
ਇਕ ਤਸਕਰ ਹੋਇਆ ਫਰਾਰ
ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਐਸਟੀਐਫ ਦੀ ਟੀਮ ਅਤੇ ਸਮੱਗਲਰਾਂ ਵਿਚਾਲੇ ਫਾਇਰਿੰਗ ਹੋਈ। ਪੁਲਿਸ ਨੇ ਮੁਕਾਬਲੇ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਦਕਿ ਇਕ ਫਰਾਰ ਹੋ ਗਿਆ।
ਇਹ ਵੀ ਪੜ੍ਹੋ: ਹੌਂਸਲੇ ਨੂੰ ਸਲਾਮ: ਅਪਾਹਜ ਹੋਣ ਦੇ ਬਾਵਜੂਦ ਲੜਕੀ ਨੇ ਨਹੀਂ ਮੰਨੀ ਹਾਰ, ਮਿਹਨਤ ਕਰਕੇ ਹਾਸਲ ਕੀਤੀ ਸਰਕਾਰ ਨੌਕਰੀ
ਜਾਣਕਾਰੀ ਅਨੁਸਾਰ ਪੁਲਿਸ ਤੇ ਐਸਟੀਐਫ ਨੇ ਨਸ਼ਾ ਸਮੱਗਲਰਾਂ ਨੂੰ ਫੜਨ ਲਈ ਸਾਂਝਾ ਆਪ੍ਰੇਸ਼ਨ ਚਲਾਇਆ ਸੀ, ਜਿਸ ਦੌਰਾਨ ਨਸ਼ਾ ਸਮੱਗਲਰਾਂ ਨੂੰ ਘੇਰਾ ਪਾ ਕੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ।
ਇਹ ਵੀ ਪੜ੍ਹੋ: ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਅਪਡੇਟ ਕਰਨ ਲਈ ਛੇਤੀ ਹੀ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕਰੇਗਾ ਕੰਮ- CM
ਮੁਕਾਬਲੇ ਦੌਰਾਨ ਪੁਲਿਸ ਨੇ ਦੋ ਨਸ਼ਾ ਸਮੱਗਲਰਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਮੁਕਾਬਲੇ ਦੌਰਾਨ ਪੁਲਿਸ ਤੇ ਸਮੱਗਲਰਾਂ ਵਿਚਾਲੇ ਫਾਇਰਿੰਗ ਵੀ ਹੋਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਰੋਡ 'ਤੇ ਪਲਾਟ 'ਚ ਨਸ਼ਾ ਸਮੱਗਲਰ ਬੈਠੇ ਹਨ। ਪੁਲਿਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ ਤੇ ਮੁਕਾਬਲੇ ਪਿੱਛੋਂ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ।