ਨਿਊਜ਼ੀਲੈਂਡ ’ਚ ਮੁੜ ਵਧਿਆ ਕੋਰੋਨਾ ਦਾ ਕਹਿਰ, 9 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਦਰਜ
Published : May 18, 2022, 12:31 am IST
Updated : May 18, 2022, 12:31 am IST
SHARE ARTICLE
image
image

ਨਿਊਜ਼ੀਲੈਂਡ ’ਚ ਮੁੜ ਵਧਿਆ ਕੋਰੋਨਾ ਦਾ ਕਹਿਰ, 9 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਦਰਜ

ਵੈਲਿੰਗਟਨ, 17 ਮਈ : ਨਿਊਜ਼ੀਲੈਂਡ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 9,843 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਅੱਠ ਲੋਕਾਂ ਦੀ ਮੌਤ ਹੋਈ ਹੈ। ਸਥਾਨਕ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਨਵੇਂ ਕੇਸਾਂ ਵਿਚੋਂ 3,442 ਸਭ ਤੋਂ ਵੱਡੇ ਸ਼ਹਿਰ ਆਕਲੈਂਡ ਦੇ ਹਨ। ਇਨ੍ਹਾਂ ਤੋਂ ਇਲਾਵਾ ਦੇਸ਼ ਦੀ ਸਰਹੱਦ ’ਤੇ ਕੋਰੋਨਾ ਦੇ 63 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਵੇਲੇ ਨਿਊਜ਼ੀਲੈਂਡ ਦੇ ਵੱਖ-ਵੱਖ ਹਸਪਤਾਲਾਂ ਵਿਚ 421 ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ ਵਿਚੋਂ ਦਸ ਮਰੀਜ਼ ਇੰਟੈਂਸਿਵ ਕੇਅਰ ਵਿਭਾਗ ਵਿਚ ਦਾਖ਼ਲ ਹਨ। ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਨਿਊਜ਼ੀਲੈਂਡ ਵਿਚ 1,056,656 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਹੋਮ ਆਈਸੋਲੇਸ਼ਨ ਵਿਚ ਰਹਿ ਰਹੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਕਿਹਾ ਕਿ ਨਿਊਜ਼ੀਲੈਂਡ ਦੀ ਸਰਹੱਦ 31 ਜੁਲਾਈ ਤੋਂ ਸਾਰੇ ਸੈਲਾਨੀਆਂ ਅਤੇ ਵੀਜ਼ਾ ਧਾਰਕਾਂ ਲਈ ਖੋਲ੍ਹ ਦਿਤੀ ਜਾਵੇਗੀ। ਅਜਿਹਾ ਪਹਿਲਾਂ ਤੈਅ ਸਮੇਂ ਤੋਂ ਦੋ ਮਹੀਨੇ ਪਹਿਲਾਂ ਕੀਤਾ ਜਾ ਰਿਹਾ ਹੈ ਤਾਂ ਜੋ ਕੋਵਿਡ-19 ਦੁਆਰਾ ਸੁਸਤ ਹੋਈ ਅਰਥਵਿਵਸਥਾ ਨੂੰ ਗਤੀ ਮਿਲ ਸਕੇ।     (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement