SGPC ਨੇ CM ਮਾਨ ਨੂੰ ਯਾਦ ਕਰਵਾਇਆ ਵਾਅਦਾ, SC ਸਕਾਲਰਸ਼ਿਪ ਲਈ ਮੰਗੇ 50 ਕਰੋੜ ਰੁਪਏ
Published : May 18, 2022, 10:12 am IST
Updated : May 18, 2022, 10:12 am IST
SHARE ARTICLE
Shiromani Gurdwara Parbandhak Committee
Shiromani Gurdwara Parbandhak Committee

'ਐਸਸੀ ਵਜ਼ੀਫੇ ਦੇ ਪੈਸੇ ਨਾ ਮਿਲਣ ਕਾਰਨ ਇਹ ਸ਼੍ਰੋਮਣੀ ਕਮੇਟੀ ’ਤੇ ਇਸ ਦਾ ਵਾਧੂ ਬੋਝ ਪੈ ਰਿਹਾ ਹੈ'

 

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਉਂਦੇ ਹੋਏ ਉਹਨਾਂ ਦੀ ਸੇਵਾ ਲਗਾ ਦਿੱਤੀ ਹੈ। ਐਸਜੀਪੀਸੀ (Shiromani Gurdwara Parbandhak Committee)  ਨੇ ਸੀਐਮ ਮਾਨ ਨੂੰ 50 ਕਰੋੜ ਰੁਪਏ ਦੇ ਐਸਸੀ ਸਕਾਲਰਸ਼ਿਪ ਦੇ ਬਕਾਏ ਕਲੀਅਰ ਕਰਨ ਲਈ ਕਿਹਾ ਹੈ, ਤਾਂ ਜੋ ਐਸਜੀਪੀਸੀ ਅਧੀਨ ਚੱਲ ਰਹੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵਾਧੂ ਬੋਝ ਤੋਂ ਰਾਹਤ ਮਿਲ ਸਕੇ।

SGPCSGPC

ਧਿਆਨ ਯੋਗ ਹੈ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਵਜ਼ੀਫੇ ਦਾ ਐਲਾਨ ਕੀਤਾ ਹੈ। ਇਸ ਤਹਿਤ 10ਵੀਂ ਤੋਂ ਬਾਅਦ ਵਿਦਿਆਰਥੀਆਂ ਤੋਂ ਫੀਸ ਨਹੀਂ ਲਈ ਜਾਂਦੀ। ਸਰਕਾਰ ਨੇ ਇਹ ਸਕੀਮ 2020 ਵਿੱਚ ਸ਼ੁਰੂ ਕੀਤੀ ਸੀ, ਪਰ ਸਕੂਲਾਂ-ਕਾਲਜਾਂ ਵੱਲ ਕਰੋੜਾਂ ਰੁਪਏ ਬਕਾਇਆ ਹੈ। ਐਸਜੀਪੀਸੀ ਅਧੀਨ ਸਕੂਲਾਂ ਅਤੇ ਕਾਲਜਾਂ ਦਾ ਵੀ ਕਰੀਬ 50 ਕਰੋੜ ਰੁਪਏ ਦਾ ਬਕਾਇਆ ਹੈ। ਸ਼੍ਰੋਮਣੀ ਕਮੇਟੀ (Shiromani Gurdwara Parbandhak Committee) ਦੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਨੇ ਹੁਣ ਮੁੱਖ ਮੰਤਰੀ ਮਾਨ ਨੂੰ ਆਪਣਾ ਵਾਅਦਾ ਯਾਦ ਕਰਵਾਇਆ ਹੈ ਅਤੇ 50 ਕਰੋੜ ਰੁਪਏ ਜਾਰੀ ਕਰਨ ਲਈ ਕਿਹਾ ਹੈ।

 

Bhagwant Mann Bhagwant Mann

ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ (Shiromani Gurdwara Parbandhak Committee)  ਨਾਲ ਵਾਅਦਾ ਕੀਤਾ ਸੀ ਕਿ ਜਦੋਂ ਵੀ ਉਨ੍ਹਾਂ ਦੀ ਕੋਈ ਸੇਵਾ ਤਾਇਨਾਤ ਹੋਵੇਗੀ, ਉਹ ਉਸ ਨੂੰ ਪੂਰਾ ਕਰਨਗੇ। ਐਸਜੀਪੀਸੀ ਸਕੂਲਾਂ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਉਨ੍ਹਾਂ ਨੂੰ ਉਕਤ ਵਾਅਦਾ ਯਾਦ ਕਰਵਾਇਆ ਹੈ ਅਤੇ ਉਨ੍ਹਾਂ ਤੋਂ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ।

SGPCSGPC

ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ (Shiromani Gurdwara Parbandhak Committee) ਵੱਲੋਂ ਕਈ ਸਕੂਲ, ਕਾਲਜ ਅਤੇ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਐਸਸੀ ਵਿਦਿਆਰਥੀ ਵੀ ਪੜ੍ਹ ਰਹੇ ਹਨ। ਉਨ੍ਹਾਂ ਦਾ ਸਰਕਾਰ 'ਤੇ 50 ਕਰੋੜ ਰੁਪਏ ਬਕਾਇਆ ਹੈ। ਐਸਸੀ ਵਜ਼ੀਫੇ ਦੇ ਪੈਸੇ ਨਾ ਮਿਲਣ ਕਾਰਨ ਇਹ ਸ਼੍ਰੋਮਣੀ ਕਮੇਟੀ ’ਤੇ ਇਸ ਦਾ ਵਾਧੂ ਬੋਝ ਪੈ ਰਿਹਾ ਹੈ। ਮੁੱਖ ਮੰਤਰੀ ਨੂੰ ਇਹ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ, ਤਾਂ ਜੋ ਇਹ ਪੈਸਾ ਮਨੁੱਖਤਾ ਦੀ ਸੇਵਾ ਵਿੱਚ ਵਰਤਿਆ ਜਾ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement