ਪ੍ਰਵਾਸੀ ਕਾਮਿਆਂ ਦੇ ਸੰਕਟ ਲਈ ਕੇਂਦਰ ਤੇ ਸੂਬਿਆਂ ਦੀਆਂ ਭਾਜਪਾ ਸਰਕਾਰਾਂ ਜ਼ਿੰਮੇਵਾਰ: ਕੈਪਟਨ
Published : May 18, 2020, 8:06 am IST
Updated : May 18, 2020, 8:21 am IST
SHARE ARTICLE
File
File

ਕੇਂਦਰੀ ਵਿੱਤ ਮੰਤਰੀ ਵਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵਿਰੁਧ ਕੀਤੀ ਬੇਤੁਕੀ ਟਿੱਪਣੀ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ

ਚੰਡੀਗੜ੍ਹ- ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਕਾਂਗਰਸ ਪਾਰਟੀ ਵਲੋਂ ਅਪਣਾਈ ਜਾ ਰਹੀ  ਮਾਨਵਤਾਵਾਦੀ ਪਹੁੰਚ ਦੀ ਕੇਂਦਰੀ ਵਿੱਤ ਮੰਤਰੀ ਵਲੋਂ ਨਿਖੇਧੀ ਕਰਨ 'ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਵਾਸੀਆਂ ਦੇ ਸੰਕਟ ਨੂੰ ਹੋਰ ਡੂੰਘਾ ਧੱਕਣ ਅਤੇ ਅਜਿਹੇ ਗੰਭੀਰ ਮੁੱਦੇ ਦੇ ਸਿਆਸੀਕਰਨ ਲਈ ਕੇਂਦਰ ਅਤੇ ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ।

Captain s appeal to the people of punjabFile

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਸਮੇਤ ਸਮੁੱਚੀ ਪਾਰਟੀ ਸੰਕਟ ਦੀ ਇਸ ਘੜੀ ਵਿਚ ਪਰਵਾਸੀ ਕਾਮਿਆਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੀ ਆਪਣੀ ਸਰਕਾਰ 16 ਮਈ ਤਕ 178909 ਪਰਵਾਸੀਆਂ ਨੂੰ ਉਨ੍ਹਾਂ ਦੇ ਪਿਤਰੀ ਸੂਬਿਆਂ ਵਿਚ ਭੇਜਣ ਲਈ 149 ਰੇਲ ਗੱਡੀਆਂ ਦਾ ਪ੍ਰਬੰਧ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਪੰਜਾਬ ਵਿਚ ਇਹ ਪ੍ਰਕ੍ਰਿਆ ਅਜੇ ਵੀ ਜਾਰੀ ਹੈ।

Captain Amrinder SinghCaptain Amrinder Singh

ਨਿਰਮਲਾ ਸੀਤਾਰਮਨ ਵਲੋਂ ਕੀਤੀ ਬੇਤੁੱਕੀ ਟਿੱਪਣੀ ਕਿ ਸੋਨੀਆ ਗਾਂਧੀ ਨੂੰ ਪਰਵਾਸੀ ਕਾਮਿਆਂ ਦੀ ਮਦਦ ਲਈ ਅਪਣੇ ਮੁੱਖ ਮੰਤਰੀਆਂ ਨੂੰ ਕਹਿਣਾ ਚਾਹੀਦਾ ਹੈ, ਉਪਰ ਸਖ਼ਤ ਪ੍ਰਤੀਕਰਮ ਜ਼ਾਹਰ ਕਰਦਿਆਂ ਕੈਪਟਨ  ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਇਸ ਮੁੱਦੇ ਸਮੇਤ ਤਾਲਾਬੰਦੀ ਤੇ ਕੋਵਿਡ ਨਾਲ ਸਬੰਧਤ ਹੋਰ ਮਾਮਲਿਆਂ 'ਤੇ ਪਾਰਟੀ ਦੇ ਮੁੱਖ ਮੰਤਰੀਆਂ ਨਾਲ ਨਿਰੰਤਰ ਵਿਚਾਰ-ਵਟਾਂਦਰਾ ਕੀਤਾ।

Captain Amarinder singhCaptain Amarinder singh

ਕੈਪਟਨ ਨੇ ਨਿਰਮਲਾ ਸੀਤਾਰਮਨ ਦੀ ਉਸ ਟਿੱਪਣੀ ਨੂੰ ਵੀ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਅਣਉਚਿਤ ਕਰਾਰ ਦਿਤਾ ਹੈ ਜਿਸ ਵਿਚ ਵਿੱਤ ਮੰਤਰੀ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪਰਵਾਸੀ ਮਜ਼ਦੂਰਾਂ ਨੂੰ ਮਿਲਣ ਮੌਕੇ ਉਨ੍ਹਾਂ ਦੇ ਨਾਲ ਹੀ ਚਲਣਾ ਚਾਹੀਦਾ ਸੀ।

Captain Amrinder SinghCaptain Amrinder Singh

ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੀ ਸਾਰ ਲੈਣ ਲਈ ਸੜਕਾਂ 'ਤੇ ਉੱਤਰੇ ਰਾਹੁਲ ਗਾਂਧੀ 'ਤੇ ਤੰਜ਼ ਕੱਸਣ ਦੀ ਬਜਾਏ ਨਿਰਮਲਾ ਸੀਤਾਰਮਨ ਨੂੰ ਭਾਜਪਾ ਦੀ ਅਗਵਾਈ ਵਾਲੀ ਉਤਰ ਪ੍ਰਦੇਸ਼ ਸਰਕਾਰ ਨਾਲ ਗੱਲ ਕਰ ਕੇ ਪ੍ਰਿਅੰਕਾ ਗਾਂਧੀ ਵਲੋਂ ਪਰਵਾਸੀਆਂ ਨੂੰ ਲਿਆਉਣ ਲਈ ਬਸਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਦਿਵਾਉਣੀ ਚਾਹੀਦੀ ਹੈ ਕਿਉਂ ਜੋ ਯੂ.ਪੀ. ਪ੍ਰਸ਼ਾਸਨ ਵੱਲੋਂ ਇਨ੍ਹਾਂ ਬਸਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਨਾ ਦੇਣ ਕਰਨ ਕਰਕੇ ਇਹ ਬੱਸਾਂ ਦਿੱਲੀ-ਯੂ.ਪੀ. ਸਰਹੱਦ 'ਤੇ ਰੁਕੀਆਂ ਹੋਈਆਂ ਹਨ।

Captain Amrinder SinghCaptain Amrinder Singh

ਕੈਪਟਨ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਨਿਰਦੇਸ਼ਾਂ 'ਤੇ ਕਈ ਥਾਵਾਂ ਉਤੇ ਕਾਂਗਰਸ ਪਾਰਟੀ ਦੇ ਦਫ਼ਤਰ ਮਜ਼ਦੂਰਾਂ ਤੇ ਗ਼ਰੀਬਾਂ ਨੂੰ ਖਾਣਾ ਮੁਹਈਆ ਕਰਨ ਲਈ ਰਸੋਈਆਂ ਵਿਚ ਤਬਦੀਲ ਹੋ ਗਏ ਹਨ ਜਦੋਂ ਕਿ ਪਾਰਟੀ ਦੇ ਵਿਧਾਇਕ ਨਿੱਜੀ ਤੌਰ 'ਤੇ ਇਨ੍ਹਾਂ ਦੀ ਆਵਾਜਾਈ ਦੀ ਦੇਖ-ਰੇਖ ਕਰ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement