56 ਲੋਕਾਂ ਦੀ ਮੌਤ, ਡੇਢ ਕਰੋੜ ਤੋਂ ਵਧੇਰੇ ਬਿਮਾਰ, ਫ਼ੌਜ ਨੇ ਸੰਭਾਲਿਆ ਮੋਰਚਾ
Published : May 18, 2022, 12:20 am IST
Updated : May 18, 2022, 12:20 am IST
SHARE ARTICLE
image
image

56 ਲੋਕਾਂ ਦੀ ਮੌਤ, ਡੇਢ ਕਰੋੜ ਤੋਂ ਵਧੇਰੇ ਬਿਮਾਰ, ਫ਼ੌਜ ਨੇ ਸੰਭਾਲਿਆ ਮੋਰਚਾ

ਸਿਓਲ/ਉੱਤਰੀ ਕੋਰੀਆ, 17 ਮਈ : ਉਤਰੀ ਕੋਰੀਆ ਵਿਚ ਸਿਹਤ ਅਧਿਕਾਰੀਆਂ ਨੇ 2,69,510 ਹੋਰ ਲੋਕਾਂ ਵਿਚ ਬੁਖ਼ਾਰ ਦੇ ਲੱਛਣਾਂ ਨਾਲ 6 ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਦੇਸ਼ ਦੇ ਸਰਕਾਰੀ ਮੀਡੀਆ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਉੱਤਰੀ ਕੋਰੀਆ ਦੇ ਐਂਟੀ-ਵਾਇਰਸ ਹੈੱਡਕੁਆਰਟਰ ਦੇ ਅਨੁਸਾਰ, ਅਪ੍ਰੈਲ ਦੇ ਅਖੀਰ ਤੋਂ ਦੇਸ਼ ਭਰ ਵਿਚ ਤੇਜ਼ੀ ਨਾਲ ਫੈਲ ਰਹੇ ਬੁਖ਼ਾਰ ਕਾਰਨ 56 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 1 ਕਰੋੜ 48 ਲੱਖ ਤੋਂ ਵੱਧ ਲੋਕ ਬਿਮਾਰ ਹੋ ਚੁੱਕੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਜ਼ਿਆਦਾਤਰ ਬਿਮਾਰ ਲੋਕ ਕੋਵਿਡ-19 ਨਾਲ ਸੰਕਰਮਿਤ ਹਨ।
ਅਧਿਕਾਰੀਆਂ ਨੇ ਦਸਿਆ ਕਿ ਘੱਟੋ-ਘੱਟ 663,910 ਲੋਕ ਅਜੇ ਵੀ ਆਈਸੋਲੇਸ਼ਨ ਵਿਚ ਹਨ। ਹਾਲਾਂਕਿ ਅਧਿਕਾਰਤ ਮੀਡੀਆ ਇਹ ਸਪੱਸ਼ਟ ਨਹੀਂ ਕਰ ਰਿਹਾ ਹੈ ਕਿ ਕੋਵਿਡ-19 ਕਾਰਨ ਬੁਖ਼ਾਰ ਦੇ ਕਿੰਨੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਾਹਰਾਂ ਦਾ ਮੰਨਣਾ ਹੈ ਕਿ ਉੱਤਰੀ ਕੋਰੀਆ ਦੀ ਖ਼ਰਾਬ ਸਿਹਤ ਪ੍ਰਣਾਲੀ ਦੇ ਮੱਦੇਨਜ਼ਰ ਵਾਇਰਸ ਦੀ ਲਾਗ ਦੇ ਗੰਭੀਰ ਨਤੀਜੇ ਹੋ ਸਕਦੇ ਹਨ। ਦੇਸ਼ ਵਿਚ 1  ਲੱਖ ਤੋਂ ਵੱਧ ਜਨ ਸਿਹਤ ਅਧਿਕਾਰੀਆਂ, ਅਧਿਆਪਕਾਂ ਅਤੇ ਮੈਡੀਕਲ ਵਿਦਿਆਰਥੀਆਂ ਨੂੰ ਬੁਖ਼ਾਰ ਤੋਂ ਪੀੜਤ ਲੋਕਾਂ ਦੀ ਪਛਾਣ ਕਰਨ ਦੀ ਜ਼ਿੰਮੇਵਾਰੀ ਦਿਤੀ ਗਈ ਹੈ।
ਐਤਵਾਰ ਨੂੰ ਸੱਤਾਧਾਰੀ ਪਾਰਟੀ ਦੀ ਬੈਠਕ ਦੌਰਾਨ, ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਵੀ ਆਪਣੀ ਫ਼ੌਜ ਨੂੰ ਪਿਓਂਗਯਾਂਗ ਵਿਚ ਮਹਾਂਮਾਰੀ ਵਿਰੁਧ ਲੜਾਈ ਵਿਚ ਸ਼ਾਮਲ ਹੋਣ ਦਾ ਆਦੇਸ਼ ਦਿਤਾ ਅਤੇ ਚਿੰਤਾ ਜ਼ਾਹਰ ਕੀਤੀ ਕਿ ਦਵਾਈ ਦੀ ਸਮੇਂ ਸਿਰ ਸਪਲਾਈ ਨਹੀਂ ਕੀਤੀ ਜਾ ਰਹੀ ਹੈ। ਉੱਤਰੀ ਕੋਰੀਆ ਦੀ ਅਧਿਕਾਰਤ ‘ਕੋਰੀਅਨ ਸੈਂਟਰਲ ਨਿਊਜ਼ ਏਜੰਸੀ’ ਨੇ ਮੰਗਲਵਾਰ ਨੂੰ ਕਿਹਾ ਕਿ ਕੋਰੀਆਈ ਪੀਪਲਜ਼ ਆਰਮੀ ਨੇ ਸੋਮਵਾਰ ਨੂੰ ਪਿਓਂਗਯਾਂਗ ’ਚ ਫ਼ਾਰਮੇਸੀਆਂ ’ਚ ਦਵਾਈਆਂ ਦੀ ਆਵਾਜਾਈ ’ਚ ਮਦਦ ਕਰਨ ਲਈ ਆਪਣੀਆਂ ਮੈਡੀਕਲ ਯੂਨਿਟਾਂ ਦੇ ਅਧਿਕਾਰੀਆਂ ਅਤੇ ਗ਼ੈਰ-ਕਮਿਸ਼ਨਡ ਅਧਿਕਾਰੀਆਂ ਨੂੰ ਤਾਇਨਾਤ ਕਰਨਾ ਸ਼ੁਰੂ ਕਰ ਦਿਤਾ ਹੈ।     (ਏਜੰਸੀ)

SHARE ARTICLE

ਏਜੰਸੀ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement