
ਬਾਜ ਸਿੰਘ ਖਹਿਰਾ ਪ੍ਰਧਾਨ ਨਿਯੁਕਤ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂੁਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜਮ ਫਰੰਟ ਦਾ ਐਲਾਨ ਕਰ ਦਿੱਤਾ।
PHOTO
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਪਾਰਟੀ ਨਾਲ ਕੰਮ ਕਰਦੇ ਬਾਜ ਸਿੰਘ ਖਹਿਰਾ ਨੂੰ ਮੁਲਾਜ਼ਮ ਫਰੰਟ ਦਾ ਪ੍ਰਧਾਨ ਬਣਾਇਆ ਗਿਆ ਹੈ।
PHOTO
ਉਹਨਾਂ ਦੱਸਿਆ ਕਿ ਮਨਜੀਤ ਸਿੰਘ ਚਹਿਲ ਪਟਿਆਲਾ ਨੂੰ ਸਕੱਤਰ ਜਨਰਲ ਅਤੇ ਗੁਰਜੀਤ ਸਿੰਘ ਲਾਲਿਆਂਵਾਲੀ ਮਾਨਸਾ ਨੂੰ ਮੁਲਾਜ਼ਮ ਫਰੰਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਚੀਮਾ ਨੇ ਦੱਸਿਆ ਕਿ ਮੁਲਾਜਮ ਵਿੰਗ ਅਤੇ ਫਰੰਟ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾ।
PHOTO