ਕਿਸਾਨਾਂ ਤੇ ਮਜ਼ਦੂਰਾਂ ਨੇ ਲਾਇਆ ਡੀ.ਸੀ. ਦਫ਼ਤਰ ਅੱਗੇ ਧਰਨਾ
Published : May 18, 2020, 9:16 pm IST
Updated : May 18, 2020, 9:16 pm IST
SHARE ARTICLE
1
1

ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਘਰ ਭੇਜਣ ਦੀ ਬਜਾਏ ਸਰਕਾਰ ਕਰੇ ਦੇਖਭਾਲ : ਆਗੂ

ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ/ਗੁਰਦੇਵ ਸਿੰਘ): ਸੂਬਾ ਪਧਰੀ ਦੇ ਸੱਦੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਕਰੋਨਾ ਪਾਜ਼ੇਟਿਵ ਰੀਪੋਰਟਾਂ ਵਾਲੇ ਪਰ ਬਾਹਰੀ ਲੱਛਣ ਨਾ ਦਿਖਾਉਣ ਵਾਲੇ ਮਰੀਜਾਂ ਨੂੰ ਘਰਾਂ 'ਚ ਹੀ ਇਕਾਂਤਵਾਸ ਵਾਸ ਕਰਨ ਦੀ ਨੀਤੀ ਤਹਿਤ ਅਜਿਹੇ ਸਭਨਾਂ ਮਰੀਜ਼ਾਂ ਨੂੰ ਹਸਪਤਾਲਾਂ ਵਿਚੋਂ ਛੁੱਟੀ ਦੇ ਕੇ ਘਰਾਂ 'ਚ ਭੇਜ ਦਿਤਾ ਗਿਆ ਹੈ, ਇਹ ਫ਼ੈਸਲਾ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।


   ਉਨ੍ਹਾਂ ਕਿਹਾ ਕਿ ਜਦ ਮਰੀਜ਼ ਹਸਪਤਾਲਾਂ 'ਚ ਸਨ ਤਾਂ ਉਨ੍ਹਾਂ ਨੂੰ ਵੱਖਰੇ ਵਾਰਡਾਂ 'ਚ ਰੱਖਣ ਤੋਂ ਇਲਾਵਾ ਉਨ੍ਹਾਂ ਕੋਲ ਜਾਣ ਵਾਲੇ ਡਾਕਟਰਾਂ, ਸਟਾਫ਼ ਨਰਸਾਂ ਤੇ ਹੋਰ ਸਟਾਫ਼ ਨੂੰ ਸੁਰੱਖਿਆ ਕਿੱਟ ਪਵਾਈ ਜਾਂਦੀ ਰਹੀ ਹੈ, ਪਰ ਹੁਣ ਉਨ੍ਹਾਂ ਨੂੰ ਜਿਵੇਂ ਘਰ ਭੇਜਿਆ ਗਿਆ ਹੈ ਉਥੇ ਇਨ੍ਹਾਂ ਸਾਵਧਾਨੀਆਂ ਦੀ ਪਾਲਣਾ ਕਰਨਾ ਲੱਗਭਗ ਅਸੰਭਵ ਹੈ। ਬਹੁਤੇ ਘਰਾਂ 'ਚ ਇਨ੍ਹਾਂ ਮਰੀਜ਼ਾਂ ਦੇ ਅਲੱਗ ਕਮਰੇ ਦਾ ਪ੍ਰਬੰਧ ਵੀ ਸੰਭਵ ਨਹੀਂ ਜਦੋਂ ਕਿ ਅਲੱਗ ਗੁਸਲਖਾਨੇ ਤੇ ਪਖਾਨੇ ਦਾ ਪ੍ਰਬੰਧ ਤਾਂ ਲੱਗਭਗ ਹਰ ਇੱਕ ਘਰ 'ਚ ਹੀ ਸੰਭਵ ਨਹੀਂ। ਆਗੂਆਂ ਨੇ ਕਿਹਾ ਕਿ ਅਜਿਹੇ ਮਰੀਜਾਂ ਲਈ ਡਾਕਟਰਾਂ ਵੱਲੋਂ ਸੁਝਾਏ ਜਾਂਦੇ ਪੌਸਟਿਕ ਭੋਜਨ ਦੀ ਵਰਤੋਂ ਘਰਾਂ 'ਚ ਕਰ ਸਕਣਾ ਖੇਤ ਮਜਦੂਰਾਂ, ਗ਼ਰੀਬ ਕਿਸਾਨਾਂ ਤੇ ਹੋਰ ਕਮਜੋਰ ਵਰਗਾਂ ਲਈ ਪੂਰੀ ਤਰ੍ਹਾਂ ਅਸੰਭਵ ਹੈ। ਇਸ ਲਈ ਸਰਕਾਰਾਂ ਦੇ ਇਸ ਕਦਮ ਨਾਲ ਵਾਇਰਸ ਦੇ ਵੱਡੀ ਪੱਧਰ ਤੇ ਫੈਲਣ ਦਾ ਹਕੀਕੀ ਖ਼ਤਰਾ ਹੈ।


   ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮਰੀਜ਼ਾਂ ਨੂੰ ਘਰਾਂ 'ਚ ਭੇਜਣ ਦੀ ਨੀਤੀ ਵਾਪਸ ਲਵੇ, ਹਸਪਤਾਲਾਂ ਵਿੱਚੋਂ ਛੁੱਟੀ ਦੇ ਕੇ ਘਰਾਂ ਨੂੰ ਭੇਜੇ ਸਾਰੇ ਮਰੀਜ਼ਾਂ ਨੂੰ ਮੁੜ ਹਸਪਤਾਲਾਂ 'ਚ ਦਾਖ਼ਲ ਕੀਤਾ ਜਾਵੇ। ਉਨ੍ਹਾਂ ਦੇ ਇਲਾਜ ਦੇਖਭਾਲ, ਸਾਫ਼-ਸਫ਼ਾਈ ਤੇ ਪੌਸਟਿਕ ਭੋਜਨ ਦੀ ਗਰੰਟੀ ਕੀਤੀ ਜਾਵੇ, ਸਿਹਤ ਵਿਭਾਗ ਨਾਲ ਜੁੜੀਆਂ ਹੋਈਆਂ ਸਮੁੱਚੀਆਂ ਅਸਾਮੀਆਂ, ਸਫ਼ਾਈ ਕਾਮਿਆਂ, ਆਸ਼ਾ ਵਰਕਰਾਂ, ਨਰਸਾਂ ਆਦਿ ਸਾਰੇ ਸਟਾਫ਼ ਸਮੇਤ ਸਰਵਿਸ ਪ੍ਰੋਵਾਈਡਰਾਂ/ਡਾਕਟਰਾਂ, 108 ਐਬੂਲੈਸ ਦੇ ਕਰਮਚਾਰੀਆਂ ਆਦਿ ਨੂੰ ਪੱਕੀਆਂ ਸਰਕਾਰੀ ਨੌਕਰੀਆਂ 'ਤੇ ਭਰਤੀ ਕੀਤਾ ਜਾਵੇ, ਸਾਰੀਆਂ ਖਾਲੀ ਅਸਾਮੀਆਂ ਪੂਰੀਆਂ ਕੀਤੀਆਂ ਜਾਣ। ਪੰਜਾਬ 'ਚ ਘਰ ਵਾਪਸੀ ਕਰ ਰਹੇ ਕਾਮਿਆਂ/ਸ਼ਰਧਾਲੂਆਂ, ਸੈਲਾਨੀਆਂ ਜਾਂ ਪ੍ਰਵਾਸੀ ਭਾਰਤੀਆਂ ਨੂੰ ਜੀ ਆਇਆ ਕਹਿਣ ਲਈ ਮਾਹੌਲ ਸਿਰਜਿਆ ਜਾਵੇ, ਸਿਹਤ ਸੰਭਾਲ ਕਰਨ ਲਈ ਅਗਾਊਂ ਪੁਖਤਾ ਪ੍ਰਬੰਧ ਕੀਤੇ ਜਾਣ।

ਧਰਨੇ ਦੌਰਾਨ ਸਰਕਾਰ ਦੇ ਖਿਲਾਫ਼ ਨਾਹਰੇਬਾਜ਼ੀ ਕਰਦੇ ਹੋਏ ਆਗੂ ਤੇ ਵਰਕਰ। ਧਰਨੇ ਦੌਰਾਨ ਸਰਕਾਰ ਦੇ ਖਿਲਾਫ਼ ਨਾਹਰੇਬਾਜ਼ੀ ਕਰਦੇ ਹੋਏ ਆਗੂ ਤੇ ਵਰਕਰ।


  ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਪ੍ਰਧਾਨ ਪੰਜਾਬ ਖੇਤ ਮਜਦੂਰ ਯੂਨੀਅਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ  ਲਛਮਣ ਸਿੰਘ ਸੇਵੇਵਾਲਾ, ਭਾਕਿਯੂ ਏਕਤਾ ਉਗਰਾਹਾਂ ਬਲਾਕ ਮੁਕਤਸਰ ਦੇ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ,  ਦਲਜੀਤ ਸਿੰਘ ਮਿੱਠੜੀ, ਜਗਸੀਰ ਸਿੰਘ ਗੱਗੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇਹਲਾਲ, ਜ਼ਿਲ੍ਹਾ ਆਗੂ ਕਾਲਾ ਸਿੰਘ ਖੂੰਨਣ ਖੁਰਦ, ਜ਼ਿਲ੍ਹਾ ਆਗੂ ਬਾਜ ਸਿੰਘ ਭੁੱਟੀਵਾਲਾ, ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਤੋਂ ਇਲਾਵਾ ਹੋਰ ਵੀ ਕਿਸਾਨ ਤੇ ਮਜ਼ਦੂਰ ਆਗੂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement