Punjab News: ਪੰਜਾਬੀ ਸਾਵਧਾਨ ਰਹਿਣ, 'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ ਹਨ : ਡਾ: ਸੁਭਾਸ਼ ਸ਼ਰਮਾ
Published : May 18, 2024, 4:23 pm IST
Updated : May 18, 2024, 4:23 pm IST
SHARE ARTICLE
Dr. Subhash Sharma
Dr. Subhash Sharma

ਸਵਾਤੀ ਮਾਲੀਵਾਲ ਮਾਮਲੇ 'ਤੇ ਰਾਹੁਲ ਅਤੇ ਪੰਜਾਬ ਕਾਂਗਰਸ ਦੀ ਚੁੱਪੀ ਸ਼ਰਮਨਾਕ : ਡਾ ਸੁਭਾਸ਼ ਸ਼ਰਮਾ

Punjab News: ਨਵਾਂਸ਼ਹਿਰ -  ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਸੁਚੇਤ ਕਰਦਿਆਂ ਕਿਹਾ ਹੈ ਕਿ ਇਹ ਦੋਵੇਂ ਪਾਰਟੀਆਂ ਇੱਕੋ ਥਾਲੀ 'ਦੇ ਚੱਟੇ-ਬੱਟੇ ਹਨ, ਜੋ ਪੰਜਾਬ ਦੀ ਭਲਾਈ ਲਈ ਨਹੀਂ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੋਦੀ ਨੂੰ ਰੋਕਣ ਅਤੇ ਆਪਣੇ ਭ੍ਰਿਸ਼ਟਾਚਾਰ ਨੂੰ ਛੁਪਾਉਣ ਦੇ ਮਕਸਦ ਨਾਲ ਇਕੱਠੇ ਹੋਏ ਹਨ।

ਅੱਜ ਇੱਥੇ ਕਰਵਾਏ ਗਏ ਬੁੱਧੀਜੀਵੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ 'ਚ 'ਆਪ' ਅਤੇ ਕਾਂਗਰਸ ਦੋਸਤਾਨਾ ਮੈਚ ਖੇਡ ਰਹੀਆਂ ਹਨ ਜਦਕਿ ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ 'ਚ ਆਪਸ 'ਚ ਇਕੱਠੇ ਹਨ | ਕਾਂਗਰਸ 'ਤੇ ਹਮਲਾ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਪਿਛਲੇ ਚਾਰ ਦਿਨਾਂ ਤੋਂ 'ਆਪ' ਸੰਸਦ ਮੈਂਬਰ ਸਵਾਤੀ ਮਾਲੀਵਾਲ ਦੇ ਨਾਲ ਕੇਜਰੀਵਾਲ ਦੇ ਘਰ ਹੋਈ ਬਦਸਲੂਕੀ ਦਾ ਮਾਮਲਾ ਪੂਰੇ ਦੇਸ਼ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ

ਪਰ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਕਿਸੇ ਵੀ ਆਗੂ ਨੇ ਇਸ ਮੁੱਦੇ ਤੇ ਕੋਈ ਟਿਪਣੀ ਨਹੀਂ ਕਿੱਤੀ | ਹੈਰਾਨੀ ਦੀ ਗੱਲ ਹੈ ਕਿ ਉੱਤਰ ਪ੍ਰਦੇਸ਼ 'ਚ ਔਰਤਾਂ ਦੇ ਮੁੱਦੇ 'ਤੇ ਮਾਰਚ ਕੱਢਣ ਵਾਲੀ ਗਾਂਧੀ ਪਰਿਵਾਰ ਦੀ ਬੇਟੀ ਪ੍ਰਿਅੰਕਾ ਵੀ ਇਸ ਗੰਭੀਰ ਮੁੱਦੇ 'ਤੇ ਚੁੱਪ ਹੈ। ਨਵਾਂਸ਼ਹਿਰ ਵਿੱਚ ਕਈ ਥਾਵਾਂ ’ਤੇ ਹੋਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਲੋਕ ਮੋਦੀ ਦਾ ਸਮਰਥਨ ਕਰ ਰਹੇ ਹਨ ਕਿਉਂਕਿ ਹਰ ਕੋਈ ਉਹਨਾਂ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਹੈ ਅਤੇ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਪੂਰਾ ਦੇਸ਼ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਸਿੱਖ ਕੌਮ ਨੂੰ ਇੰਨਾ ਮਾਣ-ਸਨਮਾਨ ਦਿੱਤਾ ਗਿਆ ਹੈ। ਕਿਸਾਨਾਂ ਦੇ ਮੁੱਦੇ 'ਤੇ ਬੋਲਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਲਈ ਸਭ ਤੋਂ ਵੱਧ ਕੰਮ ਕੀਤੇ ਹਨ, ਜਿਸ ਵਿਚ ਐਮਐਸਪੀ ਵਿਚ ਆਉਣ ਵਾਲੀਆਂ ਫ਼ਸਲਾਂ ਦੀ ਗਿਣਤੀ ਤਿੰਨ ਤੋਂ ਵਧਾ ਕੇ ਪੰਜ ਕਰ ਦਿੱਤੀ ਗਈ ਹੈ |

ਇਸ ਤੋਂ ਇਲਾਵਾ ਮੋਦੀ ਸਰਕਾਰ ਦੇਸ਼ ਦੇ ਸਾਰੇ ਕਿਸਾਨਾਂ ਨੂੰ ਹਰ ਸਾਲ 6-6 ਹਜ਼ਾਰ ਰੁਪਏ ਦੇ ਰਹੀ ਹੈ। ਉਨ੍ਹਾਂ ਪੰਜਾਬ ਦੇ ਕਿਸਾਨ ਭਰਾਵਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਭੋਲੇ-ਭਾਲੇ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਮੋਦੀ ਅਤੇ ਭਾਜਪਾ ਵਿਰੁੱਧ ਭੜਕਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨ ਦੂਜੀਆਂ ਪਾਰਟੀਆਂ ਦਾ ਸਾਥ ਦੇਣ ਦੀ ਬਜਾਏ ਭਾਜਪਾ ਦਾ ਸਾਥ ਦੇਣ ਤਾਂ ਜੋ ਪੰਜਾਬ ਖੇਤੀਬਾੜੀ ਵਿੱਚ ਤੇਜ਼ੀ ਨਾਲ ਤਰੱਕੀ ਕਰ ਸਕੇ।

 

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement