ਕੈਦੀਆਂ ਨੂੰ 16 ਹਫ਼ਤਿਆਂ ਦੀ ਹੱਦ ਤੋਂ ਬਾਅਦ ਵੀ ਮਿਲ ਸਕੇਗੀ ਪੈਰੋਲ : ਰੰਧਾਵਾ
Published : May 18, 2020, 12:06 am IST
Updated : May 18, 2020, 12:06 am IST
SHARE ARTICLE
ਕੈਦੀਆਂ ਨੂੰ 16 ਹਫ਼ਤਿਆਂ ਦੀ ਹੱਦ ਤੋਂ ਬਾਅਦ ਵੀ ਮਿਲ ਸਕੇਗੀ ਪੈਰੋਲ : ਰੰਧਾਵਾ
ਕੈਦੀਆਂ ਨੂੰ 16 ਹਫ਼ਤਿਆਂ ਦੀ ਹੱਦ ਤੋਂ ਬਾਅਦ ਵੀ ਮਿਲ ਸਕੇਗੀ ਪੈਰੋਲ : ਰੰਧਾਵਾ

ਕੈਦੀਆਂ ਨੂੰ 16 ਹਫ਼ਤਿਆਂ ਦੀ ਹੱਦ ਤੋਂ ਬਾਅਦ ਵੀ ਮਿਲ ਸਕੇਗੀ ਪੈਰੋਲ : ਰੰਧਾਵਾ

ਚੰਡੀਗੜ੍ਹ, 17 ਮਈ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲਾਂ ਵਿਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ। ਇਹ ਪ੍ਰਗਟਾਵਾ ਕਰਦਿਆਂ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਸ. ਰੰਧਾਵਾ ਨੇ ਕਿਹਾ ਕਿ ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿਚ ਆਰਜ਼ੀ ਪੈਰੋਲ ਲਈ 16 ਹਫ਼ਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿਤੀ ਜਾ ਸਕੇਗੀ।

ਉਨ੍ਹਾਂ ਅੱਗੇ ਦਸਿਆ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲਾਂ ਵਿਚ ਕੈਦੀਆਂ ਦੀ ਸਮਾਜਕ ਵਿੱਥ ਦਾ ਖਿਆਲ ਰੱਖਣ ਲਈ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਲਈ ਕੀਤੇ ਜਾ ਰਹੀਆਂ ਕੋਸ਼ਿਸ਼ਾਂ ਨੂੰ ਬਰਕਰਾਰ ਰੱਖ ਸਕਣ।

ਸ. ਰੰਧਾਵਾ ਨੇ ਦਸਿਆ ਕਿ ਕੋਵਿਡ ਸੰਕਟ ਦੀ ਸ਼ੁਰੂਆਤ ਵਿਚ ਪੰਜਾਬ ਸਰਕਾਰ ਨੇ ਕੁੱਝ ਕੈਦੀਆਂ ਨੂੰ ਆਰਜ਼ੀ ਪੈਰੋਲ ਦਿਤੀ ਸੀ ਤਾਂ ਜੋ ਜੇਲਾਂ ਵਿਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਕਾਇਮ ਰਹਿ ਸਕੇ।

ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਦੇ ਚਲਦਿਆਂ ਹੁਣ ਇਸ ਆਰਡੀਨੈਂਸ ਨੂੰ ਲਿਆਉਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿਚ ਆਰਜ਼ੀ ਪੈਰੋਲ ਲਈ 16 ਹਫ਼ਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿਤੀ ਜਾ ਸਕੇਗੀ। ਜੇਲ ਮੰਤਰੀ ਨੇ ਅੱਗੇ ਦਸਿਆ ਕਿ ਇਸ ਆਰਡੀਨੈਂਸ ਤਹਿਤ ਹਰ ਤਿਮਾਹੀ ਆਧਾਰ 'ਤੇ ਆਰਜ਼ੀ ਰਿਹਾਈ ਦੀ ਸ਼ਰਤ ਵੀ ਮੁਆਫ਼ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement