ਮੁਕਤਸਰ ਸਾਹਿਬ ਜ਼ਿਲ੍ਹੇ ਦਾ ਪਿੰਡ ਭੂੰਦੜ ਵਧ ਰਹੇ ਕੋਰੋਨਾ ਕੇਸਾਂ ਕਾਰਨ ਸੀਲ
Published : May 18, 2021, 12:38 am IST
Updated : May 18, 2021, 12:38 am IST
SHARE ARTICLE
image
image

ਮੁਕਤਸਰ ਸਾਹਿਬ ਜ਼ਿਲ੍ਹੇ ਦਾ ਪਿੰਡ ਭੂੰਦੜ ਵਧ ਰਹੇ ਕੋਰੋਨਾ ਕੇਸਾਂ ਕਾਰਨ ਸੀਲ

ਸ੍ਰੀ ਮੁਕਤਸਰ ਸਾਹਿਬ, 17 ਮਈ (ਪਪ) : ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ | ਜ਼ਿਲ੍ਹੇ 'ਚ ਅੱਜ ਕੁਲ 619 ਮਾਮਲੇ ਪਾਜ਼ੇਟਿਵ ਆਏ ਹਨ ਜਦਕਿ 9 ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਪਿੰਡ ਭੂੰਦੜ ਵਿਚ ਬੀਤੇ ਦਿਨੀਂ ਲਏ ਗਏ 763 ਨਮੂਨਿਆਂ 'ਚੋਂ ਅੱਜ 116 ਮਾਮਲੇ ਪਾਜ਼ੇਟਿਵ ਮਿਲੇ ਹਨ ਜਦਕਿ ਇਸ ਪਿੰਡ 'ਚ ਹੁਣ ਕੁਲ ਸਰਗਰਮ ਮਾਮਲੇ 178 ਹਨ | ਪ੍ਰਸ਼ਾਸਨ ਨੇ ਪਿੰਡ ਨੂੰ  ਕੰਟੇਨਮੈਂਟ ਜ਼ੋਨ ਐਲਾਨ ਕੇ ਸੀਲ ਕਰ ਦਿਤਾ ਹੈ ਤੇ ਹੁਣ ਪ੍ਰਸ਼ਾਸਨ ਪੂਰੇ ਪਿੰਡ ਦੇ ਟੈਸਟ ਕਰਵਾਉਣ ਦੀ ਤਿਆਰੀ ਕਰ ਰਿਹਾ ਹੈ | ਜ਼ਿਕਰਯੋਗ ਹੈ ਕਿ ਪਿੰਡ ਭੂੰਦੜ ਛੋਟਾ ਜਿਹਾ ਪਿੰਡ ਹੈ ਜਿਥੇ ਮਸਾਂ ਹੀ ਪੰਜ ਕੁ ਸੌ ਘਰ ਹਨ | ਜੇਕਰ ਸਾਰੇ ਪਾਜ਼ੇਟਿਵ ਦੂਜੇ ਲੋਕਾਂ ਦੇ ਸੰਪਰਕ ਵਿਚ ਆਏ ਹੋਏ ਤਾਂ ਪ੍ਰਸ਼ਾਸਨ ਲਈ ਬਹੁਤ ਵੱਡਾ ਚੈਲੰਜ ਖੜਾ ਹੋ ਜਾਵੇਗਾ ਤੇ ਪੂਰੇ ਪਿੰਡ ਦਾ ਇਲਾਜ ਕਰਨ ਲਈ ਕੋਈ ਵਿਸ਼ੇਸ਼ ਜਗ੍ਹਾ ਦਾ ਪ੍ਰਬੰਧ ਕਰਨਾ ਪਵੇਗਾ |

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement