
ਸਿਹਤ ਮੰਤਰੀ ਨੇ ਸ਼ਿਕਾਇਤ ਲਈ ਸਾਂਝਾ ਕੀਤਾ ਅਪਣਾ ਮੋਬਾਈਲ ਨੰਬਰ 98726-71010
ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੌਰਾਨ ਨਿੱਜੀ ਹਸਪਤਾਲਾਂ ਦੀ ਲੁੱਟ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਇਸ ਦੇ ਚਲਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਚਿਤਾਵਨੀ ਦਿੱਤੀ ਹੈ ਕਿ ਮਹਾਂਮਾਰੀ ਨੂੰ ਅਵਸਰ ਸਮਝਣ ਵਾਲੇ ਕਿਸੇ ਵੀ ਨਿੱਜੀ ਹਸਪਤਾਲ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Balbir Sidhu
ਉਹਨਾਂ ਕਿਹਾ ਕਿ ਅਜਿਹੇ ਹਸਪਤਾਲਾਂ ਨੂੰ ਸੀਲ ਵੀ ਕੀਤਾ ਜਾ ਸਕਦਾ ਹੈ ਅਤੇ ਇਹਨਾਂ ਹਸਪਤਾਲਾਂ ਦਾ ਪ੍ਰਬੰਧ ਸਰਕਾਰ ਅਪਣੇ ਹੱਥਾਂ ਵਿਚ ਲੈ ਸਕਦੀ ਹੈ।
ਇਸ ਦੌਰਾਨ ਉਹਨਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ 104 ਨੰਬਰ ’ਤੇ ਸ਼ਿਕਾਇਤ ਕਰ ਸਕਦੇ ਹਨ। ਇਸ ਦੇ ਨਾਲ ਹੀ ਉਹਨਾ ਕਿਹਾ ਜੇਕਰ ਕੋਈ ਉਹਨਾਂ ਨਾਲ ਸਿੱਧਾ ਸੰਪਰਕ ਕਰਨਾ ਚਾਹੇ ਤਾਂ ਕਰ ਸਕਦਾ ਹੈ। ਉਹਨਾਂ ਨੇ ਅਪਣਾ ਮੋਬਾਈਲ ਨੰਬਰ 98726-71010 ਸਾਂਝਾ ਕੀਤਾ।
Coronavirus
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਬੀਤੇ ਦੋ-ਤਿੰਨ ਦਿਨ ਤੋਂ ਘੱਟ ਕੇਸ ਦਰਜ ਹੋ ਰਹੇ ਹਨ ਪਰ ਚਿੰਤਾ ਦੀ ਗੱਲ ਹੈ ਕਿ ਮੌਤ ਦਰ ਵਿਚ ਹਾਲੇ ਵੀ ਕਮੀ ਨਹੀਂ ਹੋ ਰਹੇ। ਉਹਨਾਂ ਕਿਹਾ ਕਿ ਵਾਇਰਸ ਖਤਰਨਾਕ ਹੁੰਦਾ ਜਾ ਰਿਹਾ ਹੈ ਪਰ ਕਈ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਤੇ ਟੈਸਟਿੰਗ ਤੋਂ ਭੱਜਦੇ ਦਿਖਾਈ ਦੇ ਰਹੇ ਹਨ। ਉਹਨਾਂ ਕਿਹਾ ਕਿ ਮਹਾਂਮਾਰੀ ਨਾਲ ਨਜਿੱਠਣ ਲਈ ਸਰਕਾਰ ਹੋਰ ਵੀ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਪੰਜਾਬ ਵਿਚੋਂ ਟੀਬੀ ਦੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਡਰਾਇਵ ਸ਼ੁਰੂ ਕੀਤੀ ਜਾ ਰਹੀ ਹੈ।