Punjab News : ਡਾ.ਓਬਰਾਏ ਦੇ ਯਤਨਾਂ ਸਦਕਾ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ

By : BALJINDERK

Published : May 18, 2024, 7:55 pm IST
Updated : May 18, 2024, 7:55 pm IST
SHARE ARTICLE
ਮ੍ਰਿਤਕ ਦੇਹ ਪਹੁੰਚੀ ਭਾਰਤ
ਮ੍ਰਿਤਕ ਦੇਹ ਪਹੁੰਚੀ ਭਾਰਤ

Punjab News : 2 ਮਾਸੂਮ ਬੱਚਿਆਂ ਦੇ ਪਿਤਾ ਹਰਦੀਪ ਸਿੰਘ ਦੀ 1 ਅਪ੍ਰੈਲ ਨੂੰ ਦੁਬਈ 'ਚ ਹੋਈ ਸੀ ਮੌਤ

Punjab News : ਅੰਮ੍ਰਿਤਸਰ - ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਿਤ 36 ਸਾਲਾ ਹਰਦੀਪ ਸਿੰਘ ਪੁੱਤਰ ਤਰਸੇਮ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਹ ਵੀ ਪੜੋ:Joe Biden : ਅਮਰੀਕਾ ਦੇ ਰਾਸ਼ਟਰਪਤੀ ਨੇ 'ਭਾਰਤ ਨੂੰ ਜ਼ੈਨੋਫੋਬਿਕ ਦੇਸ਼' ਵਾਲੇ ਬਿਆਨ ਤੋਂ ਬਾਅਦ ਲਿਆ ਯੂ-ਟਰਨ 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਹਰਦੀਪ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਦੁਬਈ ਆਇਆ ਸੀ ਬੀਤੀ 1 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਓਨ੍ਹਾਂ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ ਤੇ ਦੁਬਈ ਰਹਿੰਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਹਰਦੀਪ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਹਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਏ ਖਰਚ ਦੀ ਜ਼ਿੰਮੇਵਾਰੀ ਉਸ ਦੇ ਦੋਸਤਾਂ ਨੇ ਨਿਭਾਈ ਹੈ। ਉਨ੍ਹਾਂ ਨੇ ਦੱਸਿਆ ਕਿ ਟਰੱਸਟ ਵੱਲੋਂ ਹਰਦੀਪ ਦੀ ਵਿਧਵਾ ਨੂੰ 2000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।

ਇਹ ਵੀ ਪੜੋ:Italy News : ਇਟਲੀ 'ਚ ਘਰ ’ਚ ਹੋਏ ਧਮਾਕੇ ਵਿੱਚ ਪੰਜਾਬੀ ਝੁਲਸਿਆ   

ਹਰਦੀਪ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ, ਭਰਾ ਮਨੀ ਤੇ ਜਸਵਿੰਦਰ ਤੋਂ ਇਲਾਵਾ ਜੀਜੇ ਆਤਮਾ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਦੀਪ ਆਪਣੇ ਘਰ ਦੀ ਗਰੀਬੀ ਨੂੰ ਦੂਰ ਕਰਨ ਲਈ ਦੋ ਸਾਲ ਪਹਿਲਾਂ ਕਰਜ਼ਾ ਚੁੱਕ ਕੇ ਮਜ਼ਦੂਰੀ ਕਰਨ ਲਈ ਦੁਬਈ ਗਿਆ ਸੀ ਅਤੇ ਦੁਬਈ ਜਾਣ ਉਪਰੰਤ ਹਰਦੀਪ ਆਪਣੇ ਕੰਮ ਨੂੰ ਲੈ ਕੇ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਅਨੁਸਾਰ ਹਰਦੀਪ ਨੇ ਕਦੇ ਵੀ ਘਰ ਪੈਸੇ ਨਹੀਂ ਸਨ ਭੇਜੇ ਸਗੋਂ ਉਲਟ ਦੋ ਵਾਰ ਘਰੋਂ ਪੈਸੇ ਮੰਗਵਾਏ ਸਨ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਜਦੋਂ ਅਚਾਨਕ ਉਸ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਗਈ। ਉਨ੍ਹਾਂ ਭਰੇ ਗੱਚ ਨਾਲ ਦੱਸਿਆ ਕਿ ਹਰਦੀਪ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੇ ਪਤਨੀ ਤੋਂ ਇਲਾਵਾ ਦੋ ਮਾਸੂਮ ਬੱਚੇ ਛੱਡ ਗਿਆ ਹੈ। ਹਰਦੀਪ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰਕ ਨੂੰ ਹਰਦੀਪ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

(For more news apart from Due efforts of Dr. Oberoi, dead body young man reached India News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement