
ਕਿਹਾ, ਇਸ ਚੋਣ ਵਿਚ ਬਚੇ 17 ਫ਼ੀ ਸਦੀ ਮਾਮਲਿਆਂ ਵਿਚ ਵੀ ਇਹ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ
Court News: ਚੋਣਾਂ ਦੌਰਾਨ ਸਾਰਿਆਂ ਦੇ ਹਥਿਆਰ ਜਮ੍ਹਾਂ ਨਾ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਖ਼ਲ ਪਟੀਸ਼ਨ ਦਾ ਨਿਬੇੜਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਤੇ ਜਸਟਿਸ ਲਪਿਤਾ ਬੈਨਰਜੀ ਦੀ ਬੈਂਚ ਨੇ ਭਵਿੱਖ ਵਿਚ ਚੋਣ ਕਮਿਸ਼ਨ ਦੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਹੁਕਮ ਦਿਤਾ ਹੈ ਅਤੇ ਕਿਹਾ ਹੈ ਕਿ ਇਸ ਚੋਣ ਵਿਚ ਬਚੇ 17 ਫ਼ੀ ਸਦੀ ਮਾਮਲਿਆਂ ਵਿਚ ਵੀ ਇਹ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਕਾਦੀਆਂ ਦੀ ਐਡਵੋਕੇਟ ਨਵਕਿਰਨ ਬਾਜਵਾ ਨੇ ਐਡਵੋਕੇਟ ਏਪੀਐਸ ਸ਼ੇਰਗਿੱਲ ਰਾਹੀਂ ਦਾਖ਼ਲ ਪਟੀਸ਼ਨ ਵਿਚ ਕਿਹਾ ਸੀ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚ ਵੱਖ-ਵੱਖ ਹੁਕਮ ਜਾਰੀ ਹੋ ਰਹੇ ਹਨ, ਕਿਤੇ ਸਾਰਿਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ ਤੇ ਛੋਟ ਪ੍ਰਾਪਤ ਵਿਅਕਤੀਆਂ ਦੀ ਬੇਨਤੀ ’ਤੇ ਗ਼ੌਰ ਕਰ ਕੇ, ਉਨ੍ਹਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟਾ ਦਿਤੀ ਜਾ ਰਹੀ ਹੈ ਤੇ ਕਿਤੇ ਅੰਨ੍ਹੇ ਵਾਹ ਸਾਰਿਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ।
(For more Punjabi news apart from High Court orders only those with criminal background to deposit weapons during elections, stay tuned to Rozana Spokesman)