ਸ਼ਹੀਦ ਫ਼ੌਜੀਆਂ ਦੇ ਪਰਵਾਰਾਂ ਨਾਲ ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
Published : Jun 18, 2020, 8:10 am IST
Updated : Jun 18, 2020, 8:10 am IST
SHARE ARTICLE
Chief Minister
Chief Minister

ਸ਼ਹੀਦ ਫ਼ੌਜੀਆਂ ਦੇ ਵਾਰਸਾਂ ਨੂੰ ਨੌਕਰੀ ਅਤੇ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ, 17 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਗਲਵਾਨ ਵਾਦੀ ਵਿਚ ਹੋਏ ਟਕਰਾਅ 'ਚ ਸ਼ਹੀਦ ਹੋਏ ਚਾਰ ਪੰਜਾਬੀ ਫ਼ੌਜੀਆਂ ਦੇ ਪਰਵਾਰਾਂ ਨਾਲ ਦਿਲੀ ਅਫ਼ਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਹੀਦਾਂ ਦੇ ਅਗਲੇ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਲਦਾਖ਼ ਦੀ ਗਲਵਾਨ ਵਾਦੀ ਵਿਚ ਵਾਪਰੇ ਹਿੰਸਕ ਟਕਰਾਅ 'ਤੇ ਦੁੱਖ ਜ਼ਾਹਰ ਕੀਤਾ ਜਿਸ ਵਿਚ ਇਨ੍ਹਾਂ ਚਾਰ ਬਹਾਦਰ ਸੈਨਿਕਾਂ ਦੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਮੁਲਕ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਚੀਨ ਨਾਲ ਅਸਲ ਕੰਟਰੋਲ ਰੇਖਾ ਨੇੜੇ ਵਾਪਰੀਆਂ ਹਿੰਸਕ ਝੜਪਾਂ ਵਿਚ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੇ ਪਰਵਾਰਾਂ ਨੂੰ ਹੋਏ ਨੁਕਸਾਨ ਦੀ ਥਾਹ ਨਹੀਂ ਪਾਈ ਜਾ ਸਕਦੀ ਅਤੇ ਨਾ ਹੀ ਭੌਤਿਕ ਚੀਜ਼ਾਂ ਨਾਲ ਇਸ ਦੀ ਭਰਪਾਈ ਕੀਤੀ ਜਾ ਸਕਦੀ

ਪਰ ਮੁਆਵਜ਼ਾ ਅਤੇ ਨੌਕਰੀਆਂ ਉਨ੍ਹਾਂ ਦੀਆਂ ਕੁੱਝ ਦੁੱਖ ਤਕਲੀਫ਼ਾਂ ਘਟਾਉਣ ਵਿਚ ਸਹਾਈ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਅੰਤਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡਾਂ ਵਿਚ ਕੀਤਾ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਸੂਬਾ ਸਰਕਾਰ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਨੇ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਵੀ ਸ਼ਹੀਦ ਫ਼ੌਜੀਆਂ ਦੀਆਂ ਦੇਹਾਂ ਪੂਰਨ ਸਤਿਕਾਰ ਨਾਲ ਪ੍ਰਾਪਤ ਕਰਨ ਲਈ ਸਾਰੇ ਪ੍ਰਬੰਧ ਕਰਨ ਦੇ ਹੁਕਮ ਦਿਤੇ।

File PhotoFile Photo

ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਚਾਰਾਂ ਸ਼ਹੀਦਾਂ ਦੇ ਇਕ-ਇਕ ਪਰਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਤੀ ਜਾਵੇਗੀ। ਨਾਇਬ ਸੂਬੇਦਾਰ ਮਨਦੀਪ ਸਿੰਘ ਅਤੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਵਿਆਹੇ ਹੋਣ ਕਰ ਕੇ ਸਰਕਾਰ ਦੀ ਨੀਤੀ ਮੁਤਾਬਕ 12-12 ਲੱਖ ਰੁਪਏ ਦਾ ਮੁਆਵਜ਼ਾ ਦਿਤਾ ਜਾਵੇਗਾ। ਮਨਦੀਪ ਸਿੰਘ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦਾ ਵਾਸੀ ਸੀ ਜਦਕਿ ਸਤਨਾਮ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੋਜਰਾਜ ਨਾਲ ਸਬੰਧਤ ਸੀ।

ਇਸੇ ਤਰ੍ਹਾਂ ਦੋ ਅਣਵਿਆਹੇ ਸ਼ਹੀਦਾਂ ਵਿਚ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇ ਵਾਲਾ ਡੋਗਰਾ ਦੇ ਸਿਪਾਹੀ ਗੁਰਜੇਤ ਸਿੰਘ ਅਤੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲੇਵਾਲ ਦੇ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ (ਐਕਸਗ੍ਰੇਸ਼ੀਆ ਵਜੋਂ 5 ਲੱਖ ਰੁਪਏ ਅਤੇ ਜ਼ਮੀਨ ਦੇ ਇਵਜ਼ ਵਿਚ 5 ਲੱਖ ਰੁਪਏ) ਦਿਤੇ ਜਾਣਗੇ। ਸਿਪਾਹੀ ਗੁਰਬਿੰਦਰ ਸਿੰਘ 3 ਪੰਜਾਬ ਰੈਜੀਮੈਂਟ ਨਾਲ ਸਬੰਧਤ ਸਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement