ਭਾਜਪਾ ਵਲੋਂ ਸੰਘੀ ਢਾਂਚੇ ਦਾ ਸੰਘ ਘੁੱਟਣ ਵਿਚ ਅਕਾਲੀ ਦਲ ਬਰਾਬਰ ਦਾ ਭਾਈਵਾਲ : ਕਾਂਗਰਸੀ ਮੰਤਰੀ
Published : Jun 18, 2020, 8:48 am IST
Updated : Jun 18, 2020, 8:48 am IST
SHARE ARTICLE
Shiromani Akali Dal
Shiromani Akali Dal

ਕਾਂਗਰਸੀ ਮੰਤਰੀਆਂ ਨੇ ਸੁਖਬੀਰ ਦੇ ਪੰਜਾਬ ਵਿਰੋਧੀ ਸਟੈਂਡ ਲਈ ਅਕਾਲੀਆਂ ਨੂੰ ਘੇਰਿਆ

ਚੰਡੀਗੜ੍ਹ, 17 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਗਾਤਾਰ ਪੰਜਾਬ, ਕਿਸਾਨ, ਸਿੱਖ ਤੇ ਸੂਬਿਆਂ ਦੇ ਵਿਰੋਧੀ ਲਏ ਜਾ ਰਹੇ ਫੈਸਲਿਆਂ ਅਤੇ ਅਕਾਲੀ ਦਲ ਵੱਲੋਂ ਵਿਰੋਧ ਦੀ ਬਜਾਏ ਹਮਾਇਤ ਕਰਨ ਦੇ ਸਟੈਂਡ 'ਤੇ ਅਕਾਲੀਆਂ ਨੂੰ ਘੇਰਦਿਆਂ ਸੀਨੀਅਰ ਕਾਂਗਰਸੀ ਆਗੂਆਂ ਅਤੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਭਾਜਪਾ ਵਲੋਂ ਸੰਘੀ ਢਾਂਚੇ ਦਾ ਸੰਘ ਘੁੱਟਣ ਲਈ ਅਕਾਲੀ ਦਲ ਬਰਾਬਰ ਦਾ ਭਾਈਵਾਲ ਹੈ।

ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਹਮਾਇਤ ਕਰ ਕੇ ਸੁਖਬੀਰ ਬਾਦਲ ਨੇ ਸਿੱਧ ਕਰ ਦਿਤਾ ਹੈ ਕਿ ਉਨ੍ਹਾਂ ਨੇ ਹਰਸਿਮਰਤ ਬਾਦਲ ਦੀ ਕੇਂਦਰੀ ਵਜ਼ੀਰੀ ਪਿੱਛੇ ਅਪਣੀ ਵਿਚਾਰਧਾਰਾ ਨੂੰ ਹੀ ਭਾਜਪਾ ਕੋਲ ਗਿਰਵੀ ਰੱਖ ਦਿਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਆਰਡੀਨੈਂਸ ਪੂਰਨ ਤੌਰ 'ਤੇ ਕਿਸਾਨ ਵਿਰੋਧੀ ਹੈ ਜਿਸ ਦਾ ਸੱਭ ਤੋਂ ਵੱਧ ਨੁਕਸਾਨ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਨੂੰ ਹੋਵੇਗਾ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਇਸ ਵੇਲੇ ਅਕਾਲੀ ਦਲ ਦੀ ਸੱਭ ਤੋਂ ਕਮਜ਼ੋਰ, ਡਰੋ ਅਤੇ ਨਖਿੱਧ ਲੀਡਰਸ਼ਿਪ ਹੈ ਜਿਹੜੀ ਕੇਂਦਰ ਦੇ ਕਿਸੇ ਵੀ ਪੰਜਾਬ, ਕਿਸਾਨ ਤੇ ਸਿੱਖ ਵਿਰੋਧੀ ਫ਼ੈਸਲੇ ਵਿਰੁਧ ਮੂੰਹ ਖੋਲ੍ਹਣਾ ਤਾਂ ਇਕ ਪਾਸੇ ਸਗੋਂ ਸੱਭ ਤੋਂ ਅੱਗੇ ਹੋ ਕੇ ਹਮਾਇਤ ਕਰਨ ਉਤੇ ਉਤਾਰੂ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅੱਜ ਕਿਹੜੇ ਮੂੰਹ ਨਾਲ ਅਕਾਲੀ ਦਲ ਦੇ ਪ੍ਰਧਾਨ ਦੀ ਹੈਸੀਅਤ ਵਜੋਂ ਪੰਜਾਬ ਦੇ ਕਿਸਾਨਾਂ ਵਿਰੋਧੀ ਆਰਡੀਨੈਂਸਾਂ ਦੀ ਹਮਾਇਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਾਦਲ ਪਰਵਾਰ ਨੇ ਸਾਰੀ ਉਮਰ ਸੂਬਿਆਂ ਨੂੰ ਵੱਧ ਅਧਿਕਾਰ ਅਤੇ ਅਖੌਤੀ ਕਿਸਾਨ ਹਿਤੈਸ਼ੀ ਹੋਣ ਦੇ ਦਾਅਵਿਆਂ ਨਾਲ ਸਿਆਸੀ ਰੋਟੀਆਂ ਸੇਕੀਆਂ ਹਨ।

ਕਾਂਗਰਸੀ ਮੰਤਰੀਆਂ ਨੇ ਕਿਹਾ ਕਿ ਪਿਛਲੇ ਛੇ ਸਾਲ ਤੋਂ ਮੋਦੀ ਸਰਕਾਰ ਵਿਚ ਜਦੋਂ ਤੋਂ ਹਰਸਿਮਰਤ ਬਾਦਲ ਕੇਂਦਰੀ ਮੰਤਰੀ ਬਣੀ ਹੈ ਉਦੋਂ ਤੋਂ ਹੀ ਅਕਾਲੀ ਦਲ ਨੇ ਭਾਜਪਾ ਅੱਗੇ ਅਪਣੇ ਆਪ ਨੂੰ ਆਤਮ ਸਮਰਪਣ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਜਦੋਂ ਅਕਾਲੀਆਂ ਨੇ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਦੀ ਹਮਾਇਤ ਕੀਤੀ ਹੋਵੇ।

ਇਸ ਤੋਂ ਪਹਿਲਾਂ ਜਦੋਂ ਐਨ.ਡੀ.ਏ. ਸਰਕਾਰ ਨੇ ਘੱਟ ਗਿਣਤੀਆਂ ਵਿਰੋਧੀ ਕਾਨੂੰਨ ਸੀ.ਏ.ਏ. ਲਿਆਂਦਾ ਤਾਂ ਅਕਾਲੀਆਂ ਨੇ ਉਸ ਦੇ ਹੱਕ ਵਿਚ ਵੋਟ ਪਾਈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਗੁਰਧਾਮਾਂ ਦੇ ਲੰਗਰ ਉਤੇ ਜੀ.ਐਸ.ਟੀ. ਲਾਉਣ ਵਾਲੇ ਅਕਾਲੀ ਦਲ ਭਾਜਪਾ ਦੀ ਤੱਕੜੀ ਵਿਚ ਤੁਲਿਆ। ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਖ਼ਤਮ ਕਰਨ ਵਾਲੇ ਭਾਜਪਾ ਆਗੂਆਂ ਦੇ ਬਿਆਨ ਉਤੇ ਵੀ ਅਕਾਲੀਆਂ ਨੇ ਮੂੰਹ ਬੰਦ ਹੋ ਗਏ। ਹੁਣ ਤਾਂ ਹੱਦ ਹੀ ਹੋ ਗਈ ਜਦੋਂ ਭਾਜਪਾ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਲਿਆਂਦਾ ਤਾਂ ਅਕਾਲੀ ਦਲ ਇਸ ਦੀ ਹਮਾਇਤ ਉਤੇ ਉਤਰ ਆਇਆ।

ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਬਣ ਕੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕੀਤਾ ਤਾਂ ਸੁਖਬੀਰ ਬਾਦਲ ਭਾਜਪਾ ਵਾਲੇ ਪਾਸੇ ਹੋ ਗਿਆ। ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦਾ ਪ੍ਰਧਾਨ ਤਾਂ ਉਤਰ ਪ੍ਰਦੇਸ਼ ਵਿੱਚ ਭਾਜਪਾ ਸਰਕਾਰ ਵਲੋਂ ਸਿੱਖ ਕਿਸਾਨਾਂ ਨੂੰ ਉਜਾੜੇ ਜਾਣ ਦੀਆਂ ਰਿਪੋਰਟਾਂ ਉਤੇ ਵੀ ਚੁੱਪ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਗੁਜਰਾਤ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਵਿਰੁਧ ਲਏ ਫ਼ੈਸਲਿਆਂ ਵੇਲੇ ਅਕਾਲੀ ਦਲ ਮੂਕ ਦਰਸ਼ਕ ਬਣ ਕੇ ਰਹਿ ਗਿਆ ਸੀ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਭਾਜਪਾ ਉਤੇ ਕੋਈ ਗਿਲਾ ਨਹੀਂ ਕਿਉਂਕਿ ਉਹ ਤਾਂ ਸਿੱਧੇ ਤੌਰ 'ਤੇ ਘੱਟ ਗਿਣਤੀਆਂ ਦੀ ਵਿਰੋਧੀ ਪਾਰਟੀ ਹੈ ਪਰ ਦੁੱਖ ਇਸ ਗੱਲ ਦਾ ਹੁੰਦਾ ਹੈ ਕਿ ਪੰਜਾਬੀਆਂ ਦੇ ਸਿਰ 'ਤੇ ਸੱਤਾ ਸੁੱਖ ਭੋਗਣ ਵਾਲੀ ਅਕਾਲੀ ਦਲ ਨੇ ਭਾਜਪਾ ਦੇ ਕਿਸੇ ਵੀ ਘੱਟ ਗਿਣਤੀ, ਪੰਜਾਬ ਵਿਰੋਧੀ ਫ਼ੈਸਲੇ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਆਉਣ ਵਾਲੇ ਸਮੇਂ ਵਿਚ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਕਾਂਗਰਸੀ ਮੰਤਰੀਆਂ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿਚ ਸਟੈਂਡ ਲੈਣ ਲਈ ਸੁਖਬੀਰ ਬਾਦਲ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣ ਨੂੰ ਕਿਹਾ। ਕੋਵਿਡ-19 ਦੇ ਸੰਕਟ ਦੌਰਾਨ ਵੀ ਹਰਸਿਮਰਤ ਬਾਦਲ ਕੇਂਦਰ ਕੋਲੋਂ ਸੂਬੇ ਨੂੰ ਕੁਝ ਦਿਵਾਉਣ ਦੀ ਬਜਾਏ ਉਲਟਾ ਸੂਬਾ ਸਰਕਾਰ ਦੀ ਨਿਖੇਧੀ ਕਰਨ ਲੱਗ ਗਈ। ਉਨ੍ਹਾਂ ਅਕਾਲੀਆਂ ਨੂੰ ਡਾ. ਮਨਮੋਹਨ ਸਿੰਘ ਦੀ ਸਰਕਾਰ ਦਾ ਵੇਲਾ ਯਾਦ ਕਰਵਾਉਂਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਜਦੋਂ ਵੀ ਦਿੱਲੀ ਜਾਂਦੇ ਸੀ ਤਾਂ ਕੋਈ ਨਾ ਕੋਈ ਵੱਡਾ ਪ੍ਰਾਜੈਕਟ ਜਾਂ ਫੰਡ ਲੈ ਕੇ ਆਉਂਦੇ ਸੀ। ਇਸ ਦੇ ਬਾਵਜੂਦ ਉਹ ਪੰਜਾਬ ਆ ਕੇ ਯੂ.ਪੀ.ਏ. ਸਰਕਾਰ ਵਿਰੁੱਧ ਬੋਲਦੇ ਸਨ ਪਰ ਹੁਣ ਐਨ.ਡੀ.ਏ. ਸਰਕਾਰ ਦੇ ਵਿਤਕਰਿਆਂ ਵਿਰੁਧ ਬਾਦਲ ਪਰਵਾਰ ਕਿਉਂ ਚੁੱਪ ਹੋ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement