Amritsar News: ਗੁਰਜੀਤ ਔਜਲਾ ਦਾ ਦਾਅਵਾ, ਕਿਹਾ - ਸਾਡੀ ਰੈਲੀ 'ਚ ਚੱਲੀ ਗੋਲੀ
Published : May 18, 2024, 4:50 pm IST
Updated : May 18, 2024, 4:50 pm IST
SHARE ARTICLE
Gurjeet Aujla
Gurjeet Aujla

ਗੁਰਜੀਤ ਔਜਲਾ ਨੇ ਚੋਣ ਜ਼ਾਬਤੇ ਦਰਮਿਆਨ ਹੋਈ ਗੋਲੀਬਾਰੀ ਦੀ ਨਿੰਦਾ ਵੀ ਕੀਤੀ ਹੈ

Amritsar News: ਅੰਮ੍ਰਿਤਸਰ - ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਇਹ ਦਾਅਵਾ ਕੀਤਾ ਹੈ ਕਿ ਉਹਨਾਂ ਦੀ ਚੋਣ ਰੈਲੀ ਵਿਚ ਗੋਲੀ ਚੱਲੀ ਹੈ। ਉਹਨਾਂ ਨੇ ਕਿਹਾ ਹੈ ਕਿ ਰੈਲੀ 'ਚ ਜਾ ਰਹੇ ਵਰਕਰਾਂ 'ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ ਵਰਕਰ ਜ਼ਖਮੀ ਹੋ ਗਏ ਹਨ। ਗੋਲੀਆਂ ਚਲਾ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਗੁਰਜੀਤ ਔਜਲਾ ਨੇ ਚੋਣ ਜ਼ਾਬਤੇ ਦਰਮਿਆਨ ਹੋਈ ਗੋਲੀਬਾਰੀ ਦੀ ਨਿੰਦਾ ਵੀ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਮੌਜੂਦਾ ਮੰਤਰੀ ਕੁਲਦੀਪ ਧਾਲੀਵਾਲ 'ਤੇ ਵੀ ਸਵਾਲ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਔਜਲਾ ਅਜਨਾਲਾ ਵਿਚ ਚੋਣ ਮੀਟਿੰਗ ਕਰ ਰਹੇ ਸਨ। 'ਆਪ' ਮੰਤਰੀ ਕੁਲਦੀਪ ਧਾਲੀਵਾਲ ਇਸ ਹਲਕਾ ਅਜਨਾਲਾ ਤੋਂ ਵਿਧਾਇਕ ਹਨ।

Gurjeet Aujla Gurjeet Aujla

ਗੁਰਜੀਤ ਔਜਲਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਰਕਰਾਂ ਨੂੰ ਪਿੰਡਾਂ 'ਚੋਂ ਨਾ ਨਿਕਲਣ ਦੀ ਧਮਕੀ ਦਿੱਤੀ ਗਈ ਹੈ। ਜਦੋਂ ਉਨ੍ਹਾਂ ਦੇ ਵਰਕਰ ਬਾਹਰ ਆਏ ਤਾਂ ਕੁਝ ਨੌਜਵਾਨਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਉਨ੍ਹਾਂ ਦਾ ਇੱਕ ਵਰਕਰ ਜ਼ਖ਼ਮੀ ਹੋ ਗਿਆ। ਔਜਲਾ ਨੇ ਦੋਸ਼ ਲਾਇਆ ਹੈ ਕਿ ਗੋਲੀਬਾਰੀ ਕਰਨ ਵਾਲਾ ਵਿਅਕਤੀ ਕੁਲਦੀਪ ਧਾਲੀਵਾਲ ਦਾ ਰਿਸ਼ਤੇਦਾਰ ਹੈ। ਉਹ ਆਪਣੇ ਵਰਕਰਾਂ ਨੂੰ ਪਿੰਡ ਛੱਡ ਕੇ ਚੋਣ ਮੀਟਿੰਗ ਵਿਚ ਨਾ ਜਾਣ ਦੀ ਧਮਕੀ ਦੇ ਰਿਹਾ ਸੀ। ਉਹਨਾਂ ਨੇ ਕਿਹਾ ਕਿ ਉਹਨਾਂ ਦੇ ਵਰਕਰਾਂ 'ਤੇ ਕੁਲਦੀਪ ਧਾਲੀਵਾਲ ਦੇ ਗੁੰਡਿਆਂ ਨੇ ਹੀ ਗੋਲੀਆਂ ਚਲਾਈਆਂ ਹਨ। 

ਇਸ ਦੌਰਾਨ ਔਜਲਾ ਨੇ ਗੋਲੀਆਂ ਦੇ ਖੋਲ ਵੀ ਇਕੱਠੇ ਕਰ ਕੇ ਪੁਲਿਸ ਨੂੰ ਦਿੱਤੇ। ਜ਼ਖਮੀ ਨੌਜਵਾਨ ਦੇ ਹੱਥ 'ਤੇ ਗੰਭੀਰ ਸੱਟ ਲੱਗੀ ਹੈ। ਇਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਔਜਲਾ ਦਾ ਕਹਿਣਾ ਹੈ ਕਿ ਇਸ ਮਾਹੌਲ ਵਿਚ ਕੋਈ ਕਿਵੇਂ ਚੋਣਾਂ ਕਰਵਾ ਸਕਦਾ ਹੈ। ਇੱਕ ਪਾਸੇ ਤਾਂ ਉਨ੍ਹਾਂ ਦੇ ਸਾਰੇ ਵਰਕਰਾਂ ਅਤੇ ਹਥਿਆਰਾਂ ਨੂੰ ਜ਼ਬਤ ਕਰ ਲਿਆ ਗਿਆ ਹੈ, ਜਦਕਿ ਦੂਜੇ ਪਾਸੇ ਸੱਤਾਧਾਰੀ ਪਾਰਟੀਆਂ ਵੱਲੋਂ ਗੋਲੀਬਾਰੀ ਕੀਤੀ ਜਾ ਰਹੀ ਹੈ। ਗੁਰਜੀਤ ਔਜਲਾ ਇਸ ਮਾਮਲੇ ਸਬੰਧੀ ਜਲਦ ਹੀ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement