Lok Sabha Elections 2024: ਪੇਡ ਨਿਊਜ਼ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਨੋਟਿਸ ਜਾਰੀ
Published : May 18, 2024, 8:57 am IST
Updated : May 18, 2024, 8:57 am IST
SHARE ARTICLE
Notice issued to Shiromani Akali candidate Daljit Singh Cheema regarding paid news
Notice issued to Shiromani Akali candidate Daljit Singh Cheema regarding paid news

ਡਾ. ਦਲਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 48 ਘੰਟੇ ਦੇ ਅੰਦਰ ਉਨ੍ਹਾਂ ਦਾ ਸਪਸ਼ਟੀਕਰਨ ਮੰਗਿਆ ਗਿਆ ਹੈ।

Lok Sabha Elections 2024: ਵਿਸ਼ੇਸ਼ ਸਾਰੰਗਲ, ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01-ਗੁਰਦਾਸਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੂੰ ਕੁਝ ਚੈਨਲਾਂ ਵਿਚ ਪੇਡ ਨਿਊਜ਼ ਲਗਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪਠਾਨਕੋਟ ਵਿਖੇ ਸਥਾਪਤ ਕੀਤੀ ਗਈ ਜ਼ਿਲ੍ਹਾ ਪਧਰੀ ਮੀਡੀਆ ਸਰਟੀਫ਼ਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਫ਼ਾਸਟਵੇਅ ਵਲੋਂ ਮਿਤੀ 14 ਮਈ 2024 ਨੂੰ ਅਪਣੇ ਕੁੱਝ ਚੈਨਲਾਂ ਉੱਪਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਪੱਖ ਵਿਚ ਸ਼ੱਕੀ ਪੇਡ ਨਿਊਜ਼ ਚਲਾਈ ਗਈ ਹੈ।

ਉਨ੍ਹਾਂ ਕਿਹਾ ਕਿ ਐੱਮ.ਸੀ.ਐੱਮ.ਸੀ. ਪਠਾਨਕੋਟ ਵਲੋਂ ਕੀਤੀ ਗਈ ਰਿਪੋਰਟ ਦੇ ਅਧਾਰ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 48 ਘੰਟੇ ਦੇ ਅੰਦਰ ਉਨ੍ਹਾਂ ਦਾ ਸਪਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੋਟਿਸ ਦਾ ਜੁਆਬ ਮਿਲਣ ਤੋਂ ਬਾਅਦ ਪੇਡ ਨਿਊਜ਼ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਹਲਕਾ 01-ਗੁਰਦਾਸਪੁਰ ਵਿਚ ਜ਼ਿਲ੍ਹਾ ਪੱਧਰ ’ਤੇ ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਿਨ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਪ੍ਰਿੰਟ , ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ’ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਮ.ਸੀ.ਐਮ.ਸੀ. ਸੈੱਲ ਵਲੋਂ ਚੋਣਾਂ ਨਾਲ ਸਬੰਧਤ ਸਾਰੀਆਂ ਖਬਰਾਂ ਨੂੰ ਬਰੀਕੀ ਨਾਲ ਦੇਖਿਆ ਜਾ ਰਿਹਾ ਹੈ ਤਾਂ ਜੋ ਪੇਡ ਨਿਊਜ਼ ਨੂੰ ਰੋਕਿਆ ਜਾ ਸਕੇ।

(For more Punjabi news apart from Notice issued to Shiromani Akali dal candidate Daljit Singh Cheema regarding paid news, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement