ਲੁਧਿਆਣਾ 'ਚ ਦਲਿਤਾਂ ਤੋਂ ਜ਼ਮੀਨ ਖਾਲੀ ਕਰਵਾਉਣ ਦਾ ਮਾਮਲਾ, ਕੌਮੀ SC ਕਮਿਸ਼ਨ ਨੇ ਤੁਰੰਤ ਪ੍ਰਭਾਵ ਨਾਲ ਰੋਕੀ ਕਾਰਵਾਈ
Published : May 18, 2022, 9:47 pm IST
Updated : May 18, 2022, 9:47 pm IST
SHARE ARTICLE
Vijay Sampla
Vijay Sampla

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ 15 ਦਿਨਾਂ ਵਿਚ ਰਿਪੋਰਟ ਮੰਗੀ

 

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਖਾਲੀ ਕਰਵਾਉਣ ਦੀ ਆੜ ਵਿਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭਮਾਂ ਕਲਾਂ ਵਿਚ ਭਾਰਤ ਦੀ ਆਜ਼ਾਦੀ ਦੇ ਬਾਅਦ ਰਹਿੰਦੇ ਤੇ ਖੇਤੀ ਕਰਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਐਨ.ਸੀ.ਐਸ.ਸੀ. ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 15 ਦਿਨ ਅੰਦਰ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ, ਐਨ.ਸੀ.ਐਸ.ਸੀ.  ਨੇ ਪੰਜਾਬ ਸਰਕਾਰ ਨੂੰ ਜ਼ਮੀਨ ਖਾਲੀ ਕਰਵਾਨ  ਦੀ ਕਾਰਵਾਈ ਨੂੰ ਤੁਰੰਤ ਪ੍ਰਭਾਵ ਨਾਲ ਰੋਕਣ ਅਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ।

Vijay SamplaVijay Sampla

ਦਿਲਬਾਗ ਸਿੰਘ ਸਮੇਤ 75 ਲੋਕਾਂ ਨੇ ਐੱਨ.ਸੀ.ਐੱਸ.ਸੀ. ਨੂੰ ਸ਼ਿਕਾਇਤ ਭੇਜ ਕੇ ਕਿਹਾ ਕਿ ਉਹ ਪਿੰਡ ਭਮਾਂ ਕਲਾਂ 'ਚ 1947 ਤੋਂ ਖੇਤੀ ਕਰਕੇ ਗੁਜ਼ਾਰਾ ਕਰ ਰਹੇ ਹਨ ਅਤੇ ਇਨ੍ਹਾਂ ਜ਼ਮੀਨਾਂ 'ਤੇ ਉਨ੍ਹਾਂ ਦੇ ਘਰ ਵੀ ਬਣੇ ਹੋਏ ਹਨ। ਬਿਜਲੀ-ਪਾਣੀ ਦੇ ਕੁਨੈਕਸ਼ਨ ਦੇ ਨਾਲ-ਨਾਲ ਇਨ੍ਹਾਂ ਘਰਾਂ ਦੇ ਪਤਿਆਂ 'ਤੇ ਰਾਸ਼ਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਆਦਿ ਵੀ ਸਰਕਾਰ ਵਲੋਂ ਬਣੇ ਹੋਏ ਹਨ | 70 ਸਾਲਾਂ ਤੋਂ ਇਕ - ਇਕ ਪਰਿਵਾਰ ਦਾ ਇਨ੍ਹਾਂ ਜ਼ਮੀਨਾਂ ਤੇ ਕਬਜ਼ਾ ਹੈ। ਪੰਜਾਬ ਵਿੱਚ ਕੋਈ ਵੀ ਪਾਰਟੀ ਸੱਤਾ ਚ ਆਈ ਪਰ ਕਿਸੇ ਨੇ ਭੀ ਸਾਡੇ ਤੋਂ ਇਹ ਜ਼ਮੀਨਾਂ  ਖਾਲੀ ਨਹੀਂ ਕਰਵਾਇਆਂ ਅਤੇ ਹੁਣ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪੰਚਾਇਤੀ ਜ਼ਮੀਨਾਂ ਖਾਲੀ ਕਰਵਾਉਣ ਦੀ ਆੜ ਵਿੱਚ ਸਾਡੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

 

ਸਾਂਪਲਾ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਪੁਲਿਸ ਦੇ ਡੀ.ਜੀ.ਪੀ. ਨਾਲ ਹੀ ਡੀ.ਸੀ.,ਕਮਿਸ਼ਨਰ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਨੋਟਿਸ ਭੇਜ ਕੇ ਐਨਸੀਐਸਸੀ  7.2 ਧਾਰਾ  vii ਤਹਿਤ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜਿੰਨਾ ਚਿਰ ਪਿੰਡ ਭਮਾਂ ਕਲਾਂ ਦਾ ਮਾਮਲਾ ਕਮਿਸ਼ਨ ਕੋਲ ਵਿਚਾਰ ਅਧੀਨ ਹੈ, ਉਦੋਂ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ ਅਤੇ ਜੇਕਰ ਸਰਕਾਰੀ ਅਧਿਕਾਰੀ ਇਸ ਦੀ ਉਲੰਘਣਾ ਕਰਦੇ ਹਨ ਤਾਂ ਕਮਿਸ਼ਨ ਵਲੋਂ ਅੱਤਿਆਚਾਰ ਰੋਕੂ ਐਕਟ 1989 ਤਹਿਤ ਦੋਸ਼ੀ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement