Haryana Bus Accident: ਸਰਕਾਰ ਹਰਿਆਣਾ ਬੱਸ ਹਾਦਸੇ 'ਚ ਪੀੜਤ ਪਰਿਵਾਰਾਂ ਨਾਲ ਖੜੀ ਹੈ, ਦਿੱਤੀ ਜਾਵੇਗੀ ਹਰ ਸੰਭਵ ਸਹਾਇਤਾ- CM ਮਾਨ
Published : May 18, 2024, 5:52 pm IST
Updated : May 18, 2024, 5:57 pm IST
SHARE ARTICLE
CM Mann expressed grief over the Haryana bus Accident
CM Mann expressed grief over the Haryana bus Accident

Haryana Bus Accident: ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਜ਼ਿਲ੍ਹਾ ਨੂੰਹ 'ਚ ਸ਼ਰਧਾਲੂਆਂ ਦੀ ਹੋਈ ਦਰਦਨਾਕ ਮੌਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

CM Mann expressed grief over the Haryana bus Accident : ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਨੂਹ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ; Amritsar News: ਕਣਕ ਦੇ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਨਾਲ ਕਿਸਾਨ ਦੀ ਮੌਤ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ‘ਤੇ ਲਿਖਿਆ ਕਿ ਹਰਿਆਣਾ ਦੇ ਨੂੰਹ ‘ਚ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਅੱਗ ਲੱਗਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਗਏ ਪੰਜਾਬੀਆਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ। 

ਇਹ ਵੀ ਪੜ੍ਹੋ; Gurdaspur News: ਗੁਰਦਾਸਪੁਰ ਦੇ ਨੌਜਵਾਨ ਨੇ ਕੈਨੇਡਾ ਪੁਲਿਸ ਵਿੱਚ ਅਫਸਰ ਬਣ ਕੇ ਪੰਜਾਬ ਦਾ ਨਾਮ ਕੀਤਾ ਰੌਸ਼ਨ 

ਦੱਸ ਦੇਈਏ ਕਿ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ 'ਤੇ ਦੇਰ ਰਾਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਹਾਦਸੇ ਦਾ ਸ਼ਿਕਾਰ ਹੋਏ ਜ਼ਿਆਦਾਤਰ ਪੰਜਾਬ ਦੇ ਵਸਨੀਕ ਦੱਸੇ ਜਾਂਦੇ ਹਨ। ਜੋ ਮਥੁਰਾ ਅਤੇ ਵ੍ਰਿੰਦਾਵਨ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਬੱਸ ਵਿੱਚ ਕਰੀਬ 60 ਲੋਕ ਸਵਾਰ ਸਨ। ਇਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 9 ਲੋਕ ਜ਼ਿੰਦਾ ਸੜ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from CM Mann expressed grief over the Haryana bus Accident  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement