ਚਰਨਜੀਤ ਚੰਨੀ ਨੇ ਪੀੜਤ ਮੀਨਾ ਰਾਣੀ ਦਾ ਹਾਲ ਜਾਣਿਆ

By : PANKAJ

Published : Jun 18, 2019, 8:04 pm IST
Updated : Jun 18, 2019, 8:04 pm IST
SHARE ARTICLE
Charanjit Channi known the condition of victim Meena Rani
Charanjit Channi known the condition of victim Meena Rani

ਪੀੜਤਾ ਦੇ ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਉਠਾਏਗੀ: ਚੰਨੀ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਵਿਖੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪੀੜਤ ਮੀਨਾ ਰਾਣੀ ਦਾ ਹਾਲ ਚਾਲ ਪੁਛਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਕੌਂਸਲਰ ਤੇ ਉਸ ਦੇ ਸਮੱਰਥਕਾਂ ਵਲੋਂ ਮੀਨਾ ਰਾਣੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਹੁਣ ਉਹ ਫ਼ਰੀਦਕੋਟ ਵਿਖੇ ਜੇਰੇ ਇਲਾਜ ਹੈ। ਕੈਬਨਿਟ ਮੰਤਰੀ ਸ. ਚੰਨੀ ਨੇ ਐਲਾਨ ਕੀਤਾ ਕਿ ਪੀੜਤ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ।

 Punjab Councillor's Brother Thrashes WomanPunjab Councillor's Brother Thrashes Woman

ਸ. ਚੰਨੀ ਨੇ ਪੀੜਤ ਔੌਰਤ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਉਸ ਦੇ ਨਾਲ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪੀੜਤ ਔੌਰਤ ਅਤੇ ਉਸ ਦੇ ਪਰਵਾਰ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਅਤੇ ਪੁਲਿਸ ਵਲੋਂ ਕਾਨੂੰਨ ਅਨੁਸਾਰ ਕਾਰਵਾਈ ਕਰ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।

Charanjit Channi known the condition of victim Meena RaniCharanjit Channi known the condition of victim Meena Rani

ਸ. ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਘਿਨੌਣੀ ਘਟਨਾ 'ਤੇ ਤੁਰਤ ਐਕਸ਼ਨ ਲੈਂਦਿਆਂ ਪੁਲਿਸ ਵਲੋਂ ਇਸ ਸਬੰਧੀ ਘਟਨਾ ਵਿਚ ਸ਼ਾਮਲ ਕਥਿਤ ਦੋਸ਼ੀ ਕੌਂਸਲਰ ਸਮੇਤ ਹੁਣ ਤਕ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਵਿਰੁਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

 Punjab Councillor's Brother Thrashes WomanPunjab Councillor's Brother Thrashes Woman

ਉਨ੍ਹਾਂ ਮੀਡੀਆ ਦੇ ਇਕ ਹਿੱਸੇ ਵਿਚ ਛਪੀਆ ਇਨ੍ਹਾਂ ਖ਼ਬਰਾਂ ਦਾ ਵੀ ਖੰਡਨ ਕੀਤਾ ਹੈ ਕਿ ਦੋਸ਼ੀ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ । ਉਨ੍ਹਾਂ ਕਿਹਾ ਕਿ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਨਹੀਂ ਹੈ ਉਹ ਆਜ਼ਾਦ ਤੌਰ 'ਤੇ ਜਿਤਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement