Heatwave in Punjab: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਕੀ ਸਕੂਲਾਂ ਵਿੱਚ ਪਹਿਲਾਂ ਹੋ ਸਕਦੀਆਂ ਛੁੱਟੀਆਂ?
Published : May 18, 2025, 4:03 pm IST
Updated : May 18, 2025, 4:03 pm IST
SHARE ARTICLE
Heatwave in Punjab: Heatwave continues in Punjab, can schools have early holidays?
Heatwave in Punjab: Heatwave continues in Punjab, can schools have early holidays?

ਗਰਮੀ ਦਾ ਕਹਿਰ, ਦਿਨੋਂ-ਦਿਨ ਵੱਧ ਰਿਹਾ ਤਾਪਮਾਨ

ਚੰਡੀਗੜ੍ਹ: ਪੰਜਾਬ ਵਿੱਚ ਮਈ ਦੇ ਮਹੀਨੇ ਵਿੱਚ ਗਰਮੀ ਨੇ ਪਿਛਲੇ ਕਈ ਰਿਕਾਰਡ ਤੋੜ ਦਿੱਤੇ ਹਨ। ਗਰਮੀ ਕਾਰਨ ਸਿਹਤ ਵਿਭਾਗ ਵੱਲੋਂ ਵੀ ਹਦਾਇਤਾਂ ਦਿੱਤੀਆਂ ਸਨ ਜੇਕਰ ਕੋਈ ਜ਼ਰੂਰੀ ਕੰਮ ਹੈ ਤਾਂ ਹੀ ਸਵੇਰੇ ਜਾਂ ਸ਼ਾਮ ਘਰ ਤੋਂ ਬਾਹਰ ਨਿਕਲੋ। ਤਾਪਮਾਨ ਵਧਣ ਕਰਕੇ ਲੋਕ ਪਰੇਸ਼ਾਨ ਹੋ ਰਹੇ ਹਨ। ਅਜਿਹੇ ਹਾਲਾਤ ਵਿੱਚ ਆਮ ਜਨ-ਜੀਵਨ ਵਧੇਰੇ ਪ੍ਰਭਾਵਿਤ ਹੋ ਰਿਹਾ ਹੈ। ਗਰਮੀ ਵਧਣ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ ਅਤੇ ਗਰਮੀ ਦੇ ਮਾਰੇ ਪਸ਼ੂ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਹਰ ਸਾਲ ਗਰਮੀਆਂ ਦੀ ਛੁੱਟੀਆ ਕੀਤੀਆਂ ਜਾਂਦੀਆਂ ਹਨ ਅਤੇ ਕਈ ਵਾਰੀ ਗਰਮੀ ਦੇ ਕਾਰਨ ਛੁੱਟੀਆ ਵੀ ਵਧਾਈਆ ਜਾਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਇਸ ਗਰਮੀ ਨੂੰ ਲੈ ਕੇ ਦੇਖ ਦੇ ਹੋਏ ਪਹਿਲਾਂ ਛੁੱਟੀਆਂ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 2.7 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.2 ਡਿਗਰੀ ਦਰਜ ਕੀਤਾ ਗਿਆ। 12 ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਰਿਹਾ ਹੈ। ਅੱਜ ਮੌਸਮ ਖੁਸ਼ਕ ਰਹੇਗਾ, ਕੋਈ ਚੇਤਾਵਨੀ ਨਹੀਂ ਹੈ। ਪਰ ਮੌਸਮ ਵਿਭਾਗ ਨੇ 19 ਮਈ ਤੋਂ 21 ਮਈ ਤੱਕ ਆਉਣ ਵਾਲੇ ਤਿੰਨ ਦਿਨਾਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ।
ਇਹ ਸਥਿਤੀ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਪੈਦਾ ਹੋਵੇਗੀ। ਅਗਲੇ ਤਿੰਨ ਦਿਨਾਂ ਤੱਕ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ, ਗਰਜ ਦੇ ਨਾਲ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 40.8 ਡਿਗਰੀ ਦਰਜ ਕੀਤਾ ਗਿਆ। 19 ਮਈ - ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਦੇ ਨਾਲ ਗਰਜ/ਬਿਜਲੀ ਦੇ ਨਾਲ-ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। 20 ਮਈ - ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਗਰਜ/ਬਿਜਲੀ/ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ) ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement