Captain Amarinder Singh News: ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਹਸਪਤਾਲ ਵਿਚ ਭਰਤੀ; ਪ੍ਰਨੀਤ ਕੌਰ ਨੇ ਦਿਤੀ ਜਾਣਕਾਰੀ
Published : May 18, 2024, 9:36 am IST
Updated : May 18, 2024, 9:36 am IST
SHARE ARTICLE
Captain Amarinder Singh
Captain Amarinder Singh

ਅੱਜ ਮਿਲ ਸਕਦੀ ਹੈ ਛੁੱਟੀ

Captain Amarinder Singh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਮਾਰ ਹੋਣ ਕਾਰਨ ਦਿੱਲੀ ਦੇ ਹਸਪਤਾਲ ਵਿਚ ਭਰਤੀ ਹੋਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪਤਨੀ ਅਤੇ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਦਿਤੀ ਹੈ।

ਪਟਿਆਲਾ ਤੋਂ ਪਹਿਲੀ ਵਾਰ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਚੋਣ ਪ੍ਰਚਾਰ ਦੌਰਾਨ ਅਪਣੇ ਪਰਿਵਾਰ ਦੀ ਕਮੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ 'ਚ ਪਿਛਲੇ ਦਿਨੀਂ ਕਈ ਹਾਦਸੇ ਹੋ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਮਾਰ ਹਨ। ਉਨ੍ਹਾਂ ਦਾ ਦਿੱਲੀ 'ਚ ਇਲਾਜ ਚੱਲ ਰਿਹਾ ਹੈ। ਬੇਟਾ ਰਣਇੰਦਰ ਵੀ ਪਿਤਾ ਦੇ ਨਾਲ ਹੈ।

ਚੋਣ ਪ੍ਰਚਾਰ ਦਾ ਪ੍ਰਬੰਧ ਕਰਨ ਵਾਲੇ ਭਰਾ ਦੀ ਹਾਲ ਹੀ ਵਿਚ ਮੌਤ ਹੋ ਗਈ ਹੈ। ਮਾਸੀ ਦਾ ਬੇਟਾ ਅਪਣੀ ਪਤਨੀ ਨਾਲ ਇਥੇ ਆਇਆ ਸੀ ਪਰ ਉਸ ਨਾਲ ਵੀ ਹਾਦਸਾ ਵਾਪਰ ਗਿਆ। ਉਸ ਦਾ 18 ਮਈ ਨੂੰ ਅਪਰੇਸ਼ਨ ਵੀ ਹੈ। ਧੀ ਦਾ ਪੁੱਤਰ (ਦੋਹਤਾ) ਚੋਣ ਪ੍ਰਚਾਰ ਲਈ ਆਇਆ ਹੋਇਆ ਸੀ, ਪਰ ਗਵਾਲੀਅਰ ਦੀ ਰਾਜਮਾਤਾ ਦੇ ਦਿਹਾਂਤ ਕਾਰਨ ਉਸ ਨੂੰ ਵੀ ਜਾਣਾ ਪਿਆ। ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦਾ ਕੋਈ ਵਿਧਾਇਕ ਨਾ ਹੋਣ ਕਾਰਨ ਉਹ ਚੋਣ ਪ੍ਰਚਾਰ ਪ੍ਰਣਾਲੀ ਨੂੰ ਜੁਟਾਉਣ ਵਿਚ ਲੱਗੇ ਹੋਏ ਹਨ। ਪ੍ਰਨੀਕ ਕੌਰ ਦਾ ਕਹਿਣਾ ਹੈ ਕਿ ਉਹ ਪ੍ਰਚਾਰ ਵਿਚ ਡਟੇ ਹੋਏ ਹਨ ਕਿਉਂਕਿ ਪਟਿਆਲਾ ਦੇ ਲੋਕ ਹੀ ਉਨ੍ਹਾਂ ਦਾ ਪਰਿਵਾਰ ਹੈ।

(For more Punjabi news apart from Former Punjab CM Captain Amarinder Singh hospitalized, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement