
ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਨੂੰ ਇਕ ਹੋਰ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ ਮੁੰਬਈ-ਪਟਨਾ-ਅੰਮ੍ਰਿਤਸਰ ਉਡਾਣ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਨੂੰ ਇਕ ਹੋਰ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ ਮੁੰਬਈ-ਪਟਨਾ-ਅੰਮ੍ਰਿਤਸਰ ਉਡਾਣ ਦਾ ਐਲਾਨ ਕੀਤਾ ਹੈ। ਇਹ ਉਡਾਣ 27 ਸਤੰਬਰ ਤੋਂ ਸ਼ੁਰੂ ਹੋਏਗੀ।
Start New Domestic, International Flights
ਪੁਰੀ ਨੇ ਦੱਸਿਆ ਕਿ ਏਅਰ ਇੰਡੀਆ 27 ਸਤੰਬਰ ਤੋਂ ਮੁੰਬਈ-ਪਟਨਾ-ਅੰਮ੍ਰਿਤਸਰ ਤੇ ਮੁੰਬਈ-ਨੈਰੋਬੀ ਰੂਟਾਂ ’ਤੇ ਨਵੀਆਂ ਉਡਾਣਾਂ ਸ਼ੁਰੂ ਕਰੇਗਾ। ਉਨ੍ਹਾਂ ਟਵੀਟ ਜ਼ਰੀਏ ਕਿਹਾ, ‘ਮੈਨੂੰ ਇਹ ਐਲਾਨ ਕਰਦਿਆਂ ਖ਼ੁਸ਼ੀ ਹੋ ਰਹੀ ਹੈ ਕਿ 27 ਸਤੰਬਰ ਨੂੰ ਵਿਸ਼ਵ ਸੈਰ-ਸਪਾਟਾ ਦਿਹਾੜੇ ਮੌਕੇ ਏਅਰ ਇੰਡੀਆ ਵੱਲੋਂ ਮੁੰਬਈ ਤੋਂ ਨੈਰੋਬੀ ਲਈ (ਹਫ਼ਤੇ ’ਚ ਚਾਰ ਦਿਨ) ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇਗੀ।
To honour another long pending demand of devotees to provide air connectivity between Guru Nagri & Sri Patna Sahib, I am delighted to announce the commencement of a daily @airindiain flight between Mumbai-Patna-Amritsar from 27th Sept 2019. pic.twitter.com/7mwr7OjbvM
— Hardeep Singh Puri (@HardeepSPuri) June 17, 2019
ਯਾਦ ਰਹੇ ਪੁਰੀ ਨੇ ਅਜੇ ਸ਼ੁੱਕਰਵਾਰ ਨੂੰ ਕੌਮੀ ਕੈਰੀਅਰ ਵੱਲੋਂ 27 ਸਤੰਬਰ ਤੋਂ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਇਕ ਟਵੀਟ ਵਿੱਚ ਕਿਹਾ ਕਿ ਮੁੰਬਈ-ਪਟਨਾ-ਅੰਮ੍ਰਿਤਸਰ ਉਡਾਣ ਦੇ ਸ਼ੁਰੂ ਹੋਣ ਨਾਲ ਗੁਰੂ ਕੀ ਨਗਰੀ ਨੂੰ ਸ੍ਰੀ ਪਟਨਾ ਸਾਹਿਬ ਨਾਲ ਜੋੜਨ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।