
ਹੁਣ 31 ਮਈ ਤੱਕ ਸਾਰੇ ਸਰਕਾਰੀ, ਏਡਡ ਅਤੇ ਪ੍ਰਾਈਵੇਟ ਸਕੂਲਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤਕ ਖੁਲ੍ਹਣਗੇ
ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਸੂਬੇ ਅੰਦਰ ਪੈ ਰਹੀ ਅੱਗ ਵਰਾਉਂਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ ਤਾਂ ਜੋ ਬੱਚਿਆਂ ਨੂੰ ਗਰਮੀ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ।
ਇਸ ਸਬੰਧੀ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਅਧੀਨ ਸਕੱਤਰ ਸਿੱਖਿਆ ਵਿਭਾਗ ਕਮਲ ਕਿਸ਼ੋਰ ਯਾਦਵ ਨੇ ਸੂਬੇ ਅੰਦਰ 20 ਮਈ ਤੋਂ ਲੈ ਕੇ 31 ਮਈ ਤੱਕ ਸਾਰੇ ਸਰਕਾਰੀ, ਏਡਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਹੈ।
ਇਸ ਸਬੰਧ ਵਿੱਚ ਸਿੱਖਿਆ ਵਿਭਾਗ ਸਕੱਤਰ ਦੇ ਦਫਤਰ ਵੱਲੋਂ ਸੂਬੇ ਦੇ ਸਿੱਖਿਆ ਨਾਲ ਸਬੰਧਤ ਸਾਰੇ ਅਧਿਕਾਰੀਆਂ, ਨਿੱਜੀ ਸਕੱਤਰ ਸਿੱਖਿਆ ਮੰਤਰੀ ਡਾਇਰੈਕਟਰ ਸਕੂਲ ਸਿੱਖਿਆ ਅਤੇ ਸਮੂਹ ਜਿਲਾ ਸਿੱਖਿਆ ਆਸਰਾਂ ਤੋਂ ਇਲਾਵਾ ਸਕੂਲਾਂ ਦੇ ਮੁਖੀਆਂ ਨੂੰ ਵੈਬਸਾਈਟ ਰਾਹੀਂ ਆਦੇਸ਼ ਜਾਰੀ ਕੀਤੇ ਗਏ ਹਨ।