਂ ਦੀ ਮਦਦ ਲਈ ਅਪਣੇ ਮੁੱਖ ਮੰਤਰੀਆਂ ਨੂੰ ਕਹਿਣਾ ਚਾਹੀਦਾ ਹੈ, ਉਪਰ ਸਖ਼ਤ ਪ੍ਰਤੀਕਰਮ ਜ਼ਾਹਰ ਕਰਦਿਆਂ ਕੈਪਟਨ  ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਇਸ ਮੁੱਦੇ ਸਮੇਤ ਤਾਲਾਬੰਦੀ ਤੇ ਕੋਵਿਡ ਨਾਲ ਸਬੰਧਤ ਹੋਰ ਮਾਮਲਿਆਂ 'ਤੇ ਪਾਰਟੀ ਦੇ ਮੁੱਖ ਮੰਤਰੀਆਂ ਨਾਲ ਨਿਰੰਤਰ ਵਿਚਾਰ-ਵਟਾਂਦਰਾ ਕੀਤਾ।

ਕੈਪਟਨ ਨੇ ਨਿਰਮਲਾ ਸੀਤਾਰਮਨ ਦੀ ਉਸ ਟਿੱਪਣੀ ਨੂੰ ਵੀ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਅਣਉਚਿਤ ਕਰਾਰ ਦਿਤਾ ਹੈ ਜਿਸ ਵਿਚ ਵਿੱਤ ਮੰਤਰੀ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪਰਵਾਸੀ ਮਜ਼ਦੂਰਾਂ ਨੂੰ ਮਿਲਣ ਮੌਕੇ ਉਨ੍ਹਾਂ ਦੇ ਨਾਲ ਹੀ ਚਲਣਾ ਚਾਹੀਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੀ ਸਾਰ ਲੈਣ ਲਈ ਸੜਕਾਂ 'ਤੇ ਉੱਤਰੇ ਰਾਹੁਲ ਗਾਂਧੀ 'ਤੇ ਤੰਜ਼ ਕੱਸਣ ਦੀ ਬਜਾਏ ਨਿਰਮਲਾ ਸੀਤਾਰਮਨ ਨੂੰ ਭਾਜਪਾ ਦੀ ਅਗਵਾਈ ਵਾਲੀ ਉਤਰ ਪ੍ਰਦੇਸ਼ ਸਰਕਾਰ ਨਾਲ ਗੱਲ ਕਰ ਕੇ ਪ੍ਰਿਅੰਕਾ ਗਾਂਧੀ ਵਲੋਂ ਪਰਵਾਸੀਆਂ ਨੂੰ ਲਿਆਉਣ ਲਈ ਬਸਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਦਿਵਾਉਣੀ ਚਾਹੀਦੀ ਹੈ ਕਿਉਂ ਜੋ ਯੂ.ਪੀ. ਪ੍ਰਸ਼ਾਸਨ ਵੱਲੋਂ ਇਨ੍ਹਾਂ ਬਸਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਨਾ ਦੇਣ ਕਰਨ ਕਰਕੇ ਇਹ ਬੱਸਾਂ ਦਿੱਲੀ-ਯੂ.ਪੀ. ਸਰਹੱਦ 'ਤੇ ਰੁਕੀਆਂ ਹੋਈਆਂ ਹਨ।

ਕੈਪਟਨ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਨਿਰਦੇਸ਼ਾਂ 'ਤੇ ਕਈ ਥਾਵਾਂ ਉਤੇ ਕਾਂਗਰਸ ਪਾਰਟੀ ਦੇ ਦਫ਼ਤਰ ਮਜ਼ਦੂਰਾਂ ਤੇ ਗ਼ਰੀਬਾਂ ਨੂੰ ਖਾਣਾ ਮੁਹਈਆ ਕਰਨ ਲਈ ਰਸੋਈਆਂ ਵਿਚ ਤਬਦੀਲ ਹੋ ਗਏ ਹਨ ਜਦੋਂ ਕਿ ਪਾਰਟੀ ਦੇ ਵਿਧਾਇਕ ਨਿੱਜੀ ਤੌਰ 'ਤੇ ਇਨ੍ਹਾਂ ਦੀ ਆਵਾਜਾਈ ਦੀ ਦੇਖ-ਰੇਖ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement