ਅੱਜ ਵੀ ਹੋ ਸਕਦੀ ਹੈ ਬਾਰਿਸ਼, ਬੱਦਲ ਛਾਏ ਰਹਿਣ ਦੀ ਸੰਭਾਵਨਾ
Published : Jun 18, 2019, 10:22 am IST
Updated : Jun 18, 2019, 10:27 am IST
SHARE ARTICLE
Weather update rainfall
Weather update rainfall

ਸੋਮਵਾਰ ਨੂੰ ਦਿਨ ਭਰ ਤੇਜ਼ ਧੁੱਪ ਰਹਿਣ ਤੋਂ ਬਾਅਦ ਸ਼ਾਮ 4 ਵਜੇ ਸ਼ਹਿਰ ਵਿਚ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ।

ਚੰਡੀਗੜ੍ਹ  : ਸੋਮਵਾਰ ਨੂੰ ਦਿਨ ਭਰ ਤੇਜ਼ ਧੁੱਪ ਰਹਿਣ ਤੋਂ ਬਾਅਦ ਸ਼ਾਮ 4 ਵਜੇ ਸ਼ਹਿਰ ਵਿਚ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ। ਇਨ੍ਹਾਂ ਤੇਜ਼ ਹਵਾਵਾਂ ਕਾਰਨ ਕਾਫ਼ੀ ਦੇਰ ਤੱਕ ਸੜਕਾਂ 'ਤੇ ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਉਥੇ ਹੀ ਆਸਮਾਨ ਵਿਚ ਕਾਲੇ ਬੱਦਲ ਘਿਰ ਆਏ। ਇਸ ਦੌਰਾਨ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਕੋਈ ਹਲਕੀ ਬੂੰਦਾਬਾਂਦੀ ਨੇ ਮੌਸਮ ਨੂੰ ਠੰਡਾ ਬਣਾ ਦਿੱਤਾ।

Weather update rainfallWeather update rainfall

ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 1 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ ਵਿਚ 3 ਡਿਗਰੀ ਤੱਕ ਦਾ ਇਜ਼ਾਫ਼ਾ ਹੋਇਆ। ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39. 6 ਡਿਗਰੀ ਅਤੇ ਘੱਟ ਤੋਂ ਘੱਟ 28.2 ਡਿਗਰੀ ਰਿਹਾ।ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਵੀ ਉਮੀਦ ਹੈ।

Weather update rainfallWeather update rainfall

ਅਜਿਹੇ ਵਿਚ ਸ਼ਹਿਰ ਦਾ ਵੱਧ ਤੋ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ, ਜਦਿਕ ਵੀਰਵਾਰ ਨੂੰ ਬੱਦਲ ਛਾਏ ਰਹਿਣਗੇ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੱਕ ਪਹੁੰਚ ਸਕਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement