ਕੋਟਕਪੂਰਾ ਗੋਲੀਕਾਂਡ ’ਚ ਚੁਫੇਰਿਉਂ ਆਲੋਚਨਾ ਅਤੇ ਵਿਰੋਧ ਤੋਂ ਬਾਅਦ ਐਕਸ਼ਨ ’ਚ ਆਈ ਸਰਕਾਰ
Published : May 18, 2021, 8:35 am IST
Updated : May 18, 2021, 9:39 am IST
SHARE ARTICLE
Kotkapura Golikand
Kotkapura Golikand

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਕੀਤਾ ਐਸ.ਆਈ.ਟੀ. ਦਾ ਗਠਨ

ਕੋਟਕਪੂਰਾ  (ਗੁਰਿੰਦਰ ਸਿੰਘ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਰੀਪੋਰਟ ਰੱਦ ਕਰਨ ਅਤੇ ਐਸਆਈਟੀ ਭੰਗ ਕੀਤੇ ਜਾਣ ਤੋਂ ਬਾਅਦ ਚਾਰੇ ਪਾਸਿਉਂ ਆਲੋਚਨਾ ਅਤੇ ਵਿਰੋਧ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਕੋਟਕਪੂਰਾ ਗੋਲੀਕਾਂਡ ਵਾਲੇ ਮਾਮਲੇ ਤੋਂ ਬਾਅਦ ਹੁਣ ਬਹਿਬਲ ਕਲਾਂ ਮਾਮਲੇ ਦੀ ਜਾਂਚ ਲਈ ਹੀ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕਰ ਦਿਤਾ ਹੈ। ਇਸ ਦੇ ਮੁਖੀ ਨੌਨਿਹਾਲ ਸਿੰਘ ਆਈ.ਜੀ. ਲੁਧਿਆਣਾ, ਜਦਕਿ ਸਤਿੰਦਰ ਸਿੰਘ ਐਸਐਸਪੀ ਮੋਹਾਲੀ ਅਤੇ ਸਵਰਨਦੀਪ ਸਿੰਘ ਐਸਐਸਪੀ ਫ਼ਰੀਦਕੋਟ ਵੀ ਇਸ ਦੇ ਮੈਂਬਰ ਹੋਣਗੇ। 

Kotkapura Golikand Kotkapura Golikand

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਪੰਜ ਮੈਂਬਰੀ ਐਸਆਈਟੀ ਨੇ ਹੀ ਬਹਿਬਲ ਕਲਾਂ ਮਾਮਲੇ ਦੀ ਜਾਂਚ ਵਿਚ ਸਰਗਰਮ ਭੂਮਿਕਾ ਨਿਭਾਈ ਸੀ। ਉਕਤ ਟੀਮ ਦੇ ਪ੍ਰਮੁੱਖ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਸਨ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਉਕਤ ਐਸਆਈਟੀ ਭੰਗ ਕਰ ਦਿਤੀ ਗਈ ਸੀ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਨੇ ਕੁੱਝ ਦਿਨ ਪਹਿਲਾਂ ਹੀ ਏ.ਡੀ.ਜੀ.ਪੀ. ਵਿਜੀਲੈਂਸ ਐਲ.ਕੇ. ਯਾਦਵ ਦੀ ਅਗਵਾਈ ਵਿਚ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਸੀ।

Bargari kandKotkapura Golikand

ਇਥੇ ਇਹ ਦਸਣਾ ਵੀ ਜ਼ਰੂਰੀ ਹੈ ਕਿ ਕੁੰਵਰਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਦੀ ਬਹਿਬਲ ਗੋਲੀਕਾਂਡ ਕੇਸ ਵਾਲੀ ਜਾਂਚ ਲਗਭਗ ਮੁਕੰਮਲ ਕਰ ਚੁੱਕੀ ਹੈ। ਉਕਤ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸ.ਪੀ. ਬਿਕਰਮਜੀਤ ਸਿੰਘ, ਬਾਜਾਖਾਨਾ ਦੇ ਤਤਕਾਲੀਨ ਐਸਐਚਓ ਅਮਰਜੀਤ ਸਿੰਘ ਕੁਲਾਰ ਸਮੇਤ ਕੁਲ 7 ਵਿਰੁਧ ਚਾਰਜਸ਼ੀਟ ਵੀ ਦਾਖ਼ਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਉਕਤ ਕੇਸ ਵਿਚ ਇਕ ਮੁਲਜ਼ਮ ਇੰਸਪੈਕਟਰ ਨੂੰ ਵਾਅਦਾ ਮੁਆਫ਼ ਗਵਾਹ ਬਣਾਇਆ ਗਿਆ ਸੀ ਜਦਕਿ ਇਕ ਵਿਰੁਧ ਅਜੇ ਚਲਾਨ ਦਾਖ਼ਲ ਕੀਤਾ ਜਾਣਾ ਬਾਕੀ ਹੈ।

Kunwar Vijay Pratap SinghKunwar Vijay Pratap Singh

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement