Moga News : ਮੋਗਾ 'ਚ ਨਿਹੰਗ ਸਿੰਘਾਂ ਨੇ ਮਚਾਇਆ ਹੰਗਾਮਾ, ਪਿਸਤੌਲ ਨਾਲ ਕਰ ਰਹੇ ਸੀ ਜਬਰੀ ਵਸੂਲੀ 
Published : May 18, 2025, 2:00 pm IST
Updated : May 18, 2025, 2:00 pm IST
SHARE ARTICLE
Nihang Singhs riot in Moga, extortion was being done with pistols Latest News in Punjabi
Nihang Singhs riot in Moga, extortion was being done with pistols Latest News in Punjabi

Moga News : ਪੁਲਿਸ ਤੇ ਨਿਹੰਗ ਸਿੰਘਾਂ ਵਿਚਕਾਰ ਹੋਈ ਝੜਪ ਤੋਂ ਬਾਅਦ 3 ਨਿਹੰਗ ਸਿੰਘ ਗ੍ਰਿਫ਼ਤਾਰ 

Nihang Singhs riot in Moga, extortion was being done with pistols Latest News in Punjabi ਮੋਗਾ : ਬੀਤੀ ਦਿਨ ਮੋਗਾ ਦੇ ਇਕ ਨਿੱਜੀ ਹੋਟਲ ਵਿਚ ਕੁੱਝ ਨਿਹੰਗ ਸਿੰਘਾਂ ਵਲੋਂ ਭਾਰੀ ਹੰਗਾਮਾ ਕੀਤਾ ਗਿਆ। ਜਾਣਕਾਰੀ ਅਨੁਸਾਰ ਨਿਹੰਗ ਸਿੰਘ ਨਿੱਜੀ ਹੋਟਲ ਦੇ ਮਾਲਕ ਤੋਂ ਫਿਰੌਤੀ ਦੀ ਮੰਗ ਕਰ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ 3 ਨਿਹੰਗ ਸਿੰਘਾਂ ਨੂੰ ਕਾਬੂ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਬੀਤੀ ਸ਼ਾਮ ਮੋਗਾ ਦੇ ਇਕ ਨਿੱਜੀ ਹੋਟਲ ਵਿਚ ਕੁੱਝ ਨਿਹੰਗ ਸਿੰਘਾਂ ਦਾਖ਼ਲ ਹੋਏ। ਜਿਸ ਤੋਂ ਬਾਅਦ ਉਨ੍ਹਾਂ ਹੋਟਲ ਵਿਚ ਹੰਗਾਮਾ ਕੀਤਾ ਤੇ ਫਿਰੌਤੀ ਦੀ ਮੰਗ ਕੀਤੀ। ਨਿਹੰਗ ਸਿੰਘਾਂ ਵਲੋਂ ਕੀਤੀ ਜਾ ਰਹੀ ਜਬਰੀ ਵਸੂਲੀ ਨੂੰ ਲੈ ਕੇ ਨਿਹੰਗ ਸਿੰਘਾਂ ਤੇ ਹੋਟਲ ਮਾਲਕ ਵਿਚਕਾਰ ਝਗੜਾ ਹੋ ਗਿਆ। ਜਿਸ ਤੋਂ ਬਾਅਦ ਹੋਟਲ ਮਾਲਕ ਦੀ ਪਿਸਤੌਲ ਕੱਢ ਕੇ ਡਰਾਉਣਾ ਸ਼ੁਰੂ ਕਰ ਦਿਤਾ ਤੇ ਫਿਰੌਤੀ ਦੀ ਮੰਗ ਕੀਤੀ। 

ਹੋਟਲ ਮਾਲਕ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਤੁਰਤ ਕਾਰਵਾਈ ਕਰਦਿਆਂ ਹੋਟਲ ਦੇ ਬਾਹਰ ਛਾਪਾ ਮਾਰਿਆ ਅਤੇ ਉੱਥੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਹੋਈ ਝੜਪ ਦੀ ਵੀਡੀਉ ਸੋਸ਼ਲ ਮੀਡੀਆ ’ਤੇ ਤੁਰਤ ਵਾਇਰਲ ਹੋ ਗਈ। 

ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਦਸਿਆ ਕਿ ਘਟਨਾ ’ਚ ਸ਼ਾਮਲ ਤਿੰਨ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement