ਮੌੜ ਹਸਪਤਾਲ 'ਚ ਡਾਕਟਰਾਂ ਦੀ ਕਮੀ, ਹੋਵੇਗੀ ਹੜਤਾਲ
Published : Jun 18, 2018, 8:24 pm IST
Updated : Jun 18, 2018, 8:24 pm IST
SHARE ARTICLE
Davinder Singh Khalsa Talking to Media
Davinder Singh Khalsa Talking to Media

ਪਿਛਲੇ ਲੰਮੇ ਸਮੇਂ ਤੋਂ ਬੁਨਿਆਦੀ ਕਮੀਆਂ ਨੂੰ ਲੈ ਕੇ ਚਰਚਾ ਵਿਚ ਚੱਲੇ ਆ ਰਹੇ ਜ਼ਿਲ੍ਹੇ ਦੇ ਮੋੜ ਸਿਵਲ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ ਇਲਾਕੇ ਦੇ...

ਬਠਿੰਡਾ/ਮੌੜ ਮੰਡੀ: ਪਿਛਲੇ ਲੰਮੇ ਸਮੇਂ ਤੋਂ ਬੁਨਿਆਦੀ ਕਮੀਆਂ ਨੂੰ ਲੈ ਕੇ ਚਰਚਾ ਵਿਚ ਚੱਲੇ ਆ ਰਹੇ ਜ਼ਿਲ੍ਹੇ ਦੇ ਮੋੜ ਸਿਵਲ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ ਇਲਾਕੇ ਦੇ ਸਮਾਜ ਸੇਵੀ ਨੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਪ੍ਰੈਸ ਕਲੱਬ 'ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁੱਤੀਵਾਲ ਪਿੰਡ ਦੇ ਦਵਿੰਦਰ ਸਿੰਘ ਖ਼ਾਲਸਾ ਨੇ ਦਸਿਆ ਕਿ ਮੋੜ ਇਲਾਕੇ 'ਚ ਇਹ ਇੱਕੋ-ਇੱਕ ਸਰਕਾਰੀ ਹਸਪਤਾਲ ਹੈ ਪ੍ਰੰਤੂ ਇੱਥੇ ਵੀ ਡਾਕਟਰਾਂ ਦੀ ਘਾਟ ਤੋਂ ਇਲਾਵਾ ਹੋਰ ਸਾਜੋ-ਸਮਾਨ ਦੀ ਭਾਰੀ ਕਿੱਲਤ ਹੈ।

ਜਿਸ ਕਾਰਨ ਆਮ ਲੋਕਾਂ ਨੂੰ ਇਲਾਜ਼ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਵਾਪਰੇ ਮੋੜ ਬੰਬ ਕਾਂਡ ਕਾਰਨ ਵੀ ਹਸਪਤਾਲ 'ਚ ਕਮੀਆਂ ਕਾਰਨ ਕਈ ਬੱਚਿਆਂ ਨੂੰ ਅਪਣੀ ਜਾਨ ਤੋਂ ਹੱਥ ਧੋਣਾ ਪਿਆ ਸੀ। ਉਨ੍ਹਾਂ ਐਲਾਨ ਕੀਤਾ ਕਿ ਉਹ ਭਲਕੇ ਹਸਪਤਾਲ ਨੂੰ ਅੱਪਗਰੇਡ ਕਰਨ ਅਤੇ ਇੱਥੇ ਡਾਕਟਰਾਂ ਦੀਆਂ ਆਸਾਮੀਆਂ ਨੂੰ ਭਰਨ ਲਈ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਧਰਨਾ ਮੰਗਾਂ ਮੰਨੀਆਂ ਜਾਣ ਤੱਕ ਜਾਰੀ ਰਹੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement