ਰਾਸ਼ਟਰਪਤੀ ਕੋਵਿੰਦ ਨੇ ਜਮਾਇਕਾ ਦੀ ਰਾਜਧਾਨੀ ’ਚ ਡਾ. ਅੰਬੇਡਕਰ ਦੇ ਨਾਂ ’ਤੇ ਬਣੀ ਸੜਕ ਦਾ ਕੀਤਾ ਉਦਘਾਟਨ
Published : May 18, 2022, 12:18 am IST
Updated : May 18, 2022, 12:18 am IST
SHARE ARTICLE
image
image

ਰਾਸ਼ਟਰਪਤੀ ਕੋਵਿੰਦ ਨੇ ਜਮਾਇਕਾ ਦੀ ਰਾਜਧਾਨੀ ’ਚ ਡਾ. ਅੰਬੇਡਕਰ ਦੇ ਨਾਂ ’ਤੇ ਬਣੀ ਸੜਕ ਦਾ ਕੀਤਾ ਉਦਘਾਟਨ

ਕਿੰਗਸਟਨ,  17 ਮਈ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਮਾਇਕਾ ਦੀ ਰਾਜਧਾਨੀ ਕਿੰਗਸਟਨ ਵਿਚ ਡਾ. ਬੀ.ਆਰ. ਅੰਬੇਡਕਰ ਦੇ ਨਾਮ ’ਤੇ ਬਣੀ ਇਕ ਸੜਕ ਅਤੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਦੇ ਕੰਮਾਂ ਨੂੰ ਉਜਾਗਰ ਕਰਨ ਵਾਲੀ ਇਕ ਯਾਦਗਾਰ ਦਾ ਉਦਘਾਟਨ ਕੀਤਾ ਹੈ। ਸਰਕਾਰੀ ਏਜੰਸੀ ‘ਜਮਾਇਕਾ ਇਨਫ਼ਰਮੇਸ਼ਨ ਸਰਵਿਸ’ (ਜੇਆਈਐਸ) ਨੇ ਦਸਿਆ ਕਿ ‘ਡਾ. ਅੰਬੇਡਕਰ ਐਵੇਨਿਊ’ ਕਿੰਗਸਟਨ ਵਿਚ ਟਾਵਰ ਸਟਰੀਟ ਦਾ ਹਿੱਸਾ ਹੈ। ਸਰਕਾਰੀ ਪ੍ਰੋਗਰਾਮਾਂ, ਪ੍ਰੋਜੈਕਟਾਂ ਅਤੇ ਸੇਵਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਦਾ ਜ਼ਿੰਮਾ ਜੇਆਈਐਸ ’ਤੇ ਹੀ ਹੈ। 
ਜੇਆਈਐਸ ਨੇ ਦਸਿਆ ਕਿ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਮੰਤਰੀ ਡੇਸਮੰਡ ਮੈਕੇਂਜੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਡਾ. ਅੰਬੇਡਕਰ ਦੇ ਵਡਮੁੱਲੇ ਕੰਮਾਂ ਨੂੰ ਉਜਾਗਰ ਕਰਨ ਵਾਲੀ ਇਕ ਯਾਦਗਾਰ ਦਾ ਵੀ ਉਦਘਾਟਨ ਕੀਤਾ। ਰਾਸ਼ਟਰਪਤੀ ਦਫ਼ਤਰ ਨੇ ਟਵੀਟ ਕੀਤਾ, ‘ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿੰਗਸਟਨ ਸ਼ਹਿਰ ਵਿਚ ਡਾ. ਬੀ.ਆਰ. ਅੰਬੇਡਕਰ ਦੇ ਸਨਮਾਨ ਵਿਚ ‘ਡਾ. ਅੰਬੇਡਕਰ ਐਵੇਨਿਊ’ ਦਾ ਉਦਘਾਟਨ ਕੀਤਾ।’
ਇਸ ਮੌਕੇ ’ਤੇ ਬੋਲਦਿਆਂ ਰਾਸ਼ਟਰਪਤੀ ਨੇ ਕਿਹਾ, ‘‘ਮੇਰੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਮਹਾਨ ਸਪੂਤਾਂ ਵਿਚੋਂ ਇਕ ਨੂੰ ਉਸ ਦੇ ਘਰ ਤੋਂ ਬਹੁਤ ਦੂਰ ਪਛਾਣਿਆ ਜਾ ਰਿਹਾ ਹੈ। ਡਾ. ਬੀ.ਆਰ. ਅੰਬੇਡਕਰ ਨੂੰ ਰਸਮੀ ਤੌਰ ’ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਭਾਰਤੀ ਸੰਵਿਧਾਨ ਵਿਚ ਵੰਚਿਤ ਵਰਗਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਅਗਾਂਹਵਧੂ ਵਿਚਾਰ ਪੇਸ਼ ਕੀਤੇ। ਡਾ. ਅੰਬੇਡਕਰ ਨੇ ਅਸਮਾਨਤਾ ਨੂੰ ਦੂਰ ਕਰਨ ਦੀ ਦਿਸ਼ਾ ਵਿਚ ਕੰਮ ਕਰਨ ਲਈ ਲੋਕਾਂ ਨੂੰ ਸਿੱਖਿਅਤ ਅਤੇ ਪ੍ਰੇਰਿਤ ਕੀਤਾ।’
ਰਾਸ਼ਟਰਪਤੀ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਐਤਵਾਰ ਰਾਤ ਜਮਾਇਕਾ ਦੀ ਰਾਜਧਾਨੀ ਕਿੰਗਸਟਨ ਪਹੁੰਚੇ ਸਨ। ਕਿਸੇ ਭਾਰਤੀ ਰਾਸ਼ਟਰਪਤੀ ਦਾ ਕੈਰੇਬੀਅਨ ਦੇਸ਼ ਦਾ ਇਹ ਪਹਿਲਾ ਦੌਰਾ ਹੈ। ਰਾਸ਼ਟਰਪਤੀ ਦੋਵਾਂ ਦੇਸ਼ਾਂ ਦਰਮਿਆਨ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 60ਵੀਂ ਵਰ੍ਹੇਗੰਢ ਮੌਕੇ ਜਮਾਇਕਾ ਪਹੁੰਚੇ ਹਨ। ਜਮਾਇਕਾ ਅਤੇ ਭਾਰਤ ਦੇ ਦੋਸਤਾਨਾ ਸਬੰਧ ਹਨ। ਜਮਾਇਕਾ ਵੀ ਇੰਡੈਂਟਡ ਦੇਸ਼ਾਂ ਵਿਚੋਂ ਇਕ ਹੈ, ਜਿੱਥੇ ਲਗਭਗ 70,000 ਭਾਰਤੀ ਪ੍ਰਵਾਸੀ ਰਹਿੰਦੇ ਹਨ। ਇਹ ਲੋਕ ਦੋਵਾਂ ਦੇਸ਼ਾਂ ਵਿਚਕਾਰ ਇਕ ਜਿਉਂਦੇ ਜਾਗਦੇ ਪੁਲ ਵਾਂਗ ਹਨ।     (ਏਜੰਸੀ)

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement