ਖ਼ਬਰਾਂ |

ਤਾਜ਼ਾ |

4.80 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਅਤੇ ਮਜ਼ਬੂਤ: ਹਰਭਜਨ ਈ.ਟੀ.ਓ.
Published : May 18, 2023, 9:35 pm IST
Updated : May 18, 2023, 9:35 pm IST
SHARE ARTICLE
Harbhajan Singh ETO
Harbhajan Singh ETO

ਇਸ ਸੜਕ ਦੀ ਲੰਬਾਈ 8.05 ਕਿਲੋਮੀਟਰ ਹੈ ਅਤੇ ਮੌਜੂਦਾ ਚੌੜਾਈ 18 ਫੁੱਟ/24.5 ਫੁੱਟ ਹੈ।

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਬਾਰਡ-28 ਸਕੀਮ ਅਧੀਨ ਬੇਲਾ-ਬਹਿਰਾਮਪੁਰ ਸੜਕ (ਓ.ਡੀ.ਆਰ-07) ਨੂੰ ਚੌੜਾ ਅਤੇ ਮਜ਼ਬੂਤ ਕਰਨ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਲੰਬਾਈ 8.05 ਕਿਲੋਮੀਟਰ ਹੈ ਅਤੇ ਮੌਜੂਦਾ ਚੌੜਾਈ 18 ਫੁੱਟ/24.5 ਫੁੱਟ ਹੈ।

ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਕਾਰਜ 6 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸੜਕ ਬਲਾਕ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਨੂੰ ਮਾਛੀਵਾੜਾ, ਜ਼ਿਲ੍ਹਾ ਲੁਧਿਆਣਾ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ‘ਤੇ ਆਵਾਜਾਈ ਵਧਣ ਕਾਰਨ ਇਸਦੀ ਮੌਜੂਦਾ ਹਾਲਤ ਖਰਾਬ ਚੁੱਕੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਿਲ ਪੇਸ਼ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ 18 ਫੁੱਟ ਵਾਲੇ ਹਿੱਸੇ ਨੂੰ ਹੁਣ 23 ਫੁੱਟ ਚੌੜਾ ਕੀਤਾ ਜਾਵੇਗਾ ਅਤੇ ਪੂਰੀ ਸੜਕ ਉੱਤੇ ਬੀ.ਸੀ. ਪਾਈ ਜਾਵੇਗੀ।

ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸੜਕ ਉੱਤੇ ਪੈਂਦੇ ਪਿੰਡ ਟੱਪਰੀਆਂ ਅਮਰ ਸਿੰਘ ਦੇ ਵਾਸੀਆਂ ਦੀ ਮੰਗ ਅਨੁਸਾਰ ਪਿੰਡ ਨੇੜੇ ਸੜਕ ਨੂੰ ਉੱਚਾ ਚੱਕਿਆ ਜਾਵੇਗਾ ਅਤੇ ਡਰੇਨ ਬਣਾਈ ਜਾਵੇਗੀ ਤਾਂ ਜੋ ਬਾਰਿਸ਼ ਦਾ ਪਾਣੀ ਸੜਕ ਉੱਤੇ ਖੜ੍ਹਾ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement