Sultanpur Lodhi News : ਸੁਲਤਾਨਪੁਰ ਲੋਧੀ ’ਚ ਪੁਲਿਸ ਵੱਲੋਂ 215 ਨਸ਼ੀਲੀਆਂ ਗੋਲ਼ੀਆਂ ਸਮੇਤ ਦੋ ਗ੍ਰਿਫ਼ਤਾਰ

By : BALJINDERK

Published : May 18, 2024, 5:24 pm IST
Updated : May 18, 2024, 5:25 pm IST
SHARE ARTICLE
ਗ੍ਰਿਫ਼ਤਾਰ ਕੀਤੇ ਮੁਲਜ਼ਮ
ਗ੍ਰਿਫ਼ਤਾਰ ਕੀਤੇ ਮੁਲਜ਼ਮ

Sultanpur Lodhi News :ਨਾਕਾ ਲਗਾ ਕੇ ਗੱਡੀਆਂ ਦੀ ਕੀਤੀ ਜਾ ਰਹੀ ਸੀ ਚੈਕਿੰਗ

Sultanpur Lodhi News : - ਸੁਲਤਾਨਪੁਰ ਲੋਧੀ ’ਚ ਐੱਸ. ਐੱਸ. ਪੀ. ਵਤਸਲਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਰਬਜੀਤ ਰਾਏ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਅਤੇ ਬਬਨਦੀਪ ਸਿੰਘ ਡੀ. ਐੱਸ. ਪੀ. ਸਬ ਡਿਵੀਜ਼ਨ ਦੀ ਅਗਵਾਈ ਹੇਠ ਸਬ ਇੰਸਪੈਕਟਰ ਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆਂ ਦੀ ਅਗਵਾਈ ਹੇਠ ਹਾਈਟੈਕ ਨਾਕਾ ਗੋਇੰਦਵਾਲ ਅਤੇ ਦੌਰਾਨ ਵਹੀਕਲ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ 215 ਨਸ਼ੀਲੀਆਂ ਗੋਲ਼ੀਆਂ ਸਮੇਤ ਬ੍ਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜੋ:Kapurthala News : ਕਪੂਰਥਲਾ ’ਚ ਸੀ.ਆਈ.ਏ ਸਟਾਫ਼ ਨੇ ਨਾਕਾਬੰਦੀ ਦੌਰਾਨ ਚੋਰ ਨੂੰ ਕੀਤਾ ਕਾਬੂ 

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਬਬਨਦੀਪ ਸਿੰਘ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫ਼ਸਰ ਤਲਵੰਡੀ ਚੌਧਰੀਆਂ ਦੀ ਅਗਵਾਈ ਹੇਠ ਹਾਈਟੈਕ ਨਾਕਾਬੰਦੀ ਦੌਰਾਨ ਵਹੀਕਲ ਚੈਕਿੰਗ ਏ. ਐੱਸ. ਆਈ. ਪਰਵਿੰਦਰ ਸਿੰਘ ਵੱਲੋਂ ਇਤਲਾਹ ਦਿੱਤੀ ਗਈ ਕਿ ਰੋਬਨ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਬਾਬਾ ਸ਼ੋਭਾ ਸ਼ਾਹ ਪੱਤੀ ਤਰਸਿੱਕਾ ਥਾਣਾ ਜ਼ਿਲ੍ਹਾ ਗੁਰਦਾਸਪੁਰ ਅਤੇ ਕਰਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਭੱਠੀਆਂ ਵਾਲਾ ਥਾਣਾ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਕੋਲੋਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ ਹਨ। ਜਿਸ 'ਤੇ ਮੁੱਖ ਅਫ਼ਸਰ ਰਜਿੰਦਰ ਸਿੰਘ ਵੱਲੋਂ ਏ. ਐੱਸ. ਆਈ. ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਹਾਈਟੈਕ ਨਾਕਾ ਗੋਇੰਦਵਾਲ ਪੁੱਜਿਆ। ਜਿਨ੍ਹਾਂ ਨੇ ਮੌਕੇ ਤੇ ਰੋਬਨ ਸਿੰਘ ਪੁੱਤਰ ਰਜਿੰਦਰ ਸਿੰਘ ਅਤੇ ਕਰਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਪਾਸੋਂ 215 ਨਸ਼ੀਲੀਆਂ ਗੋਲ਼ੀਆਂ ਖੁੱਲੀਆਂ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਤਲਵੰਡੀ ਚੌਧਰੀਆਂ ਵਿਖੇ ਮਾਮਲਾ ਦਰਜ ਕਰ ਲਿਆ ਹੈ।

(For more news apart from Two arrested with 215 drug pills by police in Sultanpur Lodhi News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement