
ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਮਾਮਲਾ ਕੀਤਾ ਦਰਜ
ਲੁਧਿਆਣਾ: ਅੱਜ ਕੱਲ੍ਹ ਰਿਸ਼ਤਿਆਂ ਵਿਚ ਕੋਈ ਮੋਹ ਪਿਆਰ ਨਹੀਂ ਰਹਿ ਗਿਆ। ਰਿਸ਼ਤੇ ਤਾਰ-ਤਾਰ ਹੋ ਰਹੇ ਹਨ। ਕੋਈ ਵੀ ਆਪਣਾ ਨਹੀਂ ਸਾਰੇ ਇੱਕ ਦੂਜੇ ਦੇ ਦੁਸ਼ਮਣ ਬਣੇ ਬੈਠੇ ਨੇ। ਭਰਾ-ਭਰਾ ਨੂੰ ਜ਼ਮੀਨ ਖਾਤਰ ਮਾਰੀ ਜਾਂਦਾ। ਅਜਿਹਾ ਹੀ ਮਾਮਲਾ ਜ਼ਿਲ੍ਹਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਇਥੇ ਪਿੰਡ ਗੌਂਸਪੁਰ 'ਚ ਜ਼ਮੀਨ ਪਿੱਛੇ ਛੋਟੇ ਭਰਾ ਨੇ ਵੱਡੇ ਭਰਾ ਦਾ ਕਤਲ ਕਰ ਦਿਤਾ ਹੈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਮਾਣ ਵਾਲੀ ਗੱਲ : ਭਾਰਤੀ ਮੂਲ ਦੀ ਪ੍ਰਤਿਮਾ ਭੁੱਲਰ NYPD ’ਚ ਉੱਚ ਰੈਕਿੰਗ ਵਾਲੀ ਬਣੀ ਪਹਿਲੀ ਏਸ਼ੀਆਈ ਮਹਿਲਾ
ਮ੍ਰਿਤਕ ਦੇ ਪੁੱਤ ਜਗਸੀਰ ਸਿੰਘ ਨੇ ਦਸਿਆ ਕਿ ਪਿੰਡ ਗੌਂਸਪੁਰ ਵਿਚ ਉਨ੍ਹਾਂ ਦੀ ਪੁਸ਼ਤੈਨੀ ਸਾਂਝੀ ਜ਼ਮੀਨ ਹੈ। ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਜਗਸੀਰ ਸਿੰਘ ,ਉਸ ਦੇ ਪਿਤਾ ਗੁਰਚਰਨ ਸਿੰਘ, ਤਾਇਆ ਟਹਿਲ ਸਿੰਘ ਅਤੇ ਉਸ ਦਾ ਲੜਕਾ ਲਖਬੀਰ ਜ਼ਮੀਨ ਵਿਚ ਵਾਹੀ ਕਰ ਰਹੇ ਸਨ। ਇਸੇ ਦੌਰਾਨ ਤਾਇਆ ਜਗਤਾਰ ਸਿੰਘ ,ਉਸ ਦਾ ਲੜਕਾ ਹਰਜਿੰਦਰ ਸਿੰਘ ਅਤੇ ਉਨ੍ਹਾਂ ਦੇ ਦੋ ਨੌਕਰ ਆਏ ਅਤੇ ਮੇਰੇ ਪਿਤਾ ਗੁਰਚਰਨ ਸਿੰਘ ਦੇ ਗਲ਼ ਪੈ ਗਏ।
ਇਹ ਵੀ ਪੜ੍ਹੋ: ਸਾਉਣੀ ਦੇ ਸੀਜ਼ਨ ਲਈ 1.08 ਲੱਖ ਕਰੋੜ ਦੀ ਖਾਦ ਸਬਸਿਡੀ ਮਨਜ਼ੂਰ
ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਜਗਸੀਰ ਸਿੰਘ ਨੇ ਦੱਸਿਆ ਕਿ ਝਗੜੇ ਦੇ ਦੌਰਾਨ ਉਸ ਦੇ ਪਿਤਾ ਬੇਹੋਸ਼ ਹੋ ਕੇ ਜ਼ਮੀਨ ਤੇ ਡਿਗ ਪਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿਤਾ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ।