
Fazilka News : ਫ਼ਿਲਹਾਲ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ, ਪੁਲਿਸ ਜਾਂਚ ’ਚ ਜੁਟੀ
Fazilka News :ਫਾਜ਼ਿਲਕਾ ਦੇ ਪਿੰਡ ਚੱਕਰ ਵਾਲੇ ਝੁੱਗੀ 'ਚ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਸਰਕਾਰੀ ਹਸਪਤਾਲ 'ਚ ਪਹੁੰਚੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਸੂਚਨਾ ਮਿਲਣ 'ਤੇ ਇੱਥੇ ਪੁੱਜੇ ਹਨ। ਚਰਨ ਸਿੰਘ ਦੀ ਮੌਤ ਕਿੱਥੇ ਹੋਈ ਹੈ, ਫ਼ਿਲਹਾਲ ਇਸ ਬਾਰੇ ਪੁਲਿਸ ਨੂੰ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਮਹਿਲਾ ਛਿੰਦੋ ਬਾਈ ਨੇ ਦੱਸਿਆ ਕਿ ਉਸ ਦਾ ਭਤੀਜਾ ਚਰਨ ਸਿੰਘ ਆਪਣੇ ਕੰਮ 'ਤੇ ਗਿਆ ਹੋਇਆ ਸੀ, ਜਿਸ 'ਤੇ ਉਨ੍ਹਾਂ ਪਤਾ ਚੱਲਿਆ ਕਿ ਉਸ ਦੇ ਭਤੀਜੇ ਦੀ ਤਬੀਅਤ ਖ਼ਰਾਬ ਹੈ। ਉਸ ਨੂੰ ਇਲਾਜ ਲਈ ਹਸਪਤਾਲ ਲਿਆਇਆ ਗਿਆ ਜਦੋਂ ਉਹ ਸਿੱਧਾ ਸਰਕਾਰੀ ਹਸਪਤਾਲ ਪਹੁੰਚੀ ਤਾਂ ਪਤਾ ਲੱਗਾ ਕਿ ਚਰਨ ਸਿੰਘ ਦੀ ਮੌਤ ਹੋ ਚੁੱਕੀ ਹੈ।
ਮ੍ਰਿਤਕ ਦੀ ਉਮਰ 48 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਬਿਜਲੀ ਦੇ ਖੰਭੇ ਤੋਂ ਕਿਵੇਂ ਹੋਈ ਹੈ। ਫ਼ਿਲਹਾਲ ਮੌਤ ਕਿਵੇਂ ਹੋਈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
(For more news apart from youth died under suspicious circumstances in Fazilka News in Punjabi, stay tuned to Rozana Spokesman)