ਝੂਠੀ 'ਮਨ ਕੀ ਬਾਤ' ਕਰਨ ਦੀ ਥਾਂ ਕੋਰੋਨਾ ਮਾਮਲਿਆਂ ’ਚ ਫ਼ੇਲ ਹੋਣ ’ਤੇ ਮੁਆਫ਼ੀ ਮੰਗਣ ਕੈਪਟਨ:  ਸੰਧਵਾਂ
Published : May 18, 2021, 6:46 pm IST
Updated : May 18, 2021, 6:46 pm IST
SHARE ARTICLE
Kultar Singh Sandhwan
Kultar Singh Sandhwan

 ਵੱਡੇ ਦਾਅਵਿਆਂ ਦੀ ਥਾਂ ਘਰਾਂ ਵਿੱਚ ਬੈਠੇ ਗਰੀਬ ਲੋਕਾਂ, ਦੁਕਾਨਦਾਰਾਂ ਅਤੇ ਮਜ਼ਦੂਰਾਂ ਦੀ ਵਿੱਤੀ ਸਹਾਇਤਾ ਕਰੇ ਸਰਕਾਰ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੁਆਰਾ ਆਪਣੀ ਗੂੜ੍ਹੀ ਨੀਂਦ ਵਿੱਚੋਂ ਜਾਗਦਿਆ ਕਰੋਨਾ ਨਾਲ ਜੂਝ ਰਹੇ ਲੋਕਾਂ ਦੇ ਝੂਠੇ ਮਸੀਹਾ ਬਣਨ ਦੇ ਮਨਸੂਬੇ ਨਾਲ ਪੰਜਾਬ ਦੇ ਸਰਪੰਚਾਂ ਨਾਲ ਸੰਵਾਦ ਰਚਾਉਣ ਦੇ ਪਾਖੰਡ ਉੱਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਵਲ  ‘ਮਨ ਕੀ ਬਾਤ’ ਕਰਨ ਦੀ ਥਾਂ ਕੋਰੋਨਾ ਮਾਮਲਿਆਂ ’ਚ ਫ਼ੇਲ ਹੋਣ ’ਤੇ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣ ਅਤੇ ਵੱਡੇ ਦਾਅਵੇ ਕਰਨ ਦੀ ਥਾਂ ਘਰਾਂ ਵਿੱਚ ਬੈਠੇ ਗਰੀਬ ਲੋਕਾਂ, ਦੁਕਾਨਦਾਰਾਂ ਅਤੇ ਮਜ਼ਦੂਰਾਂ ਦੀ ਵਿੱਤੀ ਸਹਾਇਤਾ ਕਰਨ ਦੇ ਆਦੇਸ਼ ਜਾਰੀ ਕਰਨ। 

Kultar Singh Sandhwan Kultar Singh Sandhwan

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੇ ਸਾਢੇ 4 ਸਾਲ ਦੀ ਸੱਤਾ ਦੌਰਾਨ ਪਹਿਲੀ ਵਾਰ ਸਰਪੰਚਾਂ ਨਾਲ ਆਪਣੇ ਫਾਰਮ ਹਾਊਸ ਤੋਂ ਗੱਲਬਾਤ ਕੀਤੀ ਹੈ। ਜਿਸ ਤੋਂ ਪਤਾ ਚੱਲਦਾ ਹੈ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਫ਼ੇਲ ਹੋਣ ਤੋਂ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਕਰਨ ਦੇ ਰਾਹ ’ਤੇ ਤੁਰ ਪਏ ਹਨ। ਜੋ ਇੱਕ ਡਰਾਮੇ ਤੋਂ ਜ਼ਿਆਦਾ ਕੁੱਝ ਵੀ ਨਹੀਂ ਹੈ।

Captain Amarinder Singh Captain Amarinder Singh

ਕੈਪਟਨ ਸਰਕਾਰ ਦੀ ਅਲੋਚਨਾ ਕਰਦਿਆਂ ਸੰਧਵਾਂ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਦੀਆਂ ਵਿਚਲੀਆਂ ਮਾੜੀਆਂ ਸਿਹਤ ਸਹੂਲਤਾਂ ਦਾ ਆਲਮ ਇਹ ਹੈ ਕਿ ਲੋਕ  ਫ਼ਹਿਤ ਕਿੱਟਾਂ, ਆਕਸੀਜਨ, ਅਤੇ ਦਵਾਈਆਂ ਦੀ ਅਣਹੋਂਦ ਨਾਲ ਜੂਝ ਰਹੇ ਹਨ। ਸੂਬਾ ਸਰਕਾਰ ਨੇ ਸੁਚੱਜੇ ਪ੍ਰਬੰਧ ਤਾਂ ਕੀ ਕਰਨੇ ਸੀ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਵੈਂਟੀਲੇਟਰ ਖ਼ਰਾਬ ਪਏ ਹਨ। ਉਨ੍ਹਾਂ ਕਿਹਾ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਦਾ ਸਕਰਾਰ ਕੋਲ ਕੋਈ ਪ੍ਰਬੰਧ ਨਹੀਂ। ਦੂਜੇ ਪਾਸੇ ਕਾਂਗਰਸੀ ਅਤੇ ਅਕਾਲੀ ਆਗੂਆਂ ਦੀ ਸ਼ਹਿ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਦੇ ਮਾਲਕ ਕੋਰੋਨਾ ਪੀੜਤਾਂ ਦਾ ਇਲਾਜ ਦੇ ਨਾਂ ’ਤੇ ਆਰਥਿਕ ਸ਼ੋਸਣ ਕਰ ਰਹੇ ਹਨ, ਇਸੇ ਲਈ ਕੈਪਟਨ ਸਰਕਾਰ ਇਨਾਂ ਹਸਪਤਾਲਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ।    

Coronavirus Coronavirus

ਵਿਧਾਇਕ  ਸੰਧਵਾਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਸੂਬੇ ਦੇ ਲੋਕਾਂ ’ਤੇ ਸਿਰ ਪਾਉਣ ਦੀ ਥਾਂ ਕੈਪਟਨ ਸਰਕਾਰ ਆਪਣੀਆਂ ਨਾਕਾਮੀਆਂ ਉਤੇ ਚਰਚਾ ਕਰੇ ਅਤੇ ਅਸਫ਼ਲਤਾ ਲਈ ਲੋਕਾਂ ਕੋਲੋ ਮੁਆਫ਼ੀ ਮੰਗੇ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਰਕਾਰੀ ਹਸਪਤਾਲਾਂ ਵਿੱਚਲੇ ਮਾੜੇ ਪ੍ਰਬੰਧਾਂ ਦੀ ਜਾਂਚ ਕਰਵਾਈ ਜਾਵੇ ਅਤੇ ਸੂਬੇ ’ਚ ਸਿਹਤ ਸੇਵਾਵਾਂ ਨੂੰ ਚੰਗਾ ਬਣਾਉਣ ਲਈ ਤੁਰੰਤ ਵੱਡੀ ਸੰਖਿਆਂ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾਵੇ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement