Ludhiana News: ਲੁਧਿਆਣਾ 'ਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਵਿਰੋਧ, ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ
Published : May 18, 2024, 7:22 pm IST
Updated : May 18, 2024, 7:22 pm IST
SHARE ARTICLE
Opposition of BJP candidate Ravneet Singh Bittu in Ludhiana news in punjabi
Opposition of BJP candidate Ravneet Singh Bittu in Ludhiana news in punjabi

Ludhiana News: ਪੁਲਿਸ ਨੇ ਪਿੰਡ ਗਾਲਿਬ ਕਲਾਂ ਨੂੰ ਪੁਲਿਸ ਛਾਉਣੀ ਵਿਚ ਕੀਤਾ ਤਬਦੀਲ

Opposition of BJP candidate Ravneet Singh Bittu in Ludhiana news in punjabi : ਜਗਰਾਉਂ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਗੁਰਚਰਨ ਸਿੰਘ ਗਾਲਿਬ ਦੇ ਪਿੰਡ ਗਾਲਿਬ ਕਲਾਂ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਕਿਸਾਨਾਂ ਨੂੰ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਆਉਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪਿੰਡ ਗਾਲਿਬ ਕਲਾਂ ਵਿੱਚ ਕਿਸਾਨਾਂ ਦੀ ਭੀੜ ਇਕੱਠੀ ਹੋਣ ਲੱਗੀ। ਇਸ ਦੌਰਾਨ ਪੁਲਿਸ ਵਿਭਾਗ ਵਿੱਚ ਵੀ ਭਗਦੜ ਮੱਚ ਗਈ।

ਇਹ ਵੀ ਪੜ੍ਹੋ: Lok Sabha Elections 2024: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ  

ਪੁਲਿਸ ਨੇ ਜਲਦੀ ਹੀ ਪਿੰਡ ਗਾਲਿਬ ਕਲਾਂ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਜਿਵੇਂ ਹੀ ਭਾਜਪਾ ਉਮੀਦਵਾਰ ਪਿੰਡ ਗਾਲਿਬ ਕਲਾਂ ਵਿੱਚ ਦਾਖ਼ਲ ਹੋਇਆ ਤਾਂ ਕਿਸਾਨਾਂ ਨੇ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪਿੰਡ ਦੇ ਸਾਬਕਾ ਭਾਜਪਾ ਉਮੀਦਵਾਰ ਦੇ ਘਰ ਆਉਣਾ ਜਾਣਾ ਸੀ, ਜਿਸ ਲਈ ਪੁਲਿਸ ਵਿਭਾਗ ਨੇ ਪੂਰੇ ਪ੍ਰਬੰਧ ਕੀਤੇ ਹੋਏ ਸਨ, ਤਾਂ ਜੋ ਭਾਜਪਾ ਉਮੀਦਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: Haryana Bus Accident: ਸਰਕਾਰ ਹਰਿਆਣਾ ਬੱਸ ਹਾਦਸੇ 'ਚ ਪੀੜਤ ਪਰਿਵਾਰਾਂ ਨਾਲ ਖੜੀ ਹੈ, ਦਿੱਤੀ ਜਾਵੇਗੀ ਹਰ ਸੰਭਵ ਸਹਾਇਤਾ- CM ਮਾਨ 

ਪਰ ਜਿਵੇਂ ਹੀ ਭਾਜਪਾ ਉਮੀਦਵਾਰ ਪਹੁੰਚੇ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਟਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਵਰਕਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿਤਾ। ਇੰਨਾ ਹੀ ਨਹੀਂ ਉਨ੍ਹਾਂ ਭਾਜਪਾ ਉਮੀਦਵਾਰ ਨੂੰ ਕਿਸਾਨਾਂ ਦਾ ਦੁਸ਼ਮਣ ਦੱਸ ਕੇ ਵਿਰੋਧ ਵੀ ਕੀਤਾ।

Amritsar News: ਕਣਕ ਦੇ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਨਾਲ ਕਿਸਾਨ ਦੀ ਮੌਤ  

ਮਹਿਲਾ ਕਿਸਾਨ ਯੂਨੀਅਨ ਦੀ ਆਗੂ ਸੁਖਵੰਤ ਕੌਰ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਧਰਨਾ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਕਿਸਾਨਾਂ ਦੇ ਧਰਨੇ ਅੱਗੇ ਬੇਵੱਸ ਨਜ਼ਰ ਆਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੂਰੇ ਪਿੰਡ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ
ਕਿਸਾਨਾਂ ਨੇ ਟਰੈਕਟਰ 'ਤੇ ਸਪੀਕਰ ਲਗਾ ਕੇ ਪੂਰੇ ਪਿੰਡ ਨੂੰ ਭਾਜਪਾ ਉਮੀਦਵਾਰ ਦੀ ਆਮਦ ਦੀ ਸੂਚਨਾ ਦਿਤੀ ਅਤੇ ਉਨ੍ਹਾਂ ਨੂੰ ਘਰਾਂ ਤੋਂ ਬਾਹਰ ਆ ਕੇ ਰੋਸ ਪ੍ਰਦਰਸ਼ਨ ਕਰਨ ਲਈ ਕਿਹਾ, ਜਿਸ ਤੋਂ ਬਾਅਦ ਕਿਸਾਨਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਧਰਨਾ ਦਿੱਤਾ |

(For more Punjabi news apart from Opposition of BJP candidate Ravneet Singh Bittu in Ludhiana news in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement