
ਝੋਨੇ ਦੇ ਸੀਜ਼ਨ ਸਬੰਧੀ ਵਿਭਾਗ ਨੇ ਲਿਆ ਫ਼ੈਸਲਾ
ਚੰਡੀਗੜ੍ਹ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਵਿਭਾਗ ਵਲੋਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ (ਪ੍ਰਸ਼ਾਸਕੀ ਆਧਾਰਾਂ ਨੂੰ ਛੱਡ ਕੇ) 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿਤੀ ਹੈ। ਇਸ ਸਬੰਧੀ PSPCL ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ
photo
ਜਿਸ ਵਿਚ ਲਿਖਿਆ ਹੈ ਕਿ ਵਿਭਾਗ ਦੇ ਸਾਰੇ ਮੁਲਾਜ਼ਮਾਂ ਦੇ ਤਬਾਦਲਿਆਂ 'ਤੇ ਰੋਕ ਲਗਾਈ ਜਾ ਰਹੀ ਹੈ। ਦੱਸ ਦੇਈਏ ਕਿ ਇਹ ਫ਼ੈਸਲਾ ਵਿਭਾਗ ਨੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਲਿਆ ਹੈ। ਪੱਤਰ ਵਿਚ ਲਿਖਿਆ ਹੈ ਕਿ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ (ਪ੍ਰਸ਼ਾਸਕੀ ਆਧਾਰਾਂ ਨੂੰ ਛੱਡ ਕੇ) 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਰਹੀ ਹੈ।