ਬੇਅਦਬੀ-ਬਹਿਬਲ ਕਲਾਂ ਕੇਸਾਂ 'ਚ ਬਾਦਲਾਂ ਨੂੰ ਸ਼ਰੇਆਮ ਬਚਾ ਰਹੀ ਹੈ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ
Published : Jun 18, 2020, 8:53 am IST
Updated : Jun 18, 2020, 8:53 am IST
SHARE ARTICLE
Harpal Singh Cheema
Harpal Singh Cheema

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ

ਚੰਡੀਗੜ੍ਹ,  17 ਜੂਨ (ਨੀਲ ਭਲਿੰਦਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਤ ਮਾਮਲਿਆਂ ਦੀ ਕੀੜੀ ਦੀ ਚਾਲ ਚਲ ਰਹੀ ਜਾਂਚ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਜੋ ਗ੍ਰਹਿ ਮੰਤਰੀ ਵੀ ਹਨ) ਨੇ ਬਾਦਲ ਪਰਿਵਾਰ ਸਮੇਤ ਸਾਰੇ ਹਾਈਪ੍ਰੋਫਾਇਲ ਦੋਸ਼ੀਆਂ ਬਚਾਉਣ ਲਈ ਜਾਂਚ ਏਜੰਸੀਆਂ ਦੇ ਹੱਥ ਬੰਨ੍ਹ ਰੱਖੇ ਹਨ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਮੁੱਖ ਬੁਲਾਰੇ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ ਅਤੇ ਜੈਸ਼ਿਨ ਸਿੰਘ ਰੋੜੀ ਨੇ ਵਿਸ਼ੇਸ਼ ਜਾਂਚ ਟੀਮ (ਸਿਟ) ਵਲੋਂ ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਦ ਤਕ ਬੇਅਦਬੀਆਂ ਅਤੇ ਗੋਲੀਕਾਂਡ ਦੇ ਅਸਲੀ ਸਾਜ਼ਿਸ਼ ਘਾੜਿਆਂ ਨੂੰ ਹੱਥ ਪਾਉਣ ਤੋਂ ਆਨਾਕਾਨੀ ਕੀਤੀ ਜਾਂਦੀ ਰਹੇਗੀ, ਉਦੋਂ ਤੱਕ ਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਬਣਦੀ ਸਜਾ ਨਹੀਂ ਮਿਲ ਸਕੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ, ''ਸਾਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਕਾਰਜਸ਼ੈਲੀ ਪੇਸ਼ੇਵਾਰਨਾ (ਪ੍ਰੋਫੈਸ਼ਨਲ) ਪਹੁੰਚ ਅਤੇ ਕਾਬਲੀਅਤ 'ਤੇ ਕੋਈ ਸ਼ੱਕ ਨਹੀਂ, ਪ੍ਰੰਤੂ ਜਦੋਂ ਮੁੱਖ ਮੰਤਰੀ ਦੇ ਇਸ਼ਾਰੇ 'ਤੇ ਪੂਰਾ ਨਿਜ਼ਾਮ ਦੋਸ਼ੀਆਂ ਨੂੰ ਬਚਾਉਣ ਅਤੇ ਸਬੂਤਾਂ ਨੂੰ ਮਿਟਾਉਣ 'ਤੇ ਤੁਲਿਆ ਹੋਵੇ ਤਾਂ ਉੱਥੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਰਗੇ 204 ਅਫ਼ਸਰ ਵੀ ਕੀ ਕਰ ਸਕਣਗੇ।''

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਹੁਤ ਵੱਡੇ ਪੱਧਰ ਦੀ ਸਾਜ਼ਿਸ਼ ਅਤੇ ਯੋਜਨਾ ਨਾਲ ਹੋਏ ਇਨ੍ਹਾਂ ਸੰਗੀਨ ਅਪਰਾਧਾਂ 'ਚ ਸੁਹੇਲ ਸਿੰਘ ਬਰਾੜ ਵਰਗੇ ਤਾਂ ਛੋਟੇ-ਮੋਟੇ ਪਿਆਦਿਆਂ ਵਜੋਂ ਵਰਤੇ ਗਏ ਅਤੇ ਵਰਤੇ ਜਾ ਰਹੇ ਹਨ। ਅਜਿਹੇ ਪਿਆਦੇ ਜੇਕਰ ਜਾਂਚ ਦੀ ਸੂਈ ਬਾਦਲ ਪਰਵਾਰ ਜਾਂ ਸੁਮੇਧ ਸਿੰਘ ਸੈਣੀ ਵਰਗੇ ਤਾਕਤਵਰਾਂ ਵਲ ਮੋੜਦੇ ਹਨ ਤਾਂ ਸਾਰੀ ਸੱਤਾ ਸ਼ਕਤੀ ਗੁਨਾਹਗਾਰਾਂ ਦੇ ਬਚਾਅ 'ਚ ਉਤਰ ਆਉਂਦੀ ਹੈ।

ਨਾਭਾ ਜੇਲ 'ਚ ਬਿੱਟੂ ਦਾ ਕਤਲ ਅਤੇ ਅਹਿਮ ਗਵਾਹ ਸੁਰਜੀਤ ਸਿੰਘ ਦੀ ਭੇਦਭਰੀ ਮੌਤ ਤੱਥ-ਸਬੂਤ ਮਿਟਾਉਣ ਵਾਲੀ ਕੜੀ ਦਾ ਹਿੱਸਾ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ 183 ਪੰਨਿਆਂ ਵਾਲੀ ਰੀਪੋਰਟ 'ਚ ਸਪਸ਼ਟ ਕੀਤਾ ਹੋਇਆ ਹੈ ਕਿ ਬਹਿਬਲ ਕਲਾਂ 'ਚ ਨਾਲ ਰੋਸ ਪ੍ਰਗਟਾ ਰਹੀ ਸੰਗਤ ਸ਼ਾਂਤ ਅਤੇ ਹਥਿਆਰਾਂ ਤੋਂ ਬਗੈਰ ਸੀ। ਫਿਰ ਸੁਹੇਲ ਸਿੰਘ ਬਰਾੜ ਵਰਗੇ ਮੋਹਰਿਆਂ 'ਤੇ ਕਾਰਵਾਈ ਲਈ ਐਨੀ ਦੇਰ ਕਿਉਂ ਲਗਾ ਦਿਤੀ?

ਸੰਧਵਾਂ ਨੇ ਕਿਹਾ ਕਿ ਸਾਫ਼ ਹੈ ਕਿ ਸਰਕਾਰ ਇਨ੍ਹਾਂ ਸੰਵੇਦਨਸ਼ੀਲ ਕੇਸਾਂ ਦੀ ਜਾਂਚ ਬੇਵਜ੍ਹਾ ਲੰਮੀ ਖਿੱਚ ਰਹੀ ਹੈ। ਜੇਕਰ ਸਰਕਾਰ ਇਮਾਨਦਾਰੀ ਨਾਲ ਫ਼ਰਜ਼ ਨਿਭਾਉਂਦੀ ਤਾਂ ਹੁਣ ਤੱਕ ਸਾਰੇ ਅਸਲੀ ਦੋਸ਼ੀ ਸਲਾਖ਼ਾਂ ਪਿੱਛੇ ਹੋਣੇ ਸਨ ਅਤੇ ਸਰਕਾਰ ਨੂੰ ਛੋਟੀਆਂ-ਮੋਟੀਆਂ ਮੱਛੀਆਂ ਫੜ ਕੇ ਵੱਡੀਆਂ-ਵੱਡੀਆਂ ਖ਼ਬਰਾਂ ਰਾਹੀਂ ਆਮ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਦੀ ਲੋੜ ਨਹੀਂ ਸੀ ਪੈਣੀ।

ਵਿਧਾਇਕ ਜੈ ਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੀ ਇੱਕ ਦੂਜੇ ਨੂੰ ਬਚਾਉਣ ਅਤੇ ਵਾਰੀਆਂ ਬੰਨ੍ਹ ਕੇ ਸਰਕਾਰਾਂ ਬਣਾਉਣ ਦੀ ਸਾਂਝ ਜੱਗ ਜ਼ਾਹਿਰ ਹੋ ਚੁੱਕੀ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਇਨਸਾਫ਼ ਦੀ ਉਮੀਦ ਕਰਨੀ ਬੇਕਾਰ ਹੈ, ਇਸ ਮਾਮਲੇ 'ਚ ਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜਾ ਦੇਣ ਦਾ ਕੰਮ 2022 'ਚ ਲੋਕਾਂ ਵੱਲੋਂ ਚੁਣੀ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲ ਦੇ ਆਧਾਰ 'ਤੇ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement