IT ਦੀਆਂ ਟੀਮਾਂ ਨੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਕੀਤੀ ਛਾਪੇਮਾਰੀ
Published : May 18, 2023, 1:47 pm IST
Updated : May 18, 2023, 1:47 pm IST
SHARE ARTICLE
photo
photo

ਦੀਪ ਮਲਹੋਤਰਾ ਦੇ ਰਿਸ਼ਤੇਦਾਰਾਂ ਦੇ ਘਰ-ਦਫ਼ਤਰ ਦੀ ਵੀ ਲਈ ਗਈ ਤਲਾਸ਼ੀ

 

ਫਰੀਦਕੋਟ : ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਵੀਰਵਾਰ ਸਵੇਰੇ 7 ਵਜੇ ਇਨਕਮ ਟੈਕਸ ਦੀ ਛਾਪੇਮਾਰੀ ਹੋਈ ਹੈ। ਟੀਮਾਂ 4 ਗੱਡੀਆਂ 'ਚ ਉਸ ਦੇ ਘਰ ਪਹੁੰਚੀਆਂ। ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ ਅਤੇ ਦਫਤਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੇ ਪੁੱਤਰ ਦਾ ਨਾਂ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ 'ਚ ਸਾਹਮਣੇ ਆਇਆ ਸੀ। ਦੀਪ ਮਲਹੋਤਰਾ ਦੇ ਬੇਟੇ ਨੂੰ ਵੀ ਜੇਲ ਜਾਣਾ ਪਿਆ। ਉਹ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਇੱਥੇ ਛਾਪੇਮਾਰੀ ਕੀਤੀ ਸੀ।

ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿਚੋਂ ਇੱਕ ਹੈ। ਦੀਪ ਮਲਹੋਤਰਾ 2012 ਵਿਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁਕੇ ਹਨ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਸੂਤਰਾਂ ਮੁਤਾਬਕ ਪੰਜਾਬ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ 'ਚ ਪੌਂਟੀ ਚੱਢਾ ਦਾ ਸ਼ਰਾਬ ਦੇ ਕਾਰੋਬਾਰ 'ਤੇ ਕਬਜ਼ਾ ਸੀ। ਇਸ ਨੂੰ ਤੋੜਨ ਲਈ ਸੁਖਬੀਰ ਬਾਦਲ ਦੀਪ ਮਲਹੋਤਰਾ ਨੂੰ ਲੈ ਕੇ ਆਏ ਹਨ। ਜਿਸ ਤੋਂ ਬਾਅਦ ਅਕਾਲੀ ਦਲ ਨੇ ਹੀ ਉਨ੍ਹਾਂ ਨੂੰ ਟਿਕਟ ਦਿਤੀ।

ਦੀਪ ਮਲਹੋਤਰਾ ਦੇ ਨਾਲ ਜ਼ੀਰਾ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ 'ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਜ਼ੀਰਾ ਸ਼ਰਾਬ ਫੈਕਟਰੀ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿਚ ਹੈ। ਉੱਥੇ ਹੀ ਇਲਾਕੇ ਦੇ ਲੋਕਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ। ਇਸ ਸਬੰਧੀ ਕਈ ਦਿਨਾਂ ਤੋਂ ਧਰਨਾ ਚਲ ਰਿਹਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਸ਼ਰਾਬ ਫੈਕਟਰੀ ਬੰਦ ਕਰਨ ਲਈ ਮਜਬੂਰ ਹੋਣਾ ਪਿਆ।
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement